Punjab Weather Update: ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ ਗਰਮ ਰਿਹਾ। ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਲਈ ਰੈੱਡ ਦੀ ਬਜਾਏ ਆਰੇਂਜ ਅਲਰਟ ਜਾਰੀ ਕੀਤਾ ਹੈ।


ਦਰਅਸਲ, ਪਿਛਲੇ ਦਿਨੀਂ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।


ਪਰ, ਇਹ ਰਾਹਤ ਲੰਬੇ ਸਮੇਂ ਲਈ ਨਹੀਂ ਹੈ। ਭਾਰਤ 'ਚ 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ, ਜਿਸ ਤੋਂ ਬਾਅਦ ਐਤਵਾਰ ਤੋਂ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਪਰ ਅੰਦਾਜ਼ਾ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਗਰਮੀ ਦਾ ਰਿਕਾਰਡ ਟੁੱਟਣ ਤੋਂ ਬਚ ਜਾਵੇਗਾ।


ਇਹ ਵੀ ਪੜ੍ਹੋ: Sangrur News: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਸਾਬਕਾ ਮੰਤਰੀ ਨੁਸਰਤ ਅਲੀ ਖਾਨ ਬੱਗਾ ਹੋਏ ਆਪ 'ਚ ਸ਼ਾਮਿਲ


ਇਨ੍ਹਾਂ 15 ਜ਼ਿਲ੍ਹਿਆਂ ਲਈ ਰੈੱਡ-ਆਰੇਂਜ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ।


ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਮੁੱਖ ਸ਼ਹਿਰਾਂ ਵਿੱਚ ਕਿਵੇਂ ਦਾ ਰਿਹਾ ਮੌਸਮ


ਅੰਮ੍ਰਿਤਸਰ- ਸ਼ਹਿਰ 'ਚ ਵੀਰਵਾਰ ਨੂੰ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।


ਜਲੰਧਰ- ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਦਰਜ ਕੀਤਾ ਗਿਆ। ਅੱਜ ਦਾ ਤਾਪਮਾਨ 44 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।


ਲੁਧਿਆਣਾ- ਬੀਤੇ ਦਿਨ ਸ਼ਹਿਰ ਦਾ ਤਾਪਮਾਨ 41.6 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।


ਪਟਿਆਲਾ- ਬੀਤੇ ਦਿਨ ਘੱਟੋ-ਘੱਟ ਤਾਪਮਾਨ 39.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।


ਮੋਹਾਲੀ - ਬੀਤੇ ਦਿਨ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 38.7 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਤਾਪਮਾਨ 40 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।


ਇਹ ਵੀ ਪੜ੍ਹੋ: Bathinda News: ਬਠਿੰਡਾ ਪੁਲਿਸ ਦੇ ਹੱਥ ਵੱਡੀ ਕਾਮਯਾਬੀ, ਨਾਕਾਬੰਦੀ ਦੌਰਾਨ ਇੱਕ ਵਿਅਕਤੀ ਕੋਲੋਂ ਕਰੀਬ ਇੱਕ ਕਰੋੜ ਵੀਹ ਲੱਖ ਰੁਪਏ ਦੀ ਨਕਦੀ ਬਰਾਮਦ