ਪੜਚੋਲ ਕਰੋ

ਬਰਨਾਲਾ 'ਚ ਅਫੀਮ-ਭੁੱਕੀ ਦੀ ਖੇਤੀ ਸ਼ੁਰੂ! ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੇ ਪਾਈਆਂ ਭਾਜੜਾਂ

ਇੱਥੋਂ ਦੇ ਕਿਸਾਨਾਂ ਵੱਲੋਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਈ ਹੈ। ਇਸ ਮਗਰੋਂ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮਾਮਲਾ ਸਾਹਮਣੇ ਆਉਂਦਿਆਂ ਹੀ ਪ੍ਰਸ਼ਾਸਨ ਜਾਂਚ ਵਿੱਚ ਜੁਟ ਗਿਆ ਹੈ।

ਬਰਨਾਲਾ: ਇੱਥੋਂ ਦੇ ਕਿਸਾਨਾਂ ਵੱਲੋਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਈ ਹੈ। ਇਸ ਮਗਰੋਂ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮਾਮਲਾ ਸਾਹਮਣੇ ਆਉਂਦਿਆਂ ਹੀ ਪ੍ਰਸ਼ਾਸਨ ਜਾਂਚ ਵਿੱਚ ਜੁਟ ਗਿਆ ਹੈ। ਦਰਅਸਲ ਵਾਇਰਲ ਵੀਡੀਓ ਵਿੱਚ ਕਿਸਾਨ ਅਫੀਮ ਦੀ ਖੇਤੀ ਦੇ ਬੀਜ ਖਸਖਸ ਦੀ ਬਿਜਾਈ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਬੋਲਣ ਵਾਲਾ ਨੌਜਵਾਨ ਆਪਣੇ ਆਪ ਨੂੰ ਕੋਟ ਦੋਨਾਂ ਪਿੰਡ ਦਾ ਦੱਸ ਰਿਹਾ ਹੈ। ਉਹ ਕਹਿ ਰਿਹਾ ਹੈ ਕਿ ਅੱਜ ਉਨ੍ਹਾਂ ਵੱਲੋਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੂਰੇ ਪੰਜਾਬ ਵਿੱਚ ਸਭ ਤੋਂ ਪਹਿਲਾਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਉਨ੍ਹਾਂ ਵੱਲੋਂ ਕਰਨ ਦੀ ਗੱਲ ਕਹੀ ਗਈ ਹੈ। ਨੌਜਵਾਨ ਕਿਸਾਨ ਵੱਲੋਂ ਕਿਸਾਨ ਯੂਨੀਅਨ ਦਾ ਬਿੱਲਾ ਆਪਣੀ ਜੇਬ 'ਤੇ ਲਾਇਆ ਹੋਇਆ ਹੈ ਤੇ ਹਰੇ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਨੌਜਵਾਨ ਕਿਸਾਨ ਕਹਿ ਰਿਹਾ ਹੈ ਕਿ ਉਹ ਕਿਸੇ ਤੋਂ ਡਰਨ ਵਾਲੇ ਨਹੀਂ। ਅੱਜ ਪੂਰੇ ਪੰਜਾਬ ਵਿੱਚ ਸਭ ਤੋਂ ਪਹਿਲਾਂ ਖਸਖਸ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਫੀਮ ਤੇ ਭੁੱਕੀ ਦੀ ਖੇਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਵੱਲੋਂ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਹਰ ਹਾਲ ਵਿੱਚ ਪੂਰਾ ਕਰ ਰਹੇ ਹਨ। ਆਪਣੀ ਗੱਲ 'ਤੇ ਖਰੇ ਉੱਤਰ ਰਹੇ ਹਨ, ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਅੱਜ ਅਫੀਮ ਦੀ ਖੇਤੀ ਦੀ ਸ਼ੁਰੂਆਤ ਕੀਤੀ ਗਈ ਹੈ। ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਇਹ ਵੀਡੀਓ ਸਵੇਰ ਤੋਂ ਹੀ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾਂ ਛਾਈ ਹੋਈ ਹੈ। ਇਸ ਵੀਡੀਓ ਵਿੱਚ ਕਿਸਾਨ ਯੂਨੀਅਨ ਦੇ ਨੁਮਾਇੰਦੇ ਵੀ ਖੜ੍ਹੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਹੱਥਾਂ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਵੀ ਚੁੱਕੇ ਹੋਏ ਹਨ। ਇਸ ਬਾਰੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਅਫੀਮ ਦੀ ਖੇਤੀ ਪੰਜਾਬ ਵਿੱਚ ਗੈਰ ਕਾਨੂੰਨੀ ਹੈ। ਇਸ ਮਾਮਲੇ ਵਿੱਚ ਐਸਐਸਪੀ ਬਰਨਾਲਾ ਨੂੰ ਜਾਂਚ ਕਰਨ ਲਈ ਕਹਿ ਦਿੱਤਾ ਗਿਆ ਹੈ। ਜਦੋਂ ਇਸ ਮਾਮਲੇ ਸਬੰਧੀ ਐਸਐਸਪੀ ਬਰਨਾਲਾ ਹਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Embed widget