Operation Blue Star: ਸਮੁੱਚੇ ਸਿੱਖ ਜਗਤ ਵਾਂਗ ਸਾਕਾ ਨੀਲਾ ਤਾਰਾ ਦੀ 40ਵੀਂ ਵਰ੍ਹੇਗੰਢ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮਨਾਈ ਗਈ। ਤਖ਼ਤ ਸਾਹਿਬ ਦੇ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।


ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਵੀ ਹਾਜ਼ਰੀ ਭਰੀ। ਭੋਗ ਉਪਰੰਤ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 'ਚ ਤਤਕਾਲੀ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਫੌਜੀ ਹਮਲਾ ਕਰਦਿਆਂ ਜਿੱਥੇ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ ਉਥੇ ਹੀ 35 ਹੋਰਨਾਂ ਗੁਰਦੁਆਰਾ ਸਾਹਿਬਾਨ 'ਤੇ ਵੀ ਫੌਜੀ ਕਾਰਵਾਈ ਕਰਵਾਈ।






ਉਨ੍ਹਾਂ ਕਿਹਾ ਕਿ ਅੱਜ ਸਾਕਾ ਨੀਲਾ ਤਾਰਾ ਦੇ 40 ਵਰ੍ਹੇ ਪੂਰੇ ਹੋਣ 'ਤੇ ਪੂਰੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਾਖੀ ਲਈ ਸ਼ਹਾਦਤ ਹਾਸਲ ਕਰਨ ਵਾਲੇ ਮਹਾਨ ਯੋਧਿਆਂ ਅਤੇ ਸਾਕਾ ਨੀਲਾ ਤਾਰਾ ਦੌਰਾਨ ਮਾਰੇ ਗਏ ਸਿੰਘ, ਸਿੰਘਣੀਆਂ ਅਤੇ ਭੁਝੰਗੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੀ ਹੈ।


ਇਹ ਵੀ ਪੜ੍ਹੋ: Operation Blue Star: ਦਰਬਾਰ ਸਾਹਿਬ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਹੱਥਾਂ 'ਚ ਫੜੇ ਭਿੰਡਰਾਵਾਲੇ ਦੇ ਪੋਸਟਰ