ਚੰਡੀਗੜ੍ਹ: ਪੰਜਾਬ ਵਿੱਚ ਰੋਜ਼ਾਨਾ ਨਸ਼ਿਆਂ ਨਾਲ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ ਪਰ ਸਰਕਾਰ ਦਾ ਦਾਅਵਾ ਹੈ ਕਿ ਨਸ਼ੇ ਨਾਲ ਅਜੇ ਇੱਕ ਮੌਤ ਹੋਈ ਹੈ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਕਹਿਣਾ ਹੈ ਕਿ ਡਰੱਗ ਓਵਰਡੋਜ਼ ਨਾਲ ਪੰਜਾਬ ਵਿੱਚ ਸਿਰਫ਼ ਇੱਕ ਨੌਜਵਾਨ ਦੀ ਮੌਤ ਹੋਈ ਹੈ।


 

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਨਸ਼ੇ ਦੀ ਸਪਲਾਈ ਕੱਟੀ ਗਈ ਹੈ। ਇਸ ਕਰਕੇ ਨਸ਼ੇ ਦੇ ਆਦੀ ਨੌਜਵਾਨਾਂ ਤੱਕ ਨਸ਼ਾ ਨਹੀਂ ਪਹੁੰਚ ਰਿਹਾ। ਸਰਕਾਰ ਹੁਣ ਉਨ੍ਹਾਂ 'ਤੇ ਕੰਮ ਕਰ ਰਹੀ ਹੈ। ਮੰਤਰੀ ਦਾ ਇਹ ਦਾਅਵਾ ਕਈ ਸਵਾਲ ਖੜ੍ਹੇ ਕਰਦਾ ਹੈ।

ਬ੍ਰਹਮ ਮਹਿੰਦਰਾ ਨੇ ਹੈਰਾਨੀਜਨਕ ਦਾਅਵਾ ਕੀਤਾ ਕਿ ਡਰੱਗ ਓਵਰਡੋਜ਼ ਨਾਲ ਪੰਜਾਬ ਵਿੱਚ ਸਿਰਫ਼ ਇੱਕ ਨੌਜਵਾਨ ਦੀ ਮੌਤ ਹੋਈ ਹੈ। ਬਾਕੀ ਮੌਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਵੱਲੋਂ ਪੇਸ਼ ਕੀਤੀ ਰਿਪੋਰਟ ਮੁਤਾਬਕ ਸਿਰਫ਼ ਇੱਕ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ।