ਚੰਡੀਗੜ੍ਹ ਉੱਤੇ ਸਿਰਫ਼ ਪੰਜਾਬ ਦਾ ਹੱਕ, ਵੱਖਰੀ ਵਿਧਾਨ ਸਭਾ ਦੇ ਪ੍ਰਸਤਾਵ ਦਾ ਕਰਾਂਗੇ ਸਖ਼ਤ ਵਿਰੋਧ-ਕੰਗ
ਪੰਜਾਬ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ 'ਤੇ ਚੰਡੀਗੜ੍ਹ ਵੱਸਿਆ ਹੋਇਆ ਹੈ। ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੇ ਸਖ਼ਤ ਵਿਰੋਧ ਕੀਤਾ ਹੈ
ਚੰਡੀਗੜ੍ਹ: ਚੰਡੀਗੜ੍ਹ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ 'ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ।
ਸੋਮਵਾਰ ਨੂੰ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਮੇਸ਼ਾ ਰਹੇਗਾ। ਪੰਜਾਬ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ 'ਤੇ ਚੰਡੀਗੜ੍ਹ ਵੱਸਿਆ ਹੋਇਆ ਹੈ। ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੇ ਸਖ਼ਤ ਵਿਰੋਧ ਕੀਤਾ ਹੈ।
ਕੰਗ ਨੇ ਟਵੀਟ 'ਚ ਲਿਖਿਆ, "ਹਰਿਆਣਾ ਸਰਕਾਰ ਨੇ ਆਪਣੀ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਜ਼ਮੀਨ ਮੰਗੀ ਹੈ।ਜ਼ਮੀਨ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਹਰਿਆਣਾ ਨੂੰ ਚੰਡੀਗੜ੍ਹ ਦੀ ਇਕ ਇੰਚ ਵੀ ਜ਼ਮੀਨ ਨਹੀਂ ਦਿੱਤੀ ਜਾਵੇਗੀ। ਹਰਿਆਣਾ ਪੰਚਕੂਲਾ, ਕਰਨਾਲ ਜਾਂ ਕਿਸੇ ਹੋਰ ਥਾਂ ਆਪਣੀ ਵਿਧਾਨ ਸਭਾ ਬਣਾ ਲਵੇ, ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ ਹੈ।"
चंडीगढ़ में अपनी अलग विधान सभा के लिए हरियाणा सरकार ने जमीन मांगी है।
— Malvinder Singh Kang (@KangMalvinder) November 21, 2022
जमीन की मांग पर आम आदमी पार्टी ने दो टूक कहा है कि चंडीगढ़ में एक इंच भी जमीन हरियाणा को अलग से नहीँ दी जाएगी।
--हरियाणा चाहे तो पंचकूला, करनाल या कहीं और अपनी विधान सभा बनाए। चंडीगढ पर अधिकार केवल पंजाब का है। pic.twitter.com/5tOCkT5OwI
ਗੱਲ ਚੰਡੀਗੜ੍ਹ ਦੀ ਚੱਲੀ ਤਾਂ ਆਪਣੀ ਪਾਰਟੀ ਬੀਜੇਪੀ ਦੀ ਸਰਕਾਰ ਖਿਲਾਫ ਹੀ ਡਟ ਗਏ ਸੁਨੀਲ ਜਾਖੜ
ਬੀਜੇਪੀ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੀ ਹਰਿਆਣਾ ਸਰਕਾਰ ਖਿਲਾਫ ਸਖਤ ਸਟੈਂਡ ਲਿਆ ਹੈ। ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਬੀਜੇਪੀ ਵਿੱਚ ਗਏ ਜਾਖੜ ਨੇ ਕਿਹਾ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦਾ ਪੂਰਾ ਹੱਕ ਹੈ ਤੇ ਇਸ ਸਬੰਧੀ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਵੀ ਨਹੀਂ ਹੋਣਾ ਚਾਹੀਦਾ। ਜਾਖੜ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਹਰਿਆਣਾ ਵਿਚਲੀ ਬੀਜੇਪੀ ਸਰਕਾਰ ਨੇ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਥਾਂ ਮੰਗੀ ਹੈ।