Punjab Drugs Update: ਪੰਜਾਬ ਸਰਕਾਰ ਲਗਾਤਾਰ 2 ਸਾਲਾਂ ਤੋਂ ਨਸ਼ੇ ਦੀ ਖਾਤਮੇ ਦੀ ਗੱਲ ਕਹਿ ਰਹੀ ਹੈ ਜਿਸ ਨੂੰ ਲੈ ਕੇ ਹੁਣ ਵੱਡੇ ਪੱਧਰ ਉੱਤੇ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਪਰ ਸ਼ਾਇਦ ਹੀ ਪੰਜਾਬ ਵਿੱਚ ਕੋਈ ਅਜਿਹਾ ਦਿਨ ਲੰਘਦਾ ਹੋਵੇਗਾ ਜਦੋਂ ਕਿਸੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਨਾ ਹੋਈ ਹੋਵੇ।


ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਦਾਅਵਾ, ਪੁਲਿਸ ਨੇ ਨਹੀਂ ਕੀਤੀ ਪੁਸ਼ਟੀ


ਤਾਜ਼ਾ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਹਾਲਾਂਕਿ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।


ਪਿੰਡ ਵਿੱਚ ਸ਼ਰੇਆਮ ਵਿਕਦਾ ਹੈ ਨਸ਼ਾ ਪਰ ਪੁਲਿਸ...


ਤਲਵੰਡੀ ਸਾਬੋ ਦੇ ਪਿੰਡ ਫਤਿਹਗੜ੍ਹ ਨੌਆਬਾਦ ਦੇ ਚਾਰ ਭੈਣਾਂ ਦੇ ਇਕਲੌਤੇ ਭਰਾ ਲਖਵਿੰਦਰ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਪੀੜਤ ਪਰਿਵਾਰ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਆਪਣੇ ਇਕਲੌਤੇ ਪੁੱਤਰ ਲਖਵਿੰਦਰ ਸਿੰਘ ਨੂੰ ਪੜ੍ਹਾਈ ਕਰਵਾਈ ਸੀ। ਜੋ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਅਤੇ ਇਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ਾ ਵਿਕਦਾ ਹੈ ਪਰ ਪੁਲਿਸ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ।


ਪੁਲਿਸ ਨੇ ਮਾਮਲੇ ਉੱਤੇ ਵੱਟੀ ਚੁੱਪੀ 


ਮ੍ਰਿਤਕ ਲਖਵਿੰਦਰ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਦੂਜੇ ਪਾਸੇ ਪੁਲਿਸ ਇਸ ਮਾਮਲੇ ਵਿੱਚ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ।


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।