ਪੜਚੋਲ ਕਰੋ

ਹਰਿਮੰਦਰ ਸਾਹਿਬ ਕੰਪਲੈਕਸ ਦੇ ਦੁਆਲੇ ਸੁਰੱਖਿਆ ਵਧਾਈ, ਅੰਮ੍ਰਿਤਪਾਲ ਸਿੰਘ ਦੇ ਪਹੁੰਚਣ ਦਾ ਖਦਸ਼ਾ

ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਚਰਚਾ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ...

Operation Amritpal: ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਚਰਚਾ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੀਡੀਆ ਸਾਹਮਣੇ ਪੁਲਿਸ ਕੋਲ ਆਤਮ ਸਮਰਪਣ ਕਰ ਸਕਦਾ ਹੈ।

ਦਰਅਸਲ ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਹਰਿਮੰਦਰ ਸਾਹਿਬ ਵਿੱਚ ਮੀਡੀਆ ਸਾਹਮਣੇ ਆਤਮ ਸਮਰਪਣ ਕਰਨ ਦੀ ਤਿਆਰੀ ਕਰ ਰਿਹੈ ਹੈ। ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਦਰਬਾਰ ਸਾਹਿਬ 'ਚ ਦਾਖਲ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਣ ਦੀ ਕੋਸ਼ਿਸ਼ ਕਰ ਸਕਦਾ ਹੈ ਤੇ ਫਿਰ ਮੀਡੀਆ ਦੀ ਮੌਜੂਦਗੀ 'ਚ ਜਨਤਕ ਤੌਰ 'ਤੇ ਆਤਮ ਸਮਰਪਣ ਕਰਨ ਦਾ ਇਰਾਦਾ ਰੱਖਦਾ ਹੈ।

ਸੂਤਰਾਂ ਮੁਤਾਬਕ ਇਸ ਇਨਪੁਟ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਤੋਂ ਇਲਾਵਾ ਜਾਂਚ ਏਜੰਸੀਆਂ ਵੀ ਹਾਈ ਅਲਰਟ 'ਤੇ ਹਨ। ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਬੀਤੀ ਰਾਤ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਜਾਰੀ ਹੈ।

ਹੁਸ਼ਿਆਰਪੁਰ 'ਚ ਅੰਮ੍ਰਿਤਪਾਲ ਤੇ ਸਾਥੀਆਂ ਦੀ ਮੌਜੂਦਗੀ ਦਾ ਸ਼ੱਕ

ਮੰਗਲਵਾਰ ਦੇਰ ਰਾਤ ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਨੂੰ ਪੰਜਾਬ ਪੁਲਿਸ ਦੇ 700 ਤੋਂ ਵੱਧ ਜਵਾਨਾਂ ਨੇ ਘੇਰ ਲਿਆ ਅਤੇ ਹਰ ਪਾਸੇ ਬੈਰੀਕੇਡ ਲਗਾ ਦਿੱਤੇ। ਕਾਊਂਟਰ ਇੰਟੈਲੀਜੈਂਸ ਅਨੁਸਾਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦਾ ਸ਼ੱਕ ਸੀ। ਫਗਵਾੜਾ ਤੋਂ ਹੁਸ਼ਿਆਰਪੁਰ ਤੱਕ ਪੁਲਿਸ ਨੇ ਕਾਰ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਕਾਰ 'ਚ ਸਵਾਰ ਚਾਰ ਵਿਅਕਤੀ ਪਿੰਡ ਮਨਰਾਇਆਂ ਦੇ ਇੱਕ ਗੁਰਦੁਆਰਾ ਸਾਹਿਬ ਨੇੜੇ ਪਹੁੰਚੇ ਅਤੇ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਏ। ਰਾਤ ਇੱਕ ਵਜੇ ਤੱਕ ਪੁਲਿਸ ਪਿੰਡ ਦੇ ਹਰ ਘਰ ਦੀ ਤਲਾਸ਼ੀ ਲੈ ਰਹੀ ਸੀ।

ਸੂਤਰਾਂ ਅਨੁਸਾਰ ਫਗਵਾੜਾ ਤੋਂ 2 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ 4 ਜ਼ਿਲਿਆਂ ਦੀ ਪੁਲਿਸ ਅਤੇ ਫੌਜ ਦੇ ਜਵਾਨ ਤਲਾਸ਼ 'ਚ ਲੱਗੇ ਹੋਏ ਹਨ। ਦੇਰ ਰਾਤ ਅੰਮ੍ਰਿਤਸਰ ਤੋਂ ਵੀ ਪੁਲਿਸ ਬੁਲਾਈ ਗਈ। ਇਸ ਮੌਕੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਹਾਜ਼ਰ ਸਨ। ਰਾਤ 12 ਵਜੇ ਤੋਂ ਬਾਅਦ ਜਹਾਨ ਖੇਲ ਅਕੈਡਮੀ ਤੋਂ 200 ਹੋਰ ਜਵਾਨਾਂ ਨੂੰ ਬੁਲਾਇਆ ਗਿਆ। ਪੁਲਿਸ ਨੇ ਇਨੋਵਾ ਕਾਰ ਬਰਾਮਦ ਕਰ ਲਈ ਹੈ। ਪਿੰਡ ਮਨਰਾਇਆਂ ਦੇ ਜਸਵਿੰਦਰ ਸਿੰਘ ਜੱਸਾ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਭਾਈ ਚੰਚਲ ਜੀ ਦੇ ਕੋਲ 3 ਕੇਸ਼ਧਾਰੀ ਨੌਜਵਾਨ ਦਿਖਾਈ ਦਿੱਤੇ, ਜਿਸ ਕਾਰਨ ਰੌਲਾ ਪੈ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget