Shambu Border: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਹਰਿਆਣਾ ਸਰਕਾਰ ਨੂੰ ਦਿੱਤੇ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਪਿਆ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ।


ਸ਼ੰਭੂ ਸਰਹੱਦ ਬੰਦ ਹੋਣ ਕਰਕੇ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਸੀ।


ਜਦੋਂ ਇਹ ਮਾਮਲਾ ਹਾਈਕੋਰਟ ਪੁੱਜਿਆ ਤਾਂ ਸ਼ੰਭੂ ਬਾਰਡਰ 'ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਜਗਜੀਤ ਡੱਲੇਵਾਲ ਅਤੇ ਸਰਵਨ ਪੰਧੇਰ ਨੇ ਕਿਹਾ ਸੀ ਕਿ ਇਸ ਨੂੰ ਹਰਿਆਣਾ ਸਰਕਾਰ ਨੇ ਬੰਦ ਕੀਤਾ ਹੋਇਆ ਹੈ। ਉਹ ਸਰਹੱਦ 'ਤੇ ਬੈਠੇ ਹਨ।


ਦੱਸ ਦਈਏ ਕਿ 13 ਫਰਵਰੀ ਤੋਂ ਕਿਸਾਨ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਸ਼ੰਭੂ ਬਾਰਡਰ 'ਤੇ ਧਰਨਾ ਦੇ ਰਹੇ ਹਨ। ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਰਾਸ਼ਟਰੀ ਰਾਜਮਾਰਗ ਖੋਲ੍ਹਣ ਦੇ ਹੁਕਮ ਦਿੱਤੇ ਹਨ। ਦੋਵਾਂ ਸਰਕਾਰਾਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣੀ ਚਾਹੀਦੀ ਹੈ। ਹਾਲਾਂਕਿ ਹੁਣ ਜੇਕਰ ਪੁਲਿਸ ਸ਼ੰਭੂ ਬਾਰਡਰ ਖੋਲ੍ਹਦੀ ਹੈ ਤਾਂ ਉਸ ਤੋਂ ਬਾਅਦ ਕਿਸਾਨ ਕਿਹੜੀ ਰਣਨੀਤੀ ਬਣਨਾਉਂਦੇ ਹਨ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।