Teacher Protest : ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਸਾਹਮਣੇ ਧਰਨਾ ਦੇਣ ਵਾਲੇ ਅਧਿਆਪਕਾਂ 'ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। 




ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Education Minister Gurmeet Singh Meet Hayer) ਦੀ ਕੋਠੀ ਅੱਗੇ ਦੋ ਦਿਨਾਂ ਤੋਂ ਲੱਗਿਆ ਈਟੀਟੀ ਅਧਿਆਪਕਾਂ ਦਾ ਪੱਕਾ ਮੋਰਚਾ ਅੱਜ ਸਮਾਪਤ ਕਰ ਦਿੱਤਾ ਹੈ। ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਪੈਨਲ ਮੀਟਿੰਗ ਦਾ ਵਿਸ਼ਵਾਸ ਦੁਆਇਆ ਗਿਆ। ਜਿਸ ਤੋਂ ਬਾਅਦ ਜੇਤੂ ਨਾਅਰਿਆਂ ਦੀ ਆਵਾਜ਼ 'ਚ ਇਸ ਧਰਨੇ ਨੂੰ ਖਤਮ ਕੀਤਾ ਗਿਆ।

ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਨੇ ਦੱਸਿਆ ਕਿ ਸਰਕਾਰ ਨਾਲ ਬਣੀ ਸਹਿਮਤੀ 'ਚ ਚੰਡੀਗੜ੍ਹ ਦੇ ਸਕੱਤਰੇਤ ਵਿਖੇ ਬੁੱਧਵਾਰ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਕਿਸਾਨ ਆਗੂ ਮਨਜੀਤ ਧਨੇਰ ਸਮੇਤ ਪ੍ਰਦਰਸ਼ਨਕਾਰੀ ਅਧਿਆਪਕ ਆਗੂਆਂ ਦਾ ਵਫ਼ਦ ਸ਼ਾਮਲ ਹੋਵੇਗਾ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਮੀਟਿੰਗ ਵਿਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਧਰਨਾ ਪ੍ਰਦਰਸ਼ਨ ਮੁੜ ਸ਼ੁਰੂ ਕਰਨਗੇ। ਇਸ ਮੌਕੇ ਵਿਸਥਾਰ 'ਚ ਗੱਲਬਾਤ ਕਰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਉਹ ਆਪਣਾ ਧਰਨਾ ਲਾਈ ਬੈਠੇ ਸਨ।

ਉਨ੍ਹਾਂ ਦੀ ਮੰਗ ਪਿਛਲੇ ਇਕ ਸਾਲ ਤੋਂ ਚੱਲ ਰਹੀ ਡੈਪੂਟੇਸ਼ਨ ਬਦਲੀਆਂ ਨੂੰ ਰੱਦ ਕਰਨ ਦੀ ਹੈ। ਜਿਸ ਸਬੰਧੀ ਅੱਜ ਸਿੱਖਿਆ ਵਿਭਾਗ ਵੱਲੋਂ ਲਿਖਤੀ ਤੌਰ 'ਤੇ ਉਨ੍ਹਾਂ ਨੂੰ ਪੈਨਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਇਸ ਧਰਨੇ ਵਿਚ ਕਿਸਾਨ ਆਗੂ ਮਨਜੀਤ ਧਨੇਰ ਸਮੇਤ ਹੋਰ ਕਿਸਾਨ ਜਥੇਬੰਦੀਆਂ ਦਾ ਵੀ ਵੱਡਾ ਯੋਗਦਾਨ ਰਿਹਾ ਹੈ।

ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਕਿਸਾਨ ਆਗੂ ਮਨਜੀਤ ਧਨੇਰ ਅਤੇ ਹੋਰ ਆਗੂ ਵੀ ਅਧਿਆਪਕ ਆਗੂਆਂ ਦੇ ਵਫ਼ਦ ਨਾਲ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਮੁੜ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣਾ ਸੰਘਰਸ਼ ਸ਼ੁਰੂ ਕਰਨਗੇ।

ਉੱਥੇ ਹੀ ਇਸ ਮੌਕੇ ਕਿਸਾਨ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਉਹ ਇਨ੍ਹਾਂ ਸੰਘਰਸ਼ੀ ਅਧਿਆਪਕਾਂ ਦੀਆਂ ਜਾਇਜ਼ ਮੰਗਾਂ