Punjab Weather Forecast : ਪੰਜਾਬ ਵਿੱਚ ਅੱਜ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਮੌਸਮ ਵਿਭਾਗ ਨੇ ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਦੁਪਹਿਰ ਤੱਕ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਸੂਬੇ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।



ਮੌਸਮ ਵਿਭਾਗ ਵੱਲੋਂ ਅਲਰਟ ਜਾਰੀ 



ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਅੱਜ 9 ਜ਼ਿਲ੍ਹਿਆਂ ਵਿੱਚ ਜ਼ਿਆਦਾ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਤਹਿਗੜ੍ਹ ਸਾਹਿਬ, ਤਲਵੰਡੀ ਸਾਬੋ, ਬਰਨਾਲਾ, ਸੰਗਰੂਰ, ਮੋਹਾਲੀ, ਮੋਗਾ, ਨਕੋਦਰ, ਕਪੂਰਥਲਾ, ਜਲੰਧਰ, ਆਨੰਦਪੁਰ ਸਾਹਿਬ, ਫਗਵਾੜਾ 'ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਆ ਜਾਵੇਗਾ। ਇਹੀ ਮੌਸਮ ਐਤਵਾਰ ਨੂੰ ਵੀ ਬਣਿਆ ਰਹੇਗਾ।



ਅੱਜ ਸ਼ਹਿਰ ਦਾ ਤਾਪਮਾਨ



ਅੰਮ੍ਰਿਤਸਰ- ਜ਼ਿਲ੍ਹੇ 'ਚ ਅੱਜ ਦਿਨ ਦਾ ਘੱਟੋ-ਘੱਟ ਤਾਪਮਾਨ 26.3 ਡਿਗਰੀ ਤੋਂ ਘੱਟ ਅਤੇ ਵੱਧ ਤੋਂ ਵੱਧ 29 ਡਿਗਰੀ ਰਹਿਣ ਦਾ ਅਨੁਮਾਨ ਹੈ। ਦੂਜੇ ਪਾਸੇ ਅੱਜ ਪੂਰਾ ਦਿਨ ਬੱਦਲਵਾਈ ਰਹੇਗੀ ਅਤੇ ਰੁਕ-ਰੁਕ ਕੇ ਮੀਂਹ ਪਵੇਗਾ।



ਜਲੰਧਰ - ਜ਼ਿਲ੍ਹੇ ਦਾ ਘੱਟੋ-ਘੱਟ ਤਾਪਮਾਨ 27.3 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ, ਜੋ ਕਿ 30 ਡਿਗਰੀ ਦੇ ਨੇੜੇ ਰਹੇਗੀ। ਅੱਜ ਸਾਰਾ ਦਿਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।



ਲੁਧਿਆਣਾ- ਜ਼ਿਲ੍ਹੇ 'ਚ ਘੱਟੋ-ਘੱਟ ਤਾਪਮਾਨ 27.1 ਡਿਗਰੀ ਦੇ ਆਸ-ਪਾਸ ਰਹੇਗਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 4 ਡਿਗਰੀ ਦੀ ਕਮੀ ਆਵੇਗੀ। ਇਹ ਲਗਭਗ 29 ਡਿਗਰੀ ਰਹਿਣ ਦਾ ਅਨੁਮਾਨ ਹੈ। ਅੱਜ ਸਾਰਾ ਦਿਨ ਬੱਦਲ ਛਾਏ ਰਹਿਣਗੇ ਅਤੇ ਵਿਚਕਾਰ ਮੀਂਹ ਪਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ