ਚੰਡੀਗੜ੍ਹ: ਆਪਣੀ ਗਰਭਵਤੀ ਧੀ ਦੀ ਹੱਤਿਆ ਦੇ ਕੇਸ ਵਿੱਚ ਪੰਜ ਸਾਲ ਦੀ ਕੈਦ ਨੂੰ ਚੁਣੌਤੀ ਦੇਣ ਵਾਲੀ ਬੀਬੀ ਜਗੀਰ ਕੌਰ ਦੀ ਪਟੀਸ਼ਨ 'ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਆਉਂਦੇ ਦਿਨਾਂ ਵਿੱਚ ਇਸ ਮਾਮਲੇ 'ਤੇ ਫੈਸਲਾ ਸੁਣਾ ਸਕਦੀ ਹੈ।
ਬੀਬੀ ਜਗੀਰ ਕੌਰ ਦੀ ਧੀ ਦਾ ਕਤਲ ਸਾਲ 2000 ਵਿੱਚ ਹੋਇਆ ਸੀ। ਮਾਰਚ 2012 ਨੂੰ ਬੀਬੀ ਜਗੀਰ ਕੌਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜ ਸਾਲ ਦੀ ਕੈਦ ਸੁਣਾਈ ਗਈ ਸੀ।
ਇਸ ਸਜ਼ਾ ਖ਼ਿਲਾਫ਼ ਸਾਲ 2012 ਵਿੱਚ ਹੀ ਬੀਬੀ ਜਗੀਰ ਕੌਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਦੋਂ ਤੋਂ ਜਗੀਰ ਕੌਰ ਜ਼ਮਾਨਤ 'ਤੇ ਚੱਲ ਰਹੀ ਹੈ।