Punjab News : ਵਿਜੀਲੈਂਸ ਵੱਲੋਂ ਐਤਵਾਰ ਨੂੰ ਗ੍ਰਿਫ਼ਤਾਰ ਕੀਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਓਪੀ ਸੋਨੀ ਦੀ ਖ਼ਰਾਬ ਸਿਹਤ ਦੇ ਚੱਲਦਿਆਂ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (Amarinder Raja Warring) ਅਤੇ  ਕਾਂਗਰਸੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਸਪਤਾਲ 'ਚ ਓਪੀ ਸੋਨੀ ਨਾਲ ਮੁਲਾਕਾਤ ਕੀਤੀ ਹੈ। 

 

ਦਰਅਸਲ 'ਚ ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੀ ਸ਼ਾਮ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ 2022 ਦੇ ਸਮੇਂ ਦੌਰਾਨ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 10 ਅਕਤੂਬਰ, 2022 ਨੂੰ ਜਾਰੀ ਜਾਂਚ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਪੜਤਾਲ ਉਪਰੰਤ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਨੰ. 20 ਮਿਤੀ 9/7/2023 ਨੂੰ ਦਰਜ ਕੀਤੀ ਗਈ ਸੀ।


ਬੁਲਾਰੇ ਨੇ ਦੱਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਦੇ ਚੈੱਕ ਪੀਰੀਅਡ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂਕਿ ਖਰਚਾ 12,48,42,692 ਰੁਪਏ ਸੀ, ਜੋ ਕਿ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਨਾਲੋਂ 7,96,23,921 ਰੁਪਏ ਜਾਂ 176.08 ਫ਼ੀਸਦੀ ਵੱਧ ਬਣਦਾ ਹੈ। ਇਸ ਸਮੇਂ ਦੌਰਾਨ ਮੁਲਜ਼ਮ ਓ.ਪੀ. ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾਈਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਕੀ ਲੱਗੇ ਹਨ ਆਰੋਪ

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ’ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਲੱਗੇ ਹਨ। ਉਨ੍ਹਾਂ ਨੂੰ ਆਮਦਨ ਸਬੰਧੀ ਜਾਣਕਾਰੀ ਅਤੇ ਵੇਰਵੇ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਪੱਸ਼ਟ ਹੈ ਕਿ ਇਸ ਦੌਰਾਨ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਕੀਤੀ ਜਾ ਸਕਦੀ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ


ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ