ਪੜਚੋਲ ਕਰੋ

ਹੁਣ ਭਰਨੀ ਪਵੇਗੀ ਸਕੂਲਾਂ ਦੀ ਫੀਸ, ਕੈਪਟਨ ਸਰਕਾਰ ਨੇ ਸ਼ਰਤਾਂ ਨਾਲ ਦਿੱਤੀ ਹਰੀ ਝੰਡੀ

ਪ੍ਰਾਈਵੇਟ ਸਕੂਲ ਆਪਣੀ ਫੀਸ ਵਿੱਚ ਪੜ੍ਹਾਈ ਦਾ ਖਰਚ ਯਾਨੀ ਟਿਊਸ਼ਨ ਫੀਸ ਤੋਂ ਇਲਾਵਾ ਦਾਖ਼ਲਾ ਫੀਸ, ਵਰਦੀ, ਟ੍ਰਾਂਸਪੋਰਟ, ਮੈੱਸ ਖ਼ਰਚਾ, ਇਮਾਰਤ ਖ਼ਰਚਾ ਜਾਂ ਕੋਈ ਹੋਰ ਫੁਟਕਲ ਖਰਚੇ ਸ਼ਾਮਲ ਹੁੰਦੇ ਹਨ, ਜਿਸ ਨੂੰ ਪ੍ਰਾਈਵੇਟ ਸਕੂਲ ਹਾਲ ਦੀ ਘੜੀ ਨਹੀਂ ਵਸੂਲ ਸਕਣਗੇ।

ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਨੂੰ ਅੰਸ਼ਕ ਰਾਹਤ ਦਿੰਦਿਆਂ ਕੈਪਟਨ ਸਰਕਾਰ ਨੇ ਸ਼ਰਤਾਂ ਨਾਲ ਬੱਚਿਆਂ ਦੇ ਮਾਪਿਆਂ ਤੋਂ ਫੀਸ ਵਸੂਲਣ ਦੀ ਖੁੱਲ੍ਹ ਦੇ ਦਿੱਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਤਾਲਾਬੰਦੀ ਕਾਰਨ ਸਕੂਲਾਂ ਨੂੰ ਬੱਚਿਆਂ ਦੇ ਮਾਪਿਆਂ ਤੋਂ ਸਿਰਫ ਟਿਊਸ਼ਨ ਫੀਸ ਵਸੂਲਣ ਦੀ ਆਗਿਆ ਦਿੱਤੀ ਹੈ। ਇਹ ਹੱਕ ਸਿਰਫ ਉਨ੍ਹਾਂ ਸਕੂਲਾਂ ਨੂੰ ਮਿਲੇਗਾ ਜੋ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਪੜ੍ਹਾਈ ਕਰਵਾ ਰਹੇ ਹਨ। ਪ੍ਰਾਈਵੇਟ ਸਕੂਲ ਆਪਣੀ ਫੀਸ ਵਿੱਚ ਪੜ੍ਹਾਈ ਦਾ ਖਰਚ ਯਾਨੀ ਟਿਊਸ਼ਨ ਫੀਸ ਤੋਂ ਇਲਾਵਾ ਦਾਖ਼ਲਾ ਫੀਸ, ਵਰਦੀ, ਟ੍ਰਾਂਸਪੋਰਟ, ਮੈੱਸ ਖ਼ਰਚਾ, ਇਮਾਰਤ ਖ਼ਰਚਾ ਜਾਂ ਕੋਈ ਹੋਰ ਫੁਟਕਲ ਖਰਚੇ ਸ਼ਾਮਲ ਹੁੰਦੇ ਹਨ, ਜਿਸ ਨੂੰ ਪ੍ਰਾਈਵੇਟ ਸਕੂਲ ਹਾਲ ਦੀ ਘੜੀ ਨਹੀਂ ਵਸੂਲ ਸਕਣਗੇ। ਪ੍ਰੈੱਸ ਬਿਆਨ ਵਿੱਚ ਸਿੰਗਲਾ ਨੇ ਕਿਹਾ ਕਿ ਦੇਸ਼ ਵਿਆਪੀ ਕਰਫਿਊ/ਲਾਕਡਾਊਨ ਦੌਰਾਨ ਵਿੱਤੀ ਗਤੀਵਿਧੀਆਂ ਬੇਹੱਦ ਘੱਟ ਗਈਆਂ ਹਨ, ਇਸ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣ ਦੀ ਬੇਹੱਦ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ‘‘ਅਸੀਂ ਆਦੇਸ਼ ਜਾਰੀ ਕਰ ਕੇ ਸਕੂਲਾਂ ਲਈ ਇਹ ਲਾਜ਼ਮੀ ਕੀਤਾ ਹੈ ਕਿ ਉਹ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈ ਸਕਣਗੇ। ਸਰਕਾਰ ਦੇ ਹੁਕਮਾਂ ਵਿੱਚ ਸਪੱਸ਼ਟ ਹੈ ਕਿ ਜਿਹੜੇ ਸਕੂਲ ਆਨਲਾਈਨ ਕਲਾਸਾਂ ਲਾ ਰਹੇ ਹਨ, ਸਿਰਫ਼ ਉਹੀ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹੋਣਗੇ। ਜਿਹੜੇ ਸਕੂਲ ਆਨਲਾਈਨ ਕਲਾਸਾਂ ਨਹੀਂ ਲਾ ਰਹੇ, ਉਹ ਕੋਈ ਫੀਸ ਜਾਂ ਫੰਡ ਨਹੀਂ ਲੈ ਸਕਣਗੇ।’’ ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ ਇਸ ਲਈ ਵਸੂਲ ਸਕਣਗੇ ਤਾਂ ਜੋ ਉਹ ਆਪਣੇ ਮਹੀਨਾਵਾਰ ਖ਼ਰਚੇ ਚਲਾ ਸਕਣ ਅਤੇ ਆਪਣੇ ਸਟਾਫ਼ ਨੂੰ ਸਮੇਂ ਸਿਰ ਤਨਖ਼ਾਹ ਦੇ ਸਕਣ। ਮੰਤਰੀ ਨੇ ਇਹ ਵੀ ਆਦੇਸ਼ ਦਿੱਤਾ ਕਿ ਜੇ ਕੋਈ ਵਿਦਿਆਰਥੀ ਟਿਊਸ਼ਨ ਫੀਸ ਸਮੇਂ ਸਿਰ ਜਮਾਂ ਨਹੀਂ ਕਰਵਾਉਂਦਾ ਜਾਂ ਕਿਸੇ ਕਾਰਨ ਦੇਰੀ ਹੁੰਦੀ ਹੈ ਤਾਂ ਕੋਈ ਵੀ ਸਕੂਲ ਉਸ ਵਿਦਿਆਰਥੀ ਨੂੰ ਸਕੂਲੋਂ ਨਹੀਂ ਕੱਢੇਗਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget