Punjab News: ਕੁੰਵਰ ਵਿਜੇ ਪ੍ਰਤਾਪ ਦੇ 'ਸਿਆਸੀ ਧਮਾਕੇ' ਦਾ ਵਿਰੋਧੀਆਂ ਨੇ ਚੱਕਿਆ 'ਫ਼ਾਇਦਾ', ਬਾਜਵਾ ਨੇ ਕਿਹਾ-ਪੰਜਾਬੀਆਂ ਨਾਲ ਹੋਇਆ ਧੋਖਾ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਸੱਚ ਹੈ ਕਿ ਆਮ ਆਦਮੀ ਪਾਰਟੀ ਨੇ ਇਸ ਮੁੱਦੇ 'ਤੇ ਕੁੰਵਰ ਵਿਜੇ ਪ੍ਰਤਾਪ ਦੇ ਨਾਂ 'ਤੇ ਇੰਨੀ ਵੱਡੀ ਮੁਹਿੰਮ ਛੇੜੀ ਸੀ ਪਰ ਹੁਣ ਉਹ ਹੀ ਪੰਜਾਬੀਆਂ ਨਾਲ ਧੋਖਾ ਕਰਨ ਦੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਪੰਜਾਬ ਦੇ ਲੋਕਾਂ ਨਾਲ ਕਿੰਨਾ ਵੱਡਾ ਧੋਖਾ ਹੋਇਆ ਹੈ
Punjab News: ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਨੂੰ ਲੈ ਕੇ ਹੋ ਰਹੀ ਦੇਰੀ ਕਾਰਨ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਘੇਰਿਆ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕੋਈ ਕਸਰ ਨਹੀਂ ਛੱਡੀ ਹੈ।
ਕਾਂਗਰਸ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਸੱਚ ਹੈ ਕਿ ਆਮ ਆਦਮੀ ਪਾਰਟੀ ਨੇ ਇਸ ਮੁੱਦੇ 'ਤੇ ਕੁੰਵਰ ਵਿਜੇ ਪ੍ਰਤਾਪ ਦੇ ਨਾਂ 'ਤੇ ਇੰਨੀ ਵੱਡੀ ਮੁਹਿੰਮ ਛੇੜੀ ਸੀ ਪਰ ਹੁਣ ਉਹ ਹੀ ਪੰਜਾਬੀਆਂ ਨਾਲ ਧੋਖਾ ਕਰਨ ਦੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਪੰਜਾਬ ਦੇ ਲੋਕਾਂ ਨਾਲ ਕਿੰਨਾ ਵੱਡਾ ਧੋਖਾ ਹੋਇਆ ਹੈ।
ਕੀ ਕਿਹਾ ਸੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ?
ਜ਼ਿਕਰ ਕਰ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਸੀ ਕਿ ਜਦੋਂ ਮੈਂ IPS ਤੋਂ ਇਸਤੀਫ਼ਾ ਦਿੱਤਾ ਸੀ April 2021. ਮੈਂ ਵੀ ਤੁਹਾਡੀ ਗੱਲ ਤੇ ਵਿਸ਼ਵਾਸ ਕਰ ਲਿਆ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ। ਅੱਜ SIT ਤੁਹਾਡੀ ਹੈ ਅੱਜ Home Minister ਤੁਸੀਂ ਹੋ। ਗਵਾਹਾਂ ਨੂੰ SIT ਮੁਕਰਾ ਰਹੀ ਹੈ। ਦੁਬਰਾ ਓਹਨਾਂ ਦਾ ਬਿਆਨ ਕਰਾਇਆ ਜਾ ਰਿਹਾ ਹੈ, ਦੋਸ਼ੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਮੈਂ ਨਿੱਜੀ ਵਕੀਲਾਂ ਨੂੰ ਨਾਲ ਲੇ ਕੇ ਅਦਾਲਤਾਂ ਵਿੱਚ ਪੈਰਵਾਈ ਕਰ ਰਿਹਾ ਹਾਂ। ਮੈਨੂੰ ਜਾਣਬੂਝ ਕੇ ਜਲੀਲ ਕੀਤਾ ਜਾ ਰਿਹਾ ਹੈ।ਦੋਸ਼ੀ ਸਰਕਾਰੀ ਤੰਤਰ ਤੇ ਹਾਵੀ ਹੋ ਗਏ। ਪੰਜਾਬੀਆਂ ਦੇ ਨਾਲ ਧੋਖਾ ਹੋ ਗਿਆ। ਲੇਕਿਨ ਆਖ਼ਿਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋਣਾ ਹੈ। ਮੇਰੀ ਜੰਗ ਜਾਰੀ ਰਹੇਗੀ, ਹਰ ਤਸੱਦਦ ਸਹਿਣ ਲਈ ਤਿਆਰ ਹਾਂ।
ਵਿਧਾਨ ਸਭਾ ਸੈਸ਼ਨ ਬਾਰੇ ਕੀ ਲਿਆ ਗਿਆ ਫ਼ੈਸਲਾ
ਬਾਜਵਾ ਨੇ ਕਿਹਾ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਕਾਂਗਰਸ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲਵੇਗੀ। ਕਾਂਗਰਸ ਵਿਧਾਨ ਸਭਾ 'ਚ ਕਈ ਮੁੱਦੇ ਉਠਾਏਗੀ, ਜਿਨ੍ਹਾਂ 'ਚੋਂ ਸਭ ਤੋਂ ਅਹਿਮ SYL ਦਾ ਮੁੱਦਾ ਹੈ। ਕਾਂਗਰਸ ਅਮਨ-ਕਾਨੂੰਨ, ਮਾਈਨਿੰਗ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦਾ ਮੁੱਦਾ ਵੀ ਉਠਾਏਗੀ।