ਫਿਰੋਜ਼ਪੁਰ: ਪੰਜਾਬ ਵਿੱਚ ਲਾਗਾਤਰ ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦਾ ਵਿਰੋਧ ਜਾਰੀ ਹੈ। ਇਸੇ ਤਹਿਤ ਅੱਜ ਫਿਰੋਜ਼ਪੁਰ ਵਿੱਚ ਭਾਜਪਾ ਵੱਲੋਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਸੀ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਰੋਸ਼ ਪ੍ਰਦਰਸ਼ਨ ਸ਼ੁਰੂ ਹੋ ਗਿਆ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ। ਕਿਸਾਨਾਂ ਨੇ ਲਾਗਾਤਰ ਕੇਂਦਰ ਸਰਕਾਰ ਖਿਲਾਫ ਨਾਰੇਬਾਜ਼ੀ ਕੀਤੀ ਤੇ ਆਪਣੀ ਭੜਾਸ ਕੱਢੀ।
ਕਿਸਾਨਾਂ ਨੇ ਕਿਹਾ, "ਅਸੀਂ ਕਿੰਨੀ ਵਾਰ ਭਾਜਪਾ ਆਗੂਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜਿੰਨੀ ਦੇਰ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਾ ਹੋ ਜਾਣ ਓਨੀ ਦੇਰ ਤੱਕ ਭਾਜਪਾ ਨੇਤਾ ਕੋਈ ਪ੍ਰੋਗਰਾਮ ਨਾ ਕਰਨ, ਪਰ ਫਿਰ ਵੀ ਇਹ ਲਾਗਾਤਰ ਪ੍ਰੋਗਰਾਮ ਕਰ ਰਹੇ ਹਨ।" ਦੱਸ ਦੇਈਏ ਕਿ ਕਿਸਾਨਾਂ ਨੇ ਹੁਣ ਇਨ੍ਹਾਂ ਭਾਜਪਾ ਨੇਤਾਵਾਂ ਦਾ ਭੋਗ ਤੇ ਜਾਣ ਦਾ ਵੀ ਵਿਰੋਧ ਕਰਨ ਦੀ ਚੇਤਾਵਨੀ ਦੇ ਦਿੱਤੀ ਹੈ।ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਗੁਰਦਾਸਪੁਰ: ਅੱਜ ਬਟਾਲਾ ਵਿਖੇ ਵੀ ਭਾਜਪਾ ਦਫਤਰ 'ਤੇ ਪਾਰਟੀ ਦਾ ਝੰਡਾ ਲਹਿਰਾਇਆ ਗਿਆ ਤੇ ਸਥਾਨਕ ਪਾਰਟੀ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ। ਉੱਥੇ ਹੀ ਇਸ ਮੀਟਿੰਗ ਨੂੰ ਲੈ ਕੇ ਬਟਾਲਾ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ।
ਜ਼ਿਲ੍ਹਾ ਪ੍ਰਧਾਨ ਭਾਜਪਾ ਰਾਕੇਸ਼ ਭਾਟੀਆ ਤੇ ਜਨਰਲ ਸਕੱਤਰ ਹਰਸਿਮਰਨ ਸਿੰਘ ਵਾਲਿਆ ਨੇ ਦੱਸਿਆ ਕਿ ਪਾਰਟੀ ਵੱਲੋਂ ਦਿਤੇ ਗਏ ਪ੍ਰੋਗਰਾਮ ਅਨੁਸਾਰ ਭਾਜਪਾ ਦੇ ਹਰ ਆਗੂ ਵੱਲੋਂ ਸਵੇਰੇ ਪਹਿਲਾਂ ਆਪਣੇ ਘਰਾਂ ਦੀ ਛੱਤ ਤੇ ਪਾਰਟੀ ਦਾ ਝੰਡਾ ਲਾ ਕੇ ਸ਼ੁਰੂਆਤ ਕੀਤੀ ਗਈ। ਪਾਰਟੀ ਦਫਤਰ ਵਿੱਚ ਵੀ ਪਾਰਟੀ ਦਾ ਝੰਡਾ ਲਹਿਰਾਇਆ ਗਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ