ਪੇਂਡੂ ਅਤੇ ਖੇਤੀ ਮਜ਼ਦੂਰ ਸੰਗਠਨਾਂ ਦੇ ਸਾਂਝੇ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਖਤਮ ਕਰਨ ਨੂੰ ਠੀਕ ਠਹਿਰਾਉਣ ਲਈ 26 ਦਸੰਬਰ ਯਾਨੀਕਿ ਅੱਜ ਗ੍ਰਾਮ ਸਭਾਵਾਂ ਰਾਹੀਂ ਪ੍ਰਸਤਾਵ ਪਾਸ ਕਰਵਾਉਣ ਦੇ ਫੈਸਲੇ ਦਾ ਕੜਾ ਵਿਰੋਧ ਕੀਤਾ ਜਾਏਗਾ। ਸੰਗਠਨਾਂ ਨੇ ਇਸਨੂੰ ਮਜ਼ਦੂਰਾਂ ਦੇ ਜ਼ਖ਼ਮਾਂ ‘ਤੇ ਨਮਕ ਛਿੜਕਣ ਵਰਗਾ ਕਦਮ ਕਿਹਾ ਹੈ।

Continues below advertisement

ਅੱਜ ਸਾਰੇ ਪਿੰਡਾਂ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾਏਗਾ

ਸਾਂਝੇ ਮਜ਼ਦੂਰ ਮੋਰਚੇ ਨੇ ਐਲਾਨ ਕੀਤਾ ਹੈ ਕਿ 26 ਦਸੰਬਰ ਨੂੰ ਸਾਰੇ ਰਾਜ ਦੇ ਪਿੰਡਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਮੋਰਚੇ ਦੇ ਨੇਤਾਵਾਂ ਨੇ ਕਿਹਾ ਕਿ ਸਰਕਾਰ ਦੀ ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Continues below advertisement

ਸੰਗਠਨਾਂ ਨੇ ਇਹ ਵੀ ਐਲਾਨ ਕੀਤਾ ਕਿ ਮਜ਼ਦੂਰਾਂ ਦੀਆਂ ਵਾਜਬ ਮੰਗਾਂ ਨੂੰ ਲੈ ਕੇ 6 ਅਤੇ 7 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਸਾਹਮਣੇ ਵੱਡੇ ਪੈਮਾਨੇ ‘ਤੇ ਧਰਨਾ ਦਿਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।