ਆਪਰੇਸ਼ਨ ਬਲੂ ਸਟਾਰ ਦੀ ਬਰਸੀ ਤੇ ਪ੍ਰਸ਼ਾਸਨ ਚੌਕਸ, ਦੋ ਆਗੂਆਂ ਨੂੰ ਕੀਤਾ ਘਰ ਅੰਦਰ ਨਜ਼ਰ ਬੰਦ
ਏਬੀਪੀ ਸਾਂਝਾ | 06 Jun 2020 04:27 PM (IST)
ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਲੁਧਿਆਣਾ ਪੁਲਿਸ ਵਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।
ਲੁਧਿਆਣਾ: ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਲੁਧਿਆਣਾ ਪੁਲਿਸ ਵਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਸ਼ਾਂਤੀ ਭੰਗ ਕਰਨ ਵਾਲੀ ਘਟਨਾ ਨਾ ਹੋਵੇ ਇਸ ਲਈ ਪੁਲਿਸ ਭਾਰੀ ਗਿਣਤੀ 'ਚ ਸ਼ਹਿਰ ਵਿਚ ਤਾਇਨਾਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੂੰ ਹਿਰਾਸਤ 'ਚ ਲੈ ਘਰ ਅੰਦਰ ਡੱਕ ਦਿੱਤਾ ਗਿਆ। ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਐਂਟੀ ਟੈਰੋਰਿਸਟ ਫਰੰਟ ਦੇ ਅਸ਼ੋਕ ਥਾਪਰ ਨੂੰ ਵੀ ਉਨ੍ਹਾਂ ਦੇ ਘਰ ਵਿੱਚ ਬੰਦ ਕੀਤਾ ਗਿਆ। ਜਥੇਦਾਰ ਵੱਲੋਂ ਖਾਲਿਸਤਾਨ ਦੀ ਮੰਗ ਜਾਇਜ਼ ਕਰਾਰ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕਾਂਗਰਸ ਨੇ ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਸੀ ਅਤੇ ਇਸ ਦਿਨ ਵਿਰੋਧ ਦੀ ਚੰਗਿਆੜੀ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਹੋ ਨਹੀਂ ਸਕਦਾ। ਹਾਲਾਂਕਿ, ਬਹੁਤ ਸਾਰੇ ਨੇਤਾ ਸੁਰੱਖਿਆ ਲੈਣ ਦੀ ਕੋਸ਼ਿਸ਼ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੋਰੋਨਾ ਨੇ ਪਾਇਆ ਦਾਊਦ ਨੂੰ ਘੇਰਾ, ਖਬਰਾਂ 'ਚ ਮੌਤ ਦੀਆਂ ਅਟਕਲਾਂ ਅਸ਼ੋਕ ਥਾਪਰ ਨੇ ਕਿਹਾ ਕਿ ਉਹ ਅੱਤਵਾਦ ਦੇ ਵਿਰੁੱਧ ਹਨ ਅਤੇ ਇਸ ਦਿਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬੁੱਤ ਨੇੜੇ ਹਵਨ ਯੱਗ ਕਰਦੇ ਹਨ, ਜੋ ਇਸ ਵਾਰ ਵੀ ਹੋਣਾ ਸੀ। ਪਰ ਪੁਲਿਸ ਨੇ ਉਨ੍ਹਾਂ ਨੂੰ ਘਰ ਅੰਦਰ ਨਜ਼ਰ ਬੰਦ ਕਰ ਦਿੱਤਾ ਹੈ। ਕੇਜਰੀਵਾਲ ਦੇ ਬਿਆਨ ਪੰਜਾਬ ਦੀ ਸਿਆਸਤ ‘ਚ ਹਲਚਲ, ਕਾਂਗਰਸ ਦੇ ਕਈ ਵੱਡੇ ਨੇਤਾ ਕਰ ਸਕਦੇ ‘ਝਾੜੂ’ ਦਾ ਰੁਖ਼ ਏਡੀਸੀਪੀ ਵਨ ਦੀਪਕ ਪਾਰੇਖ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਸਥਿਤੀ ਨੂੰ ਵਿਗਾੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਸੇ ਨੂੰ ਵੀ ਹਿਰਾਸਤ ਵਿੱਚ ਲੈਣ ਤੋਂ ਇਨਕਾਰ ਕੀਤਾ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ