School Closed : ਫਾਜ਼ਿਲਕਾ 'ਚ ਆਹ 35 ਸਕੂਲ ਬੰਦ ਕਰਨ ਦਾ ਹੁਕਮ, ਹੁਸੈਨੀਵਾਲਾ ਨਾਲ ਲੱਗਦੇ ਲੋਕਾਂ ਲਈ ਵੀ ਸੁੱਖ ਦਾ ਸਾਹ
Hussainiwala - ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਚਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲੇ ਵਾਲਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੋਧਾ ਭੈਣੀ ਅਤੇ ਫਾਜਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ...
ਫਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਬਲਾਕ ਗੁਰੂਹਰਸਹਾਏ-3, ਜਲਾਲਾਬਾਦ-1 , ਫਾਜ਼ਿਲਕਾ-1 ਅਤੇ ਫਾਜ਼ਿਲਕਾ-2 ਦੇ ਵੱਖ-ਵੱਖ ਸਕੂਲਾਂ ਨੂੰ 26 ਅਗਸਤ 2023 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਬਲਾਕ ਗੁਰੂਹਰਸਹਾਏ-3 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਬੋਦਲ ਪੀਰੇ ਕੇ , ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦ ਖਾਨੇ ਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਣੇ ਵਾਲੇ ਝੁੱਗੇ, ਜਲਾਲਾਬਾਦ-1 School Closed - ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਬਚਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲੇ ਵਾਲਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੋਧਾ ਭੈਣੀ ਅਤੇ ਫਾਜਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਰਕਾ, ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਨਾ ਰਾਮ ਨੁੰ ਬੰਦ ਰਖਿਆ ਜਾਂਦਾ ਹੈ।
ਇਸ ਤੋਂ ਇਲਾਵਾ ਫਾਜ਼ਿਲਕਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ 1, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸ਼ੇਰ, ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ ਬੰਦ ਰਹਿਣਗੇ।
ਇਸ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਖੀਵਾ, ਸਰਕਾਰੀ ਪ੍ਰਾਇਮਰੀ ਸਕੂਲ ਮਨਸਾ ਬ੍ਰਾਂਚ, ਸਰਕਾਰੀ ਪ੍ਰਾਇਮਰੀ ਸਕੂਲ ਨੂਰ ਮੁਹੰਮਦ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਹਾਈ ਸਕੂਲ ਮੁਹਾਰ ਸੋਨਾ, ਸਰਕਾਰੀ ਹਾਈ ਸਕੂਲ ਜੋਧਾ ਭੈਣੀ, ਸਰਕਾਰੀ ਹਾਈ ਸਕੂਲ ਪ੍ਰਭਾਤ ਸਿੰਘ ਵਾਲਾ ਹਿਠਾੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ, ਸਰਕਾਰੀ ਮਿਡਲ ਸਕੂਲ ਮਹਾਤਮ ਨਗਰ, ਸਰਕਾਰੀ ਹਾਈ ਸਕੂਲ ਕਾਵਾਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ, ਸਰਕਾਰੀ ਮਿਡਲ ਸਕੂਲ ਸਲੇਮਸ਼ਾਹ, ਸਰਕਾਰੀ ਹਾਈ ਸਕੂਲ ਮੌਜਮ, ਸਰਕਾਰੀ ਹਾਈ ਸਕੂਲ ਆਸਫਵਾਲਾ ਅਤੇ ਸਰਕਾਰੀ ਹਾਈ ਸਕੂਲ ਨੂਰਸ਼ਾਹ ਸ਼ਾਮਿਲ ਹਨ।
ਹੁਸੈਨੀਵਾਲਾ ਤੋਂ ਪਾਣੀ ਦੀ ਆਵਕ ਵਿਚ ਕਮੀ
ਹੁਸੈਨੀਵਾਲਾ ਹੈਡਵਰਕਸ ਤੋਂ ਪਾਣੀ ਦੀ ਆਵਕ ਵਿਚ ਲਗਾਤਾਰ ਕਮੀ ਆ ਰਹੀ ਹੈ। ਜਿੱਥੇ ਦੋ ਦਿਨ ਪਹਿਲਾਂ 282000 ਕਿਉਸਿਕ ਤੱਕ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ਸੀ ਜ਼ੋ ਕਿ ਹੁਣ ਘੱਟ ਕੇ 156720 ਕਿਉਸਿਕ ਰਹਿ ਗਈ ਹੈ। ਹਾਲਾਂਕਿ ਫਾਜਿ਼ਲਕਾ ਇਲਾਕੇ ਵਿਚ ਹਾਲੇ ਇਸ ਕਮੀ ਦਾ ਪ੍ਰਭਾਵ ਵਿਖਾਈ ਨਹੀਂ ਦਿੱਤਾ ਹੈ ਪਰ ਮੰਗਲਵਾਰ ਤੱਕ ਫਾਜਿ਼ਲਕਾ ਇਲਾਕੇ ਵਿਚ ਕੁਝ ਕਮੀ ਆਉਣ ਦੀ ਸੰਭਾਵਨਾ ਹੈ।