ਚੰਡੀਗੜ੍ਹ: ਮੋਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਤੋਂ ਬਾਅਦ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਕਈਆਂ ਨੇ ਇਸ ਘਟਨਾ ਨੂੰ ਅੱਤਵਾਦ ਦੀ ਸ਼ੁਰੂਆਤ ਦੱਸਿਆ ਤਾਂ ਕਈਆਂ ਨੇ ਪੰਜਾਬ ਪੁਲਿਸ ਤੇ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦੱਸਿਆ ਹੈ। ਭਗਵੰਤ ਮਾਨ ਸਰਕਾਰ ਨੂੰ ਘਿਰਦੀ ਦੇਖ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਬਚਾਅ 'ਚ ਆ ਗਏ ਹਨ।



ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਧਮਾਕੇ ਨੂੰ ਕਾਇਰਤਾ ਭਰੀ ਕਾਰਵਾਈ ਕਰਾਰ ਦਿੱਤਾ ਤੇ ਰਾਘਵ ਚੱਢਾ ਸਮੇਤ 'ਆਪ' ਆਗੂਆਂ ਨੇ ਸਪੱਸ਼ਟ ਕਿਹਾ ਕਿ ਪੰਜਾਬ ਸਰਕਾਰ ਦੋਸ਼ੀਆਂ ਨੂੰ ਨਹੀਂ ਬਖਸ਼ੇਗੀ। ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਮੁਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾਪੂਰਨ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।


Mohali Blast: ਪੰਜਾਬ ਨੂੰ ਫ਼ਿਰ ਦਹਿਲਾਉਣ ਦੀ ਕੋਸ਼ਿਸ਼ 'ਚ ISI, ਲਸ਼ਕਰ-ਏ-ਖਾਲਸਾ ਨੂੰ ਸੌਂਪੀ ਕਮਾਨ, ਅਫਗਾਨਿਸਤਾਨ 'ਚ ਦਿੱਤੀ ਜਾ ਰਹੀ ਟ੍ਰੇਨਿੰਗ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਇਸ ਦੇ ਨਾਲ ਹੀ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮੁਹਾਲੀ ਵਿੱਚ ਹੋਇਆ ਧਮਾਕਾ ਉਨ੍ਹਾਂ ਤਾਕਤਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਸਰਕਾਰ ਇਸ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ੇਗੀ ਨਹੀਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।


 


ਇਹ ਵੀ ਪੜ੍ਹੋ :ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਕਰਵਾਈ ਜਾਵੇਗੀ ਵਿਦੇਸ਼ਾਂ ਤੋਂ ਟ੍ਰੇਨਿੰਗ