ਪੜਚੋਲ ਕਰੋ

Punjab News: ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ FIR ਦਰਜ ਕਰਨ ਦੇ ਹੁਕਮ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ।

Stubble Burning: ਇੱਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਖਿਲਾਫ ਅਣਮਨੁੱਖੀ ਕਾਰਾ ਦੱਸਿਆ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਸੂਬੇ ਵਿੱਚ ਲੋਕਾਂ ਵੱਲੋਂ ਮਹਾਨ ਗੁਰੂਆਂ ਦੇ ਸੰਦੇਸ਼ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ। 

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਇਹ ਲੋਕ ਆਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਹੁੱਲੜਬਾਜ਼ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਆਪੋ-ਧਾਪ ਵਾਲੀ ਅਤੇ ਅਪਰਾਧਿਕ ਘਟਨਾ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਸੰਵੇਦਨਸ਼ੀਲ ਲੋਕਾਂ ਨੂੰ ਵਾਤਾਵਰਣ ਪਲੀਤ ਕਰਕੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget