Punjab Weather Today: ਪੰਜਾਬ ਦੇ 10 ਜ਼ਿਲ੍ਹਿਆਂ 'ਚ ਔਰੇਂਜ ਤੇ 13 'ਚ ਯੈਲੋ ਅਲਰਟ ਜਾਰੀ; ਅਗਲੇ 72 ਘੰਟਿਆਂ 'ਚ ਭਾਰੀ ਮੀਂਹ ਦੀ ਵਾਰਨਿੰਗ, ਜੁਲਾਈ ਵਿੱਚ 139 ਫੀਸਦੀ ਵੱਧ ਵਰਸੇ ਬੱਦਲ
ਪੰਜਾਬ ਵਿੱਚ ਮਾਨਸੂਨ ਦਾ ਨਵਾਂ ਦੌਰ ਸ਼ੁਰੂ ਹੋ ਚੁੱਕਾ ਹੈ। ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਲੰਘੀ ਰਾਤ ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ...

Punjab Weather Today: ਪੰਜਾਬ ਵਿੱਚ ਮਾਨਸੂਨ ਦਾ ਨਵਾਂ ਦੌਰ ਸ਼ੁਰੂ ਹੋ ਚੁੱਕਾ ਹੈ। ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਲੰਘੀ ਰਾਤ ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ। ਦੂਜੇ ਪਾਸੇ ਅੰਮ੍ਰਿਤਸਰ ਅਤੇ ਰੂਪਨਗਰ ਵਿੱਚ ਮੀਂਹ ਵੀ ਦੇਖਣ ਨੂੰ ਮਿਲਿਆ। ਜਿਸ ਕਾਰਨ ਤਾਪਮਾਨ ਵਿੱਚ ਹੌਲੀ ਬਦਲਾਅ ਆਇਆ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਪੱਧਰ ’ਤੇ ਬਣਿਆ ਹੋਇਆ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 12 ਮਿ.ਮੀ. ਜਾਂ ਉਸ ਤੋਂ ਵੱਧ ਮੀਂਹ ਪੈਣ ਦੇ ਆਸਾਰ ਹਨ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਲਗਭਗ 7 ਮਿ.ਮੀ. ਤੱਕ ਮੀਂਹ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੰਜਾਬ ਵਿੱਚ ਭਲਕੇ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਵੀ ਸੂਬੇ ਵਿੱਚ ਔਰੇਂਜ ਅਲਰਟ ਜਾਰੀ ਰਹਿਣ ਦਾ ਅਨੁਮਾਨ ਹੈ। ਇਸ ਦੌਰਾਨ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਆਸਾਰ ਹਨ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਮੱਧਮ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਦੂਜੇ ਪਾਸੇ, ਮੰਗਲਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਇਨ੍ਹਾਂ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਲਾਗੂ ਰਹੇਗਾ।
ਪੰਜਾਬ ਵਿੱਚ ਜੁਲਾਈ ਮਹੀਨੇ ਦੇ ਪਹਿਲੇ ਪੰਜ ਦਿਨਾਂ ਦੌਰਾਨ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਜੁਲਾਈ ਮਹੀਨੇ ਵਿੱਚ 49 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਆਮ ਤੌਰ 'ਤੇ ਇਨ੍ਹਾਂ ਪੰਜ ਦਿਨਾਂ ਵਿੱਚ 20.5 ਮਿਲੀਮੀਟਰ ਮੀਂਹ ਹੁੰਦਾ ਹੈ। ਇਸ ਹਿਸਾਬ ਨਾਲ ਜੁਲਾਈ ਮਹੀਨੇ ਵਿੱਚ ਹੁਣ ਤੱਕ 139 ਫੀਸਦੀ ਵੱਧ ਮੀਂਹ ਪੈ ਚੁੱਕਿਆ ਹੈ। ਦੂਜੇ ਪਾਸੇ, ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਦਾ ਮੌਸਮ
ਅੰਮ੍ਰਿਤਸਰ: ਅੱਜ ਆਸਮਾਨ ’ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਅੱਜ ਵੀ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਉਮੀਦ ਹੈ। ਤਾਪਮਾਨ 27 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਲੁਧਿਆਣਾ: ਬੱਦਲਾਂ ਨਾਲ ਘਿਰਿਆ ਹੋਇਆ ਮੌਸਮ ਰਹੇਗਾ ਤੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਤਾਪਮਾਨ 28 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ: ਅੱਜ ਆਸਮਾਨ ਬੱਦਲਾਂ ਨਾਲ ਢੱਕਿਆ ਰਹੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 36 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।
ਮੋਹਾਲੀ: ਅੱਜ ਮੋਹਾਲੀ ਵਿੱਚ ਵੀ ਬੱਦਲ ਛਾਏ ਰਹਿਣਗੇ ਅਤੇ ਹਲਕੀ ਜਾਂ ਮੱਧਮ ਬਾਰਿਸ਼ ਹੋ ਸਕਦੀ ਹੈ। ਤਾਪਮਾਨ 26 ਤੋਂ 35 ਡਿਗਰੀ ਸੈਲਸੀਅਸ ਤੱਕ ਰਹੇਗਾ।






















