ਪੜਚੋਲ ਕਰੋ

ਕੈਪਟਨ ਦਾ ਸੋਨੀ ਨੂੰ ਸਿੱਧੂ ਨਾਲੋਂ ਵੀ ਵੱਡਾ ਝਟਕਾ, ਆਖਰ ਆ ਹੀ ਗਿਆ ਜ਼ੁਬਾਨ 'ਤੇ ਦਰਦ

ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਸ਼ੱਕ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਖੰਭ ਕੁਤਰਨ ਦੀ ਚਰਚਾ ਹੈ ਪਰ ਸਭ ਤੋਂ ਵੱਡਾ ਝਟਕਾ ਓਪੀ ਸੋਨੀ ਨੂੰ ਲੱਗਾ ਹੈ। ਸੋਨੀ ਕੋਲੋਂ ਸਿੱਖਿਆ ਮਹਿਕਮਾ ਲੈ ਕੇ ਡਾਕਟਰੀ ਸਿੱਖਿਆ ਖੋਜ, ਸੁਤੰਤਰਤਾ ਸੈਨਾਨੀ ਤੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਦਿੱਤੇ ਹਨ। ਸਿੱਧੂ ਤੋਂ ਚਾਹੇ ਸਥਾਨਕ ਸਰਕਾਰਾਂ ਵਿਭਾਗ ਖੁੱਸਿਆ ਹੈ ਪਰ ਉਨ੍ਹਾਂ ਨੂੰ ਬਿਜਲੀ ਮਹਿਕਮੇ ਵਰਗਾ ਅਹਿਮ ਵਿਭਾਗ ਮਿਲ ਗਿਆ ਹੈ। ਦੂਜੇ ਪਾਸੇ ਸੋਨੀ ਕੋਲੋਂ ਸਿੱਖਿਆ ਵਰਗਾ ਅਹਿਮ ਮਹਿਕਮਾ ਲੈ ਕੇ ਅੱਗ ਅਹਿਮੀਅਤ ਵਾਲੇ ਵਿਭਾਗ ਦਿੱਤੇ ਹਨ।

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਸ਼ੱਕ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਖੰਭ ਕੁਤਰਨ ਦੀ ਚਰਚਾ ਹੈ ਪਰ ਸਭ ਤੋਂ ਵੱਡਾ ਝਟਕਾ ਓਪੀ ਸੋਨੀ ਨੂੰ ਲੱਗਾ ਹੈ। ਸੋਨੀ ਕੋਲੋਂ ਸਿੱਖਿਆ ਮਹਿਕਮਾ ਲੈ ਕੇ ਡਾਕਟਰੀ ਸਿੱਖਿਆ ਖੋਜ, ਸੁਤੰਤਰਤਾ ਸੈਨਾਨੀ ਤੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਦਿੱਤੇ ਹਨ। ਸਿੱਧੂ ਤੋਂ ਚਾਹੇ ਸਥਾਨਕ ਸਰਕਾਰਾਂ ਵਿਭਾਗ ਖੁੱਸਿਆ ਹੈ ਪਰ ਉਨ੍ਹਾਂ ਨੂੰ ਬਿਜਲੀ ਮਹਿਕਮੇ ਵਰਗਾ ਅਹਿਮ ਵਿਭਾਗ ਮਿਲ ਗਿਆ ਹੈ। ਦੂਜੇ ਪਾਸੇ ਸੋਨੀ ਕੋਲੋਂ ਸਿੱਖਿਆ ਵਰਗਾ ਅਹਿਮ ਮਹਿਕਮਾ ਲੈ ਕੇ ਅੱਗ ਅਹਿਮੀਅਤ ਵਾਲੇ ਵਿਭਾਗ ਦਿੱਤੇ ਹਨ। ਸੂਤਰਾਂ ਮੁਤਾਬਕ ਕੈਪਟਨ ਨੇ ਸਿੱਧੂ ਦਾ ਮਹਿਕਮਾ ਤਾਂ ਉਨ੍ਹਾਂ ਦੀਆਂ ਬਾਗੀ ਸੁਰਾਂ ਕਰਕੇ ਬਦਲਿਆ ਹੈ ਪਰ ਸੋਨੀ ਦੀ ਕਾਰਗੁਜ਼ਾਰੀ ਤੋਂ ਮੁੱਖ ਮੰਤਰੀ ਖੁਸ਼ ਨਹੀਂ ਹਨ। ਇਹ ਵੀ ਅਹਿਮ ਹੈ ਕਿ ਮੁੱਖ ਮੰਤਰੀ ਨੇ ਸੋਨੀ ਕੋਲੋਂ ਕੁਝ ਸਮਾਂ ਪਹਿਲਾਂ ਵਾਤਾਵਰਣ ਵਿਭਾਗ ਵੀ ਵਾਪਸ ਲੈ ਲਿਆ ਸੀ। ਹੁਣ ਸਿੱਖਿਆ ਵਿਭਾਗ ਵੀ ਖੋਹ ਕੇ ਸੋਨੀ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਤੋਂ ਇਲਾਵਾ ਸਿੱਧੂ ਦੇ ਨਾਲ ਹੀ ਸੋਨੀ ਨੂੰ ਵੀ ਪ੍ਰੋਗਰਾਮਾਂ ਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੇ ਇਨ੍ਹਾਂ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਬਣਾਏ 8 ਸਲਾਹਕਾਰ ਗਰੁੱਪਾਂ ਵਿਚ ਨਾਮਜ਼ਦ ਨਹੀਂ ਕੀਤਾ ਗਿਆ। ਪਹਿਲਾਂ ਤਾਂ ਸੋਨੀ ਚੁੱਪ ਸੀ ਪਰ ਹੁਣ ਉਨ੍ਹਾਂ ਦਾ ਦਰਦ ਬਾਹਰ ਆਉਣ ਲੱਗਾ ਹੈ। ਉਹ ਕੈਪਟਨ ਦੀ ਬਜਾਏ ਅਫਸਰਸ਼ਾਹੀ ਤੋਂ ਔਖੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਛੁੱਟੀ ਅਫਸਰਸ਼ਾਹੀ ਨੇ ਕਰਵਾਈ ਹੈ। ਅੱਜ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਫ਼ਸਰਸ਼ਾਹੀ ਮੰਤਰੀਆਂ 'ਤੇ ਹਾਵੀ ਹੈ ਪਰ ਉਹ ਕਿਸੇ ਵੀ ਅਫਸਰ ਤੋਂ ਨਹੀਂ ਡਰਦੇ ਨਾ ਹੀ ਡਰਨਗੇ, ਬੇਸ਼ੱਕ ਉਹ ਚੀਫ਼ ਸਕੱਤਰ ਸੁਰੇਸ਼ ਕੁਮਾਰ ਹੀ ਕਿਓਂ ਨਾ ਹੋਵੇ। ਦਰਅਸਲ ਸੋਨੀ ਦੇ ਕਾਰਜਕਾਲ ਵਿੱਚ ਅਧਿਆਪਕਾਂ ਤੇ ਸਰਕਾਰ ਵਿਚਾਲੇ ਸਿੱਧਾ ਟਕਰਾਅ ਹੋ ਗਿਆ ਸੀ। ਇਸ ਨਾਲ ਸਰਕਾਰ ਦੇ ਅਕਸ ਨੂੰ ਕਾਫੀ ਢਾਅ ਲੱਗੀ ਹੈ। ਇਸ ਦਾ ਅਸਰ ਲੋਕ ਸਭਾ ਚੋਣਾਂ ਵਿੱਚ ਵੀ ਵੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਬਦਲੀਆਂ ਨੂੰ ਲੈ ਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਸੋਨੀ ਵਿਚਾਲੇ ਵੀ ਖੜਕ ਗਈ ਸੀ। ਸੋਨੀ ਨੇ ਸਕੱਤਰ ਵੱਲੋਂ ਕੀਤੀਆਂ ਬਦਲੀਆਂ ਰੱਦ ਕਰ ਦਿੱਤੀਆਂ ਸੀ। ਇਹ ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਸਰਕਾਰ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਕਰਕੇ ਹੀ ਸੋਨੂੰ ਨੂੰ ਸਿੱਖਿਆ ਮਹਿਕਮੇ ਤੋਂ ਲਾਂਭੇ ਕੀਤਾ ਗਿਆ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget