ਪੜਚੋਲ ਕਰੋ

ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਉਣ ਦੇ ਆਦੇਸ਼

Harvesting Wheat Crop: ਕੈਬਨਿਟ ਮੰਤਰੀ ਨੇ ਹਰੀਕੇ ਝੀਲ ਅਤੇ ਫਾਜ਼ਿਲਕਾ ਕੋਲੋਂ ਲੰਘਣ ਵਾਲੇ ਦਰਿਆ ਦੀ ਸਫਾਈ ਕਰਵਾਉਣ ਅਤੇ ਸੇਮ ਨਾਲਿਆਂ ਦੀ ਲੇਵੈਲਿੰਗ ਦਾ ਖਾਕਾ ਤਿਆਰ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਡਰੇਨ ਅਤੇ ਨਾਲਿਆਂ ਦੀ ਸਫਾਈ ਦਾ

Harvesting Wheat Crop: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮੁੱਚੀ ਮਾਲਵਾ ਬੈਲਟ ਨੂੰ ਅਗਾਮੀ ਮੌਨਸੂਨ ਸੀਜਨ ਦੌਰਾਨ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਡਰੇਨੇਜ਼ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਵੇ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਾਰਵਾਈ ਜਾਵੇ ਤਾਂ ਜੋ ਨਜਾਇਜ਼ ਕਬਜ਼ੇ ਹਟਵਾਏ ਜਾ ਸਕਣ ਅਤੇ ਇਹਨਾਂ ਦੀ ਮੁਕੰਮਲ ਸਫ਼ਾਈ ਕਰਵਾਈ ਜਾ ਸਕੇ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।

 ਜ਼ਿਲ੍ਹਾ ਮੋਗਾ, ਫਰੀਦਕੋਟ, ਫਿਰੋਜ਼ਪੁਰ, ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਵਿਧਾਇਕਾਂ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾਵੇ।ਮਾਈਨਰ ਮੋਘਿਆਂ ਦੀ ਦੁਬਾਰਾ ਚੈਕਿੰਗ ਕਰਵਾਉਣ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਹਰੀਕੇ ਝੀਲ ਅਤੇ ਫਾਜ਼ਿਲਕਾ ਕੋਲੋਂ ਲੰਘਣ ਵਾਲੇ ਦਰਿਆ ਦੀ ਸਫਾਈ ਕਰਵਾਉਣ ਅਤੇ ਸੇਮ ਨਾਲਿਆਂ ਦੀ ਲੇਵੈਲਿੰਗ ਦਾ ਖਾਕਾ ਤਿਆਰ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਡਰੇਨ ਅਤੇ ਨਾਲਿਆਂ ਦੀ ਸਫਾਈ ਦਾ ਰਿਕਾਰਡ ਇਕ ਹਫਤੇ ਵਿੱਚ ਉਨ੍ਹਾਂ ਦੇ ਦਫਤਰ ਨੂੰ ਭੇਜਿਆ ਜਾਵੇ।

ਉਨ੍ਹਾਂ ਆਦੇਸ਼ ਦਿੱਤੇ ਕਿ ਜਲ ਸਰੋਤ ਵਿਭਾਗ ਦੇ ਜਿੰਨੇ ਵੀ ਰੈਸਟ ਹਾਊਸ ਹਨ, ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਇਕ ਹਫਤੇ ਵਿੱਚ ਰਿਪੋਰਟ ਭੇਜੀ ਜਾਵੇ। ਸਬੰਧਤ ਵਿਧਾਇਕਾਂ ਵੱਲੋਂ ਉਠਾਏ ਗਏ ਸਿੰਚਾਈ, ਨਹਿਰੀ ਪ੍ਰਣਾਲੀ ਅਤੇ ਜ਼ਮੀਨ ਹੇਠਲੇ ਪਾਣੀ ਦੇ ਪ੍ਰਬੰਧਨ ਸਬੰਧੀ ਮੁੱਦਿਆਂ ਨੂੰ ਸੁਣਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। 

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਡਰੇਨਾਂ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਡਰੇਨੇਜ ਸਿਸਟਮ ਰਾਹੀਂ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮਹੱਤਵਪੂਰਨ ਮੁੱਦਿਆਂ ਦੇ ਜਲਦੀ ਨਿਪਟਾਰੇ ਲਈ ਸਾਰੀਆਂ ਲੰਬਿਤ ਫਾਈਲਾਂ ਨੂੰ ਕਲੀਅਰ ਕੀਤਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget