ਭਗਤ ਸਿੰਘ 'ਤੇ ਬਿਆਨਬਾਜ਼ੀ ਮਗਰੋਂ MP ਸਿਮਰਨਜੀਤ ਮਾਨ ਦਾ ਵਿਰੋਧ, ਸਮਾਜ ਸੇਵੀ ਨੇ ਕਿਹਾ ਮੁਆਫੀ ਮੰਗਣ ਨਹੀਂ ਤਾਂ...
ਸੰਗਰੂਰ (Sangrur) ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ (MP Simranjit Singh Mann) ਅਤੇ ਉਨ੍ਹਾਂ ਦੇ ਬੇਟੇ ਈਮਾਨ ਵਲੋਂ ਲਗਾਤਾਰ ਸ਼ਹੀਦ ਭਗਤ ਸਿੰਘ ( Bhagat Singh) ਤੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਵਿਰੋਧ ਹੋ ਰਿਹਾ ਹੈ।
ਚੰਡੀਗੜ੍ਹ: ਸੰਗਰੂਰ (Sangrur) ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ (MP Simranjit Singh Mann) ਅਤੇ ਉਨ੍ਹਾਂ ਦੇ ਬੇਟੇ ਈਮਾਨ ਵਲੋਂ ਲਗਾਤਾਰ ਸ਼ਹੀਦ ਭਗਤ ਸਿੰਘ ( Bhagat Singh) ਤੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਵਿਰੋਧ ਹੋ ਰਿਹਾ ਹੈ। ਹੁਣ ਸਮਾਜ ਸੇਵੀਆਂ ਅਤੇ ਦੇਸ਼ ਪ੍ਰੇਮੀਆਂ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ।
ਇਸ ਮਾਮਲੇ ਨੂੰ ਲੈਕੇ ਸਮਾਜ ਸੇਵੀ ਜਾਹਨਵੀ ਬਹਿਲ ਜਿਨ੍ਹਾਂ ਲਾਲ ਚੌਂਕ ਤੇ ਤਿਰੰਗਾ ਲਹਿਰਾਇਆ ਸੀ, ਵਲੋਂ ਸਿਮਰਨਜੀਤ ਸਿੰਘ ਮਾਨ ਦੇ ਖਿਲਾਫ ਡੀਜੀਪੀ ਪੰਜਾਬ ਤੇ ਮੁੱਖ ਮੰਤਰੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਭੇਜੀ। ਇਸ ਨੂੰ ਲੈਕੇ ਏਡੀਜੀਪੀ ਤੇ ਸੀਐਮਓ ਦਫ਼ਤਰ ਤੋਂ ਜਵਾਬ ਵੀ ਆ ਗਿਆ ਹੈ।ਇਸ ਸਬੰਧੀ ਜਾਨਵੀ ਬਹਿਲ ਨੇ ਕਿਹਾ ਕਿ ਜਾਂ ਤਾਂ ਸਿਮਰਨਜੀਤ ਸਿੰਘ ਮਾਨ ਮੁਆਫੀ ਮੰਗਣ ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣ।
ਮੀਡੀਆ ਰਿਪੋਰਟਾਂ ਮੁਤਾਬਿਕ ਜਾਨਵੀਂ ਬਹਿਲ ਨੇ ਕਿਹਾ ਕਿ ਸਾਡੇ ਦੇਸ਼ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ ਹੀ ਸਾਡੇ ਦੇਸ਼ ਨੂੰ ਅਜ਼ਾਦ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਸ਼ਹੀਦਾਂ ਲਈ ਵਰਤਣਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਜਦੋਂ ਉਹ ਅਜਿਹੀ ਬਿਆਨਬਾਜ਼ੀ ਕਰਦੇ ਹਨ ਤਾਂ ਇਸ ਦਾ ਪ੍ਰਭਾਵ ਲੋਕਾਂ ਉਤੇ ਪੈਂਦਾ ਹੈ।
ਜਾਨਵੀਂ ਨੇ ਕਿਹਾ ਕਿ ਸਾਡੀ ਆਉਣ ਵਾਲੀ ਪੀੜ੍ਹੀ ਜਿਨ੍ਹਾਂ ਨੂੰ ਪਤਾ ਹੀ ਨਹੀਂ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਨੇ ਕਿੰਨੀਆਂ ਕੁਰਬਾਨੀਆਂ ਕਰਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ ਉਹਨਾਂ ਨੂੰ ਇਤਿਹਾਸ ਬਾਰੇ ਕਿਵੇਂ ਪਤਾ ਲੱਗੇਗਾ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :