ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਮੁਖੀ ਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਾਲਿਸਤਾਨ ਬਾਰੇ ਦਿੱਤੇ ਬਿਆਨ ਦੀ ਪੂਰੀ ਤਰ੍ਹਾਂ ਹਮਾਇਤ ਕਰਦੇ ਹਨ।

ਸਾਕਾ ਨੀਲਾ ਤਾਰਾ ਯਾਨੀ ਅਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਜੇਕਰ ਭਾਰਤ ਸਰਕਾਰ ਇਸ ਦੀ ਪੇਸ਼ਕਸ਼ ਕਰੇਗੀ ਤਾਂ ਸਿੱਖ ਖਾਲਿਸਤਾਨ ਨੂੰ ਸਵੀਕਾਰ ਕਰਨਗੇ।



ਖਹਿਰਾ ਨੇ ਪੰਜਾਬ ਦੇ ਸਿਆਸਤਦਾਨਾਂ ਤੇ ਨਿਸ਼ਾਨਾ ਸਾਧਿਆ ਤੇ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਰਾਜ ਤੇ ਇਸ ਦੇ ਲੋਕਾਂ ਨਾਲ ਹੋ ਰਹੇ ਵਿਤਕਰੇ ਵਿਰੁੱਧ ਬੋਲਣ ਦੀ ਹਿੰਮਤ ਨਹੀਂ ਰੱਖਦੇ।
ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ
ਖਹਿਰਾ ਨੇ ਕਿਹਾ, “ਜਦੋਂ ਖਾਲਿਸਤਾਨ ਦਾ ਜ਼ਿਕਰ ਆਉਂਦਾ ਹੈ ਤਾਂ ਪੰਜਾਬ ਦੇ ਆਗੂ ਘਬਰਾ ਜਾਂਦੇ ਹਨ ਤੇ ਉਹ ਬੇਮਤਲਬ ਦੀ ਬਹਿਸ ਸ਼ੁਰੂ ਕਰ ਲੈਂਦੇ ਹਨ। ਕਿਉਂ ਇਹ ਲੀਡਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਪ੍ਰਸੰਗ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ? ”

ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ
ਖਹਿਰਾ ਨੇ ਕਿਹਾ ਕਿ ਸਿੱਖ ਤੇ ਪੰਜਾਬੀਆਂ ਨੇ ਭਾਰਤ ਪਾਕਿਸਤਾਨ ਦੀ ਵੰਡ ਵੇਲੇ ਸਭ ਤੋਂ ਵੱਧ ਕਸ਼ਟ ਝੱਲਿਆ ਹੈ।ਖਹਿਰਾ ਨੇ ਅਪਰੇਸ਼ਨ ਬਲੂ ਸਟਾਰ ਲਈ 1984 ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ