Amritsar News: ਨਵੇਂ ਵਰ੍ਹੇ ਦੀ ਆਮਦ ਉਤੇ ਅੰਮਿ੍ਤਸਰ ਵਿਕਾਸ ਅਥਾਰਟੀ (ਏਡੀਏ) ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਈ-ਨਿਲਾਮੀ ਵਿੱਚ ਖਰੀਦ ਲਈ ਉਪਲਬਧ ਜਾਇਦਾਦਾਂ ਵਿੱਚ 52 ਰਿਹਾਇਸ਼ੀ ਪਲਾਟ, 12 ਦੁਕਾਨਾਂ, 14 ਐਸਸੀਓਜ਼ ਤੇ ਇੱਕ ਸਕੂਲ ਦੀ ਸਾਈਟ ਸ਼ਾਮਲ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਈ-ਨਿਲਾਮੀ 2 ਜਨਵਰੀ, 2023 ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 12 ਜਨਵਰੀ, 2023 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਇਸ ਬੋਲੀ ਵਿੱਚ ਉਪਲਬਧ ਸਾਰੀਆਂ ਜਾਇਦਾਦਾਂ ਅਜਿਹੇ ਸਥਾਨਾਂ ਉਤੇ ਹਨ, ਜੋ ਰਿਹਾਇਸ਼ ਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਬਿਲਕੁਲ ਢੁਕਵੀਆਂ ਹਨ।



ਬੁਲਾਰੇ ਨੇ ਦੱਸਿਆ ਕਿ ਰਿਹਾਇਸ਼ੀ ਪਲਾਟਾਂ ਦੀ ਕੀਮਤ 15.69 ਲੱਖ ਰੁਪਏ ਤੋਂ ਸ਼ੁਰੂ ਹੋਵੇਗੀ ਜਦੋਂਕਿ ਵਪਾਰਕ ਜਾਇਦਾਦਾਂ ਦੀ ਮੁੱਢਲੀ ਕੀਮਤ 47.40 ਲੱਖ ਰੁਪਏ ਤੋਂ ਸ਼ੁਰੂ ਹੋਵੇਗੀ। ਪੁੱਡਾ ਐਵੀਨਿਊ, ਗੁਰਦਾਸਪੁਰ ਵਿਖੇ ਸਥਿਤ ਸਕੂਲ ਦੀ ਸਾਈਟ ਦੀ ਕੀਮਤ 6.86 ਕਰੋੜ ਰੁਪਏ ਰੱਖੀ ਗਈ ਹੈ। ਇਹ ਸਕੂਲ ਸਾਈਟ ਦਾ ਖੇਤਰ 3440 ਵਰਗ ਮੀਟਰ ਹੈ।


ਬੁਲਾਰੇ ਨੇ ਦੱਸਿਆ ਕਿ ਸਫ਼ਲ ਬੋਲੀਕਾਰਾਂ ਨੂੰ ਬੋਲੀ ਦੀ 25 ਫ਼ੀਸਦ ਰਕਮ ਦੀ ਅਦਾਇਗੀ ਕਰਨ ਉਤੇ ਜਾਇਦਾਦ ਦਾ ਕਬਜ਼ਾ ਮਿਲ ਜਾਵੇਗਾ ਅਤੇ ਬਾਕੀ ਰਕਮ 9.5 ਫ਼ੀਸਦੀ ਸਾਲਾਨਾ ਵਿਆਜ ਦਰ ਦੇ ਨਾਲ ਕਿਸ਼ਤਾਂ ਵਿੱਚ ਅਦਾ ਕਰਨੀ ਹੋਵੇਗੀ।


ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਇਨ੍ਹਾਂ ਸਾਈਟਾਂ ਦੀ ਰਾਖਵੀਂ ਕੀਮਤ, ਲੋਕੇਸ਼ਨ ਪਲਾਨ, ਭੁਗਤਾਨ ਸਬੰਧੀ ਯੋਜਨਾ ਆਦਿ ਸਾਰੇ ਵੇਰਵੇ ਪੋਰਟਲ www.puda.e-auctions.in 'ਤੇ ਉਪਲਬਧ ਹੋਣਗੇ। ਬੁਲਾਰੇ ਨੇ ਕਿਹਾ ਕਿ ਚਾਹਵਾਨ ਬੋਲੀਕਾਰ ਇਸ ਪੋਰਟਲ ਉਤੇ ਆਪਣੀਆਂ ਮਨਪਸੰਦ ਸਾਈਟਾਂ ਲਈ ਬੋਲੀ ਲਗਾਉਣ ਤੋਂ ਪਹਿਲਾਂ ਪੂਰੀ ਜਾਣਕਾਰੀ ਲੈ ਸਕਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!