(Source: ECI/ABP News/ABP Majha)
ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਇਤਿਹਾਸ ਕਲਮਬੱਧ ਰੱਖਣਾ ਬਹੁਤ ਜਰੂਰੀ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਕਾਂਗਰਸੀ ਹਕੂਮਤ ਦੇ ਕਹਿਰ ਤੋਂ ਜਾਣੂ ਕਰਵਾਇਆ ਜਾ ਸਕੇ।
ਅੰਮ੍ਰਿਤਸਰ: ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮਨਾਈ ਗਈ। ਇਸ ਮੌਕੇ ਪਰਸੋਂ ਤੋਂ ਆਰੰਭਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੋਮਣੀ ਗੁਰਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੌਜੂਦ ਸਨ।
ਹਰ ਸਾਲ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਵੱਡੀ ਗਿਣਤੀ ਸਿੱਖ ਸੰਗਤ ਹਾਜ਼ਰੀ ਭਰਦੀ ਹੈ ਪਰ ਇਸ ਵਾਰ ਕਰੋਨਾ ਵਾਇਰਸ ਕਾਰਨ ਬਹੁਤ ਘੱਟ ਸੰਗਤ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ। ਦਰਅਸਲ ਧਾਰਮਿਕ ਸਥਾਨ ਫਿਲਹਾਲ ਕਰੋਨਾ ਵਾਇਰਸ ਕਾਰਨ ਬੰਦ ਹਨ। ਕਿਹਾ ਜਾ ਰਿਹਾ ਹੈ ਕਿ ਅੱਠ ਜੂਨ ਤੋਂ ਧਾਰਮਿਕ ਸਥਾਨ ਖੋਲ੍ਹੇ ਜਾਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੂਨ, 1984 ਦੇ ਘੱਲੂਘਾਰੇ ਦੇ ਸ਼ਹੀਦ ਸਿੰਘ ਸਿੰਘਣੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸਿੱਖ ਮਾਨਸਿਕਤਾ 'ਚ ਜ਼ਖਮ ਹਮੇਸ਼ਾਂ ਤਰੋਤਾਜ਼ਾ ਰਹਿਣਗੇ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਜਥੇਦਾਰ ਨੇ ਕਿਹਾ ਕੋਰੋਨਾ ਵਾਇਰਸ ਕਾਰਨ ਸੰਗਤ ਨਹੀਂ ਆ ਸਕੀ। ਹਾਲਾਂਕਿ ਉਨ੍ਹਾਂ ਰੋਸ ਵੀ ਜ਼ਾਹਰ ਕੀਤਾ ਕਿ ਰੋਕਾਂ ਨਹੀਂ ਹੋਣੀਆਂ ਚਾਹੀਦੀਆਂ ਸਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਇਤਿਹਾਸ ਕਲਮਬੱਧ ਰੱਖਣਾ ਬਹੁਤ ਜਰੂਰੀ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਕਾਂਗਰਸੀ ਹਕੂਮਤ ਦੇ ਕਹਿਰ ਤੋਂ ਜਾਣੂ ਕਰਵਾਇਆ ਜਾ ਸਕੇ।
ਓਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੌਕਡਾਊਨ ਕਾਰਨ ਸੰਗਤ ਨਹੀਂ ਆ ਸਕੀ। ਲੌਂਗੋਵਾਲ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤ ਦਾ ਔਖੀ ਘੜੀ ਚ ਸਹਿਯੋਗ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅੰਧ ਵਿਸ਼ਵਾਸ ਨੇ ਫੜ੍ਹਿਆ ਜ਼ੋਰ, ਔਰਤਾਂ ਨੇ ਵਾਇਰਸ ਨੂੰ ਦਿੱਤਾ ਦੇਵੀ ਦਾ ਰੂਪ
ਇਸ ਦੇ ਨਾਲ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਸਬੰਧਤ ਇਮਾਨ ਸਿੰਘ ਮਾਨ ਦੇ ਨਾਲ ਅਕਾਲ ਤਖਤ ਸਕੱਤਰੇਤ ਦੇ ਬਾਹਰ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਦੌਰਾਨ ਥੋੜ੍ਹੀ ਬਹੁਤ ਧੱਕਾ ਮੁੱਕੀ ਵੀ ਹੋਈ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਭਾਰਤ ਦੀ ਭਿਆਨਕ ਸਥਿਤੀ, ਦੁਨੀਆਂ ਭਰ ਦੇ ਪੀੜਤ ਦੇਸ਼ਾਂ 'ਚ ਛੇਵੇਂ ਸਥਾਨ 'ਤੇ ਪਹੁੰਚਿਆ ਕੈਪਟਨ ਦਾ ਨਵਜੋਤ ਸਿੱਧੂ ਬਾਰੇ ਵੱਡਾ ਬਿਆਨ, ਸਿਆਸੀ ਹਲਕਿਆਂ 'ਚ ਛੇੜੀ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ