ਚੰਡੀਗੜ੍ਹ : ਆਪ੍ਰੇਸ਼ਨ ਲੋਟਸ ਦੇ ਆਰੋਪਾਂ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਦੇ ਇੱਕ ਵਫ਼ਦ ਨੇ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਭਾਜਪਾ ਨੇ 'ਆਪ' ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਸਬੰਧੀ ਆਰੋਪਾਂ ਦੀ ਸੀਬੀਆਈ ਜਾਂਚ ਦੀ ਮੰਗ ਉਠਾਈ ਹੈ। ਉਨ੍ਹਾਂ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।



ਦਰਅਸਲ 'ਚ ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਪੰਜਾਬ 'ਚ ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਦਾ ਆਰੋਪ ਲਾਇਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਹੁਣ ਡਰਾਮੇਬਾਜ਼ੀ 'ਤੇ ਉਤਰ ਆਈ ਹੈ। ਵਿਧਾਇਕਾਂ ਨੂੰ ਖਰੀਦਣ ਦੇ ਮਾਮਲੇ ਵਿੱਚ ਪਾਰਟੀ ਕੋਈ ਸਬੂਤ ਪੇਸ਼ ਨਹੀਂ ਕਰ ਰਹੀ ਹੈ। ਉਹ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵੱਡੇ-ਵੱਡੇ ਦੋਸ਼ ਲਗਾ ਰਹੀ ਹੈ।


 ਇਹ ਵੀ ਪੜ੍ਹੋ : ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ 'ਚ ਗੋਲੀ ਮਾਰ ਕੇ ਕੀਤੀ ਹੱਤਿਆ, CCTV 'ਚ ਕੈਦ ਹੋਈ ਪੂਰੀ ਵਾਰਦਾਤ

ਵਿੱਤ ਮੰਤਰੀ ਹਰਪਾਲ ਚੀਮਾ ਨੇ ਡੀਜੀਪੀ ਨੂੰ ਸੌਂਪੀ ਸ਼ਿਕਾਇਤ

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਬੀਤੇ ਦਿਨ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਸੌਂਪੀ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਦੇਰ ਸ਼ਾਮ ਪੁਲਿਸ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਇਹ ਐਫਆਈਆਰ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਸ਼ਹਿਰ ਵਿੱਚ ਦਰਜ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਐਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਹੁਣ ਆਪਰੇਸ਼ਨ ਲੋਟਸ ਦੀ ਜਾਂਚ ਪੰਜਾਬ ਵਿਜੀਲੈਂਸ ਵੱਲੋਂ ਕੀਤੀ ਜਾਵੇਗੀ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।