Lok Sabha Election: ਬਾਦਲ ਪਰਿਵਾਰ ਚੋਂ ਕੋਈ ਇੱਕ ਹੀ ਲੜੇਗਾ ਲੋਕ ਸਭਾ ਚੋਣਾਂ, ਕੋਰ ਕਮੇਟੀ ਲਵੇਗੀ ਫ਼ੈਸਲਾ, ਜਾਣੋ ਵਜ੍ਹਾ
2019 ਦੀਆਂ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਤੇ ਫਿਰੋਜ਼ਪੁਰ ਤੋਂ ਸੁਖਬੀਰ ਸਿੰਧ ਬਾਦਲ ਨੇ ਚੋਣ ਲੜੀ ਸੀ ਤੇ ਦੋਵਾਂ ਨੇ ਹੀ ਜਿੱਤ ਦਰਜ ਕੀਤੀ ਸੀ ਪਰ ਹੁਣ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਇਨ੍ਹਾਂ ਦੋਵਾਂ ਇੱਕ ਹੀ ਚੋਣਾਂ ਵਿੱਚ ਹਿੱਸਾ ਲਵੇਗਾ।
Akali Dal Politics: ਸ਼੍ਰੋਮਣੀ ਅਕਾਲੀ ਦਲ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਇੱਕ ਪਰਿਵਾਰ-ਇੱਕ ਟਿਕਟ ਦੀ ਪਾਲਿਸੀ ਲਾਗੂ ਕਰੇਗੀ ਜਿਸ ਦਾ ਮਤਲਬ ਬਾਦਲ ਪਰਿਵਾਰ ਵਿੱਚੋਂ ਸਿਰਫ਼ ਇੱਕ ਮੈਂਬਰ ਹੀ ਲੋਕ ਸਭਾ ਚੋਣਾਂ ਵਿੱਚ ਖੜ੍ਹੇਗਾ।
ਜ਼ਿਕਰ ਕਰ ਦਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਤੇ ਫਿਰੋਜ਼ਪੁਰ ਤੋਂ ਸੁਖਬੀਰ ਸਿੰਧ ਬਾਦਲ ਨੇ ਚੋਣ ਲੜੀ ਸੀ ਤੇ ਦੋਵਾਂ ਨੇ ਹੀ ਜਿੱਤ ਦਰਜ ਕੀਤੀ ਸੀ ਪਰ ਹੁਣ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਇਨ੍ਹਾਂ ਦੋਵਾਂ ਇੱਕ ਹੀ ਚੋਣਾਂ ਵਿੱਚ ਹਿੱਸਾ ਲਵੇਗਾ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਵਾਲੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਸ ਪਾਲਿਸੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਹ ਤਾਂ ਤਕਰੀਬਨ ਸਪੱਸ਼ਟ ਹੀ ਹੈ ਕਿ ਹਰਸਿਮਰਤ ਕੌਰ ਬਾਦਲ ਬਠਿੰਡਾ ਲੋਕ ਸਭਾ ਸੀਟ ਤੋਂ ਹੀ ਉਮੀਦਵਾਰ ਹੋਣਗੇ।
ਸ਼੍ਰੋਮਣੀ ਦਲ ਲਾ ਰਿਹਾ ਪੂਰੀ ਵਾਹ
ਅਕਾਲੀ ਦਲ ਇਸ ਵਾਰ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਫੀ ਗੰਭੀਰ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵਾਰ ਫਿਰ ਪੰਜਾਬ ਬਚਾਓ ਯਾਤਰਾ ਕੱਢ ਕੇ ਲੋਕਾਂ ਨਾਲ ਸਿੱਧਾ ਜੁੜਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਪੁਰਾਣੇ ਲੋਕਾਂ ਦੀ ਆਮਦ ਨਾਲ ਪਾਰਟੀ ਮਜ਼ਬੂਤ ਹੋਈ ਹੈ। ਇਸ ਵਿੱਚ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਜਗੀਰ ਕੌਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪਾਰਟੀ ਮੁਖੀ ਹਰ ਤਰ੍ਹਾਂ ਦੇ ਨਿਰਾਸ਼ ਆਗੂਆਂ ਨੂੰ ਨਾਲ ਜੋੜਨ ਵਿੱਚ ਲੱਗੇ ਹੋਏ ਹਨ। ਉਹ ਪੂਰੀ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ ਵਾਂਗ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਸੂਬਾ ਸਰਕਾਰ ਨੂੰ ਘੇਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ।
ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਕਿਵੇਂ ਹੋਵੇਗੀ ਟਿਕਟਾਂ ਦੀ ਵੰਡ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਬਾਰੇ ਸਥਿਤੀ ਜਲਦੀ ਹੀ ਸਪੱਸ਼ਟ ਹੋ ਜਾਵੇਗੀ। ਦੋਵਾਂ ਧਿਰਾਂ ਵਿਚਾਲੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਨੇ ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਲਈ ਹੈ। ਇਸ ਦੇ ਨਾਲ ਹੀ ਹੁਣ ਉਹ ਲੁਧਿਆਣਾ, ਫ਼ਿਰੋਜ਼ਪੁਰ ਅਤੇ ਜਲੰਧਰ ਸੀਟਾਂ ਨੂੰ ਲੈ ਕੇ ਵੀ ਉਤਸ਼ਾਹਿਤ ਹਨ। ਹਾਲਾਂਕਿ ਅਕਾਲੀ ਦਲ ਪੰਜ ਸੀਟਾਂ ਦੇਣ ਦੇ ਹੱਕ ਵਿੱਚ ਨਹੀਂ ਹੈ।
ਬੰਦੀ ਸਿੰਘਾਂ ਤੇ ਕਿਰਸਾਨੀ ਦਾ ਮੁੱਦਾ ਵੀ ਬਣ ਸਕਦਾ ਅੜਿੱਕਾ
ਇਸ ਦੇ ਨਾਲ ਹੀ ਕਿਸਾਨ ਅੰਦੋਲਨ ਅਤੇ ਬੰਦੀ ਸਿੱਖਾਂ ਦਾ ਮੁੱਦਾ ਵੀ ਅਕਾਲੀ ਦਲ ਲਈ ਮੁਸੀਬਤ ਬਣ ਗਿਆ ਹੈ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਇਸ ਸਬੰਧੀ ਅੰਤਿਮ ਫੈਸਲਾ ਜਲਦੀ ਹੀ ਲਿਆ ਜਾਵੇਗਾ।