(Source: ECI/ABP News/ABP Majha)
ਕੱਲ ਭਰੇ ਜਾਣਗੇ ਨਾਮਜਦਗੀ ਪੱਤਰ, ਉਮੀਦਵਾਰ ਨਾਲ ਦੋ ਵਿਅਕਤੀ ਜਾ ਸਕਣਗੇ RO ਦੇ ਦਫ਼ਤਰ
ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਹੀ ਜਾ ਸਕਣਗੇ।
ਚੰਡੀਗੜ੍ਹ: ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਹੀ ਜਾ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ. ਕਰੁਣਾ ਰਾਜੂ ਨੇ ਦਸਿੱਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ਵਿੱਚ ਸੋਧ ਕਰਦੇ ਹੋਏ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ ਇਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਜਾਣ ਲਈ ਪਹਿਲਾਂ ਤੋਂ ਤਿੰਨ ਗੱਡੀਆਂ ਦੀ ਸੰਖਿਆ ਨੂੰ ਘਟਾ ਕੇ ਦੋ ਕਰ ਦਿੱਤਾ ਗਿਆ ਹੈ।
ਉਹਨਾਂ ਦਸਿਆ ਕਿ ਉਮੀਦਵਾਰ ਲਈ ਨਾਮਜਦਗੀ ਪੱਤਰ ਸੀ.ਈ.ਉ./ਡੀ.ਈ.ਉ. ਦੀ ਵੈਬਸਾਇਟ ਤੇ ਵੀ ਉਪਲੰਬਧ ਕਰਵਾਇਆ ਗਿਆ ਹੈ ਜਿਸ ਨੂੰ ਉਮੀਦਵਾਰ ਔਨਲਾਈਨ ਭਰਨ ਉਪਰੰਤ ਪ੍ਰਿੰਟ ਐਫੀਡੈਵਟ ਜੋ ਕਿ ਨੋਟਰੀ ਵਲੋਂ ਤਸਦੀਕਸ਼ੁਦਾ ਐਫੀਡੈਵਟ ਨਾਲ ਨੱਥੀ ਕਰਕੇ ਜਮ੍ਹਾ ਕਰਵਾ ਸਕਦੇ ਹਨ।
ਡਾ. ਰਾਜੂ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਨਾਮਜਦਗੀ ਪੱਤਰ ਕਰਵਾਣ ਵਾਲੇ ਉਮੀਦਵਾਰਾਂ ਨੂੰ ਸਟੈਗਰਡ ਮੈਨਰ ਵਿੱਚ ਬੁਲਾ ਕੇ ਵੀ ਨਾਮਜਦਗੀ ਪੱਤਰ ਹਾਸਲ ਕਰ ਸਕਦੇ ਹਨ ਤਾਂ ਜੋ ਇੱਕ ਸਮੇਂ ਤੇ ਹੀ ਭੀੜ ਜਮ੍ਹਾ ਨਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਜਮਾਨਤ ਰਾਸ਼ੀ ਆਨਲਾਈਨ ਵਿਧੀ ਰਾਹੀਂ ਜਮ੍ਹਾਂ ਕਰਵਾ ਸਕਦਾ ਹੈ ਇਸ ਤੋਂ ਇਲਾਵਾ ਖਜ਼ਾਨੇ ਵਿੱਚ ਜਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦੀ ਸਹੂਲਤ ਵੀ ਉਪਲੱਬਧ ਹੈ।ਸੀ.ਈ.ਓ ਨੇ ਦੱਸਿਆ ਕਿ ਉਮੀਦਵਾਰ ਆਨਲਾਈਨ ਵਿਧੀ ਰਾਹੀਂ ਆਪਣਾ ਵੋਟਰ ਪ੍ਰਮਾਣ ਪੱਤਰ ਵੀ ਹਾਸਿਲ ਕਰ ਸਕਦਾ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :