ਪੜਚੋਲ ਕਰੋ
Advertisement
Punjab News: ਪੰਜਾਬ 'ਚ ਮਹਿਲਾਵਾਂ ਲਈ ਖੁੱਲ੍ਹਿਆ ਪਹਿਲਾ ਸ਼ਰਾਬ ਦਾ ਠੇਕਾ, ਵਿਰੋਧੀਆਂ ਨੇ ਘੇਰੀ ਸਰਕਾਰ
Women friendly liquor store: ਭਾਜਪਾ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ....
ਜਲੰਧਰ : ਭਾਜਪਾ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਦਾ ਪਿਆਰ ਪੂਰੇ ਸੂਬੇ ‘ਚ ਸਾਫ਼ ਨਜ਼ਰ ਆ ਰਿਹਾ ਹੈ।
ਜਨਾਰਦਨ ਸ਼ਰਮਾ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ੇ ਦੀ ਦਲਦਲ ਵਿੱਚ ਡੁੱਬਿਆ ਹੋਇਆ ਹੈ, ਰਹੀ-ਸਹੀ ਕਸਰ ‘ਆਪ’ ਸਰਕਾਰ ਨੇ ਸੂਬੇ ਵਿੱਚ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹ ਕੇ ਪੂਰੀ ਕਰ ਦਿੱਤੀ ਹੈ। ਪਹਿਲਾਂ ਹੀ ਪੂਰੇ ਸੂਬੇ ਵਿੱਚ ਨਸ਼ੇ ਨੇ ਲੋਕਾਂ ਦੇ ਘਰ ਤਬਾਹ ਕੀਤੇ ਹੋਏ ਹਨ। ਹੁਣ ਮਾਨਯੋਗ ਸਰਕਾਰ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹ ਕੇ ਲੋਕਾਂ ਦੇ ਘਰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਜਿਸਦੀ ਸ਼ੁਰੁਆਤ ਜਲੰਧਰ ਵਿੱਚ ਵੀ ਕਰ ਦਿੱਤੀ ਗਈ ਹੈ।
ਜਨਾਰਦਨ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਮੁਕਤ ਕਰੇਗੀ, ਪਰ ਇਹ ਆਮ ਆਦਮੀ ਪਾਰਟੀ ਡੀ ਸਰਕਾਰ ਔਰਤਾਂ ਦਾ ਸ਼ਰਾਬ ਵੱਲ ਧਿਆਨ ਆਕਰਸ਼ਿਤ ਕਰਨ ਲਈ ਸ਼ਰਾਬ ਦੇ ਠੇਕੇ ਖੋਲ੍ਹੇ ਰਹੀ ਹੈ। ਜਿਸ ਦੀ ਤਾਜ਼ਾ ਮਿਸਾਲ ਜਲੰਧਰ ਦੇ ਲੰਮਾ ਪਿੰਡ ਚੌਕ 'ਚ ਔਰਤਾਂ ਲਈ ਖੋਲ੍ਹਿਆ ਗਿਆ ਸ਼ਰਾਬ ਦਾ ਠੇਕਾ ਹੈ।
ਜਨਾਰਦਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਸ਼ਰਾਬ ਦੇ ਪ੍ਰਤੀ ਪਿਆਰ ਅੱਜ ਪੂਰੇ ਸੂਬੇ 'ਚ ਨਜ਼ਰ ਆ ਰਿਹਾ ਹੈ, ਅੱਜ ਸੂਬੇ 'ਚ ਥਾਂ-ਥਾਂ 'ਤੇ ਪੰਜ ਸਿਤਾਰਾ ਸਹੂਲਤਾਂ ਨਾਲ ਲੈਸ ਸ਼ਰਾਬ ਦੇ ਠੇਕੇ ਖੁੱਲ੍ਹ ਗਏ ਹਨ। ਅੱਜ ਪੂਰੇ ਪੰਜਾਬ ਸੂਬੇ ਦੇ ਲੋਕਾਂ ਨੂੰ ਸ਼ਰਾਬ ਲੈਣ ਲਈ 1 ਕਿਲੋਮੀਟਰ ਤੋਂ ਵੱਧ ਦਾ ਸਫ਼ਰ ਨਹੀਂ ਕਰਨਾ ਪੈਂਦਾ।
ਓਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਿੰਨ ਮਹੀਨਿਆਂ ਵਿੱਚ ਨਸ਼ਾ ਮੁਕਤ ਕਰਨ ਵਾਲਿਆਂ ਨੇ ਹੁਣ ਔਰਤਾਂ ਨੂੰ ਵੀ ਸ਼ਰਾਬ ਦਾ ਆਦੀ ਬਣਾਉਣ ਦੀ ਤਿਆਰੀ ਕਰ ਲਈ ਹੈ। ਨਸ਼ਾ ਪੰਜਾਬ ਦੀਆਂ ਕਈ ਪੀੜ੍ਹੀਆਂ ਨੂੰ ਨਿਗਲ ਚੁੱਕਾ ਹੈ। ਰਾਜਾ ਵੈਡਿੰਗ ਨੇ ਪੁੱਛਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹ ਕੇ ਕੀ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਦਲਾਅ ਦਾ ਇਹ ਨਵਾਂ ਰੂਪ ਬਹੁਤ ਖਤਰਨਾਕ ਹੈ, ਜਿਸ ਦੇ ਖਤਰਨਾਕ ਨਤੀਜੇ ਨਿਕਲਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement