(Source: ECI/ABP News/ABP Majha)
Firozpur News: ਫੋਨ, ਗਹਿਣੇ, ਪੁਰਾਣਾ ਸਾਮਾਨ ਵੇਚਣ ਵਾਲਿਆਂ ਦਾ ਰਿਕਾਰਡ ਰੱਖਣ ਦੇ ਹੁਕਮ, ਦੁਕਾਨਾਂ 'ਚ ਸੀਸੀਟੀਵੀ ਕੈਮਰੇ ਜ਼ਰੂਰੀ
Firozpur News: ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਆਈਏਐਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਆਉਂਦੀਆਂ ਵਪਾਰ ਮੰਡਲ/ਸਵਰਨਕਾਰ...
Firozpur News: ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਆਈਏਐਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਆਉਂਦੀਆਂ ਵਪਾਰ ਮੰਡਲ/ਸਵਰਨਕਾਰ, ਕਬਾੜ ਯੂਨੀਅਨ ਆਦਿ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦੁਕਾਨਦਾਰ ਸਾਥੀਆਂ ਨੂੰ ਪ੍ਰੇਰਿਤ ਕਰਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਪਾਸ ਪੁਰਾਣਾ ਸਾਮਾਨ ਜਿਵੇਂ ਮੋਬਾਇਲ ਫੋਨ, ਸੋਨਾ, ਚਾਂਦੀ ਦੇ ਗਹਿਣੇ ਤੇ ਬਿਜਲੀ ਦੀਆਂ ਤਾਰਾਂ ਜਾਂ ਕੋਈ ਹੋਰ ਉਪਕਰਣ ਆਦਿ ਵੇਚਣ ਆਉਂਦਾ ਹੈ ਤਾਂ ਉਸ ਵਲੋਂ ਇਹ ਸਮਾਨ ਕਿਥੋਂ ਪ੍ਰਾਪਤ ਕੀਤਾ ਗਿਆ ਹੈ, ਸਬੰਧੀ ਪੂਰੀ ਜਾਣਕਾਰੀ ਲੈਣ ਉਪਰੰਤ ਹੀ ਖਰੀਦ ਕੀਤਾ ਜਾਵੇ।
ਸਾਮਾਨ ਵੇਚਣ ਵਾਲੇ ਦਾ ਅਧਾਰ ਕਾਰਡ ਚੈਕ ਕੀਤਾ ਜਾਵੇ ਤੇ ਨਾਲ ਹੀ ਉਸ ਦਾ ਦਾ ਨਾਮ, ਪਤਾ ਤੇ ਮੋਬਾਇਲ ਨੰਬਰ ਰਜਿਸਟਰ ਵਿਚ ਦਰਜ ਕਰਕੇ ਰਿਕਾਰਡ ਆਪਣੇ ਕੋਲ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਪੁੱਛ ਪੜਤਾਲ ਕੀਤੀ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਉਹ ਦੁਕਾਨਦਾਰ ਜੋ ਕਿਸੇ ਵੀ ਕਿਸਮ 'ਦਾ ਪੁਰਾਣਾ ਸਾਮਾਨ ਖਰੀਦ ਜਾਂ ਵੇਚਣ ਦਾ ਕੰਮ ਕਰਦੇ ਹਨ, ਨੂੰ ਹਦਾਇਤ ਕਰਦਾਂ ਹਾਂ ਕਿ ਆਪਣੀਆਂ ਦੁਕਾਨਾਂ ਵਿੱਚ ਸੀਸੀਟੀਵੀ ਕੈਮਰੇ ਲਵਾਏ ਜਾਣ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਫਿਰੋਜਪੁਰ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਦਾ ਗਿਆ ਹੈ ਕਿ ਜਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਚੋਰਾਂ ਵੱਲੋਂ ਚੋਰੀ ਕੀਤਾ ਸਮਾਨ ਜਿਵੇਂ ਕਿ ਕਬਾੜ ਦਾ ਸਮਾਨ, ਵੱਖ-ਵੱਖ ਤਰ੍ਹਾਂ ਦੇ ਮੋਬਾਇਲ ਫੋਨ ਅਤੇ ਸੋਨੇ ਦੇ ਗਹਿਣੇ ਬਜ਼ਾਰ ਵਿੱਚ ਸਬੰਧਤ ਦੁਕਾਨਾਂ ਤੇ ਘੱਟ ਮੁੱਲ ਵਿੱਚ ਵੇਚ ਦਿੱਤਾ ਜਾਂਦਾ ਹੈ ਅਤੇ ਦੁਕਾਨਦਾਰਾਂ ਵੱਲੋ ਵੀ ਜਾਣੇ ਅਣਜਾਣੇ ਵਿੱਚ ਖਰੀਦ ਲਿਆ ਜਾਂਦਾ ਹੈ। ਜਿਸ ਕਾਰਨ ਉਨ੍ਹਾਂ ਦੁਕਾਨਦਾਰਾਂ ਅਤੇ ਸਮਾਨ ਮਾਲਿਕ ਨੂੰ ਬਹੁਤ ਖੱਜਲ ਖੁਆਰੀ ਦਾ ਸਾਹਮਨਾ ਕਰਨਾ ਪੈਦਾ ਹੈ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: Indian Railway: ਰੇਲ ਪਟੜੀਆਂ ਨੂੰ ਜੰਗਾਲ ਕਿਉਂ ਨਹੀਂ ਲੱਗਦਾ? ਜਾਣੋ ਅਸਲ ਕਾਰਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।