ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਆਪ ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਮਾਮਲੇ ਵਿੱਚ ਰੋਜ਼ਾਨਾ ਦੋ ਵਿਧਾਇਕਾਂ ਦੇ ਬਿਆਨ ਦਰਜ ਕਰੇਗਾ। ਵਿਧਾਇਕਾਂ ਦੀ ਸੁਰੱਖਿਆ ਵਧਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਹੈੱਡਕੁਆਰਟਰ 'ਚ ਕੀਤੀ ਪ੍ਰੈੱਸ ਕਾਨਫਰੰਸ 'ਚ ਭਾਜਪਾ 'ਤੇ ਮਾਨ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਸੀ।


ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਦੇ 10 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਅਤੇ ਕੁਝ ਵਿਧਾਇਕਾਂ ਨੂੰ ਧਮਕੀ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਉਹ ਕੁਝ ਵਿਧਾਇਕਾਂ ਦੇ ਨਾਲ ਡੀਜੀਪੀ ਗੌਰਵ ਯਾਦਵ ਨੂੰ ਮਿਲੇ ਅਤੇ ਲਿਖਤੀ ਸ਼ਿਕਾਇਤ ਦਿੱਤੀ।


ਮੋਹਾਲੀ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਨੇ ਸ਼ਿਕਾਇਤਕਰਤਾ ਵਿਧਾਇਕ ਨੂੰ ਸ਼ਿਕਾਇਤ ਨਾਲ ਸਬੰਧਤ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਹੈ। ਹਾਲਾਂਕਿ, ਕੁਝ ਵਿਧਾਇਕਾਂ ਨੇ ਪਹਿਲਾਂ ਹੀ ਆਪਣੇ ਮੋਬਾਈਲਾਂ ਦੀ ਕਾਲ ਡਿਟੇਲ ਅਤੇ ਕਾਲ ਰਿਕਾਰਡਿੰਗ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਨਾਲ ਹੀ ਬਿਊਰੋ ਨੇ ਪੰਜਾਬ ਪੁਲਿਸ ਨੂੰ ਸ਼ਿਕਾਇਤਕਰਤਾ ਵਿਧਾਇਕਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ।
 
ਬਿਊਰੋ ਅਧਿਕਾਰੀਆਂ ਮੁਤਾਬਕ ਜਾਂਚ ਟੀਮ ਹਰ ਰੋਜ਼ ਦੋ ਵਿਧਾਇਕਾਂ ਨੂੰ ਬੁਲਾ ਕੇ ਉਨ੍ਹਾਂ ਦੇ ਬਿਆਨ ਦਰਜ ਕਰੇਗੀ। ਸਾਈਬਰ ਸੈੱਲ ਨੇ ਆਪਣੇ ਦੋ ਅਧਿਕਾਰੀਆਂ ਦੀ ਟੀਮ ਨੂੰ ਬਿਊਰੋ ਦੀ ਜਾਂਚ ਟੀਮ ਨਾਲ ਵੀ ਜੋੜਿਆ ਹੈ ਤਾਂ ਜੋ ਸਬੂਤਾਂ ਦੀ ਤਕਨੀਕੀ ਜਾਂਚ ਦਾ ਕੰਮ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ।

 

‘ਦੱਸ ਦੇਈਏ ਕਿ ਹਰਪਾਲ ਚੀਮਾ ਨੇ ਪਿਛਲੇ ਦਿਨੀਂ ਭਾਜਪਾ ‘ਤੇ ਪੰਜਾਬ 'ਚ ਓਪਰੇਸ਼ਨ ਲੋਟਸ ਚਲਾਉਣ ਦੇ ਇਲਜ਼ਾਮ ਲਗਾਏ ਹਨ। ਚੀਮਾ ਦਾ ਕਹਿਣਾ ਹੈ ਕਿ ਭਾਜਪਾ ਨੇਤਾ ਪੰਜਾਬ ‘ਆਪ’ ਦੇ ਵਿਧਾਇਕਾਂ ਨੂੰ ਖਰੀਦਨ ਦੀ ਕੋਸ਼ਿਸ਼ ਕਰ ਰਹੀ ਹੈ ।ਹਰਪਾਲ ਚੀਮਾ ਦਾ ਕਹਿਣਾ ਹੈ ਕਿ ‘ਆਪ’ ਦੇ ਵਿਧਾਇਕਾਂ ਨੂੰ 25 ਕਰੋੜ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਉਨਾਂ ਕਿਹਾ ਦਿੱਲੀ ਚ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ‘ਤੇ ਸੀ.ਬੀ.ਆਈ ਦਾ ਸ਼ਿਕੰਜਾ ਕੱਸਣ ਤੋਂ ਬਾਅਦ ਭਾਜਪਾ ਦੇ ਹੱਥ ਕੁੱਝ ਨਹੀਂ ਲੱਗਾ। ਹੁਣ ਭਾਜਪਾ ਦੀ ਨਜ਼ਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਹੈ। ਭਾਜਪਾ 1375 ਕਰੋੜ ਦਾ ਬਜਟ ਬਣਾ ਕੇ ਪੰਜਾਬ ‘ਚ ਓਪਰੇਸ਼ਨ ‘ਲੋਟਸ’ ਚਲਾ ਰਹੀ ਹੈ। ਹਰਪਾਲ ਚੀਮਾ ਮੁਤਾਬਿਕ ਵਿਧਾਇਕਾਂ ਨੂੰ ਇਕੱਲੇ ਆਉਣ ‘ਤੇ 25 ਕਰੋੜ ਅਤੇ ਸਾਥੀਆਂ ਅਹੁਦੇਦਾਰਾਂ ਸਮੇਤ ਆਉਣ ਵਾਲੇ ਨੂੰ 50 ਤੋਂ 75 ਕਰੋੜ ਦੇਣ ਦਾ ਲਾਲਚ ਦਿੱਤਾ ਜਾ ਰਿਹਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।