Operation Blue Star Anniversary: ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਹੀ ਕੇਂਦਰੀ ਏਜੰਸੀ ਐਨਆਈਏ ਦਾ ਵੱਡਾ ਐਕਸ਼ਨ, ਖਾਲਿਸਤਾਨ ਪੱਖੀਆਂ ਨੂੰ ਸਖਤ ਸੰਦੇਸ਼
Operation Blue Star Anniversary: ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਹੀ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੱਡਾ ਐਕਸ਼ਨ ਕੀਤਾ ਹੈ। ਐਨਆਈਏ ਨੇ ਅੱਜ ਪੰਜਾਬ ਤੇ ਹਰਿਆਣਾ ’ਚ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ਦੇ 10 ਟਿਕਾਣਿਆਂ ’ਤੇ ਛਾਪੇ ਮਾਰੇ ਹਨ।
Operation Blue Star Anniversary: ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਹੀ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਵੱਡਾ ਐਕਸ਼ਨ ਕੀਤਾ ਹੈ। ਐਨਆਈਏ ਨੇ ਅੱਜ ਪੰਜਾਬ ਤੇ ਹਰਿਆਣਾ ’ਚ ਖ਼ਾਲਿਸਤਾਨੀ ਸੰਗਠਨ ਨਾਲ ਜੁੜੇ ਵਿਅਕਤੀਆਂ ਦੇ 10 ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਮੰਨਿਆ ਜਾ ਰਿਹਾ ਕਿ ਆਪ੍ਰੇਸ਼ਨ ਬਲਿਊ ਸਟਾਰ ਦੀ ਵਰ੍ਹੇਗੰਢ ਮੌਕੇ ਹੀ ਸਖਤ ਐਕਸ਼ਨ ਕਰਕੇ ਕੇਂਦਰ ਸਰਕਾਰ ਨੇ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਖ਼ਾਲਿਸਤਾਨੀਆਂ ਖਿਲਾਫ ਸਖਤੀ ਵਰਤੀ ਜਾਏਗੀ।
ਸੂਤਰਾਂ ਮੁਤਾਬਕ ਪੰਜਾਬ ’ਚ 9 ਤੇ ਹਰਿਆਣਾ 1 ਥਾਵਾਂ ’ਤੇ ਖ਼ਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਵਿਅਕਤੀਆਂ ਦੇ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨਆਈਏ ਨੇ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਪਰ ਚਰਚਾ ਹੈ ਕਿ ਇਹ ਕਾਰਵਾਈ ਖ਼ਾਲਿਸਤਾਨ ਟਾਈਗਰ ਫੋਰਸ ਲਈ ਫੰਡਿੰਗ ਕਰਨ ਵਾਲਿਆਂ ਖਿਲਾਫ ਕੀਤੀ ਗਈ ਹੈ।
ਦੱਸ ਦਈਏ ਕਿ 6 ਜੂਨ 1984 ਦੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਯਾਦ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਉੱਥੇ ਹੀ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਵੀ ਹੋਈ। ਇਸ ਦੌਰਾਨ ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਦਿੱਤੇ ਅੰਮ੍ਰਿਤਸਰ ਬੰਦ ਦੇ ਸੱਦੇ ਤਹਿਤ ਸ਼ਹਿਰ ਵਿੱਚ ਕਾਰੋਬਾਰ ਤੇ ਵਪਾਰਕ ਅਦਾਰੇ ਬੰਦ ਰਹੇ।
ਇਹ ਵੀ ਪੜ੍ਹੋ: ਚੋਣਾਂ ਹੋਣ ਜਾਂ ਕੋਈ ਹੋਰ ਮੁੱਦਾ... ਅਕਸਰ ਹੀ ਚਰਚਾ 'ਚ ਰਹਿੰਦੀ ਹੈ ਖਾਪ ! ਜਾਣੋ ਆਖਿਰ ਇਹ ਹੈ ਕੀ ?
ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਅੱਜ ਸਵੇਰੇ ਅਕਾਲ ਤਖ਼ਤ ਵਿਖੇ ਆਖੰਡ ਪਾਠ ਦੇ ਭੋਗ ਪਾਏ ਗਏ। ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਆਖਿਆ ਕਿ ਸਮੇਂ ਦੀ ਹਕੂਮਤ ਵੱਲੋਂ ਜੂਨ 1984 ਵਿਚ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਮੇਤ ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਦਿੱਤੇ ਜ਼ਖਮਾਂ ਦੇ ਨਿਸ਼ਾਨ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ।
ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ। ਸਮੂਹ ਸਿੱਖ ਜਥੇਬੰਦੀਆਂ ਨੂੰ ਆਖਿਆ ਕਿ ਇਕੱਠੇ ਹੋ ਕੇ ਪਿੰਡਾਂ ਵੱਲ ਪ੍ਰਚਾਰ ਮੁਹਿੰਮ ਵਿੱਢੀ ਜਾਵੇ ਤਾਂ ਜੋ ਨੌਜਵਾਨ ਸਿੱਖ ਸ਼ਕਤੀ ਨੂੰ ਨਸ਼ਿਆਂ ਵਰਗੀ ਸਮਾਜਿਕ ਕੁਰੀਤੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਆਪਣੇ ਤੌਰ ’ਤੇ ਵੱਖਰਾ ਸੰਦੇਸ਼ ਵੀ ਜਾਰੀ ਕੀਤਾ ਗਿਆ।
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀ ਗੁਰਦੁਆਰਾ ਥੜ੍ਹਾ ਸਾਹਿਬ ਨੇੜੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਜਿਵੇਂ ਹੀ ਅਖੰਡ ਪਾਠ ਦਾ ਭੋਗ ਪਿਆ ਤਾਂ ਦਲ ਖਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਤੇ ਹੋਰ ਨੌਜਵਾਨ ਸਿੱਖ ਜਥੇਬੰਦੀਆਂ ਵੱਲੋਂ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਪੁਲਿਸ ਵੱਲੋਂ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਸਾਰੇ ਰਸਤੇ ਤੇ ਗੁਰਦੁਆਰਿਆਂ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰਿਮੰਦਰ ਸਾਹਿਬ ਦੇ ਕੈਂਪਸ ਵਿਚ ਵੀ ਵੱਡੀ ਗਿਣਤੀ ਵਿਚ ਚਿੱਟ ਕੱਪੜੀਏ ਪੁਲਿਸ ਮੁਲਾਜ਼ਮ ਤਾਇਨਾਤ ਹਨ।
ਇਹ ਵੀ ਪੜ੍ਹੋ: ਇਸ 'ਲਗਜ਼ਰੀ ਆਟੋ ਰਿਕਸ਼ਾ' ਨੂੰ ਦੇਖ ਕੇ ਭੁੱਲ ਜਾਓਗੇ ਮਹਿੰਗੀਆਂ ਗੱਡੀਆਂ ਦਾ ਸੁਪਨਾ, ਕਈ ਸ਼ਾਨਦਾਰ ਸਹੂਲਤਾਂ ਨਾਲ ਲੈਸ , ਦੇਖੋ ਵੀਡੀਓ