ਪੜਚੋਲ ਕਰੋ

ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਜਥੇਬੰਦੀਆਂ ਅੱਜ ਕਰਨਗੀਆਂ ਰੋਸ ਪ੍ਰਦਰਸ਼ਨ

ਮੈਗਾ ਟੈਕਸਟਾਈਲ ਪ੍ਰਾਜੈਕਟ ਨਾਲ ਹਜ਼ਾਰਾਂ ਏਕੜ ਜੰਗਲਾਂ ਤੇ ਸਤਲੁਜ ਦਰਿਆ ਦਾ ਵੱਡਾ ਇਲਾਕਾ ਪ੍ਰਭਾਵਿਤ ਹੋਵੇਗਾ। ਇਸ ਦੇ ਨਾਲ ਉਜਾੜਾ ਹੋਵੇਗਾ ਜਿਸ ਨਾਲ ਸਿਰਫ ਮਨੁੱਖ ਹੀ ਨਹੀਂ ਬਲਕਿ ਪਸ਼ੂ, ਪੰਛੀ ਤੇ ਹੋਰ ਜੀਵ ਵੀ ਪ੍ਰਭਾਵਿਤ ਹੋਣਗੇ।

Punjab News : ਮੈਗਾ ਟੈਕਸਟਾਈਲ ਪਾਰਕ ਪ੍ਰਾਜੈਕਟ ਦੇ ਵਿਰੋਧ 'ਚ ਵੱਖ-ਵੱਖ ਜੱਥੇਬੰਦੀਆਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਪ੍ਰਦਰਸ਼ਨ ਕਰਨ ਵਾਲਿਆਂ ਦਾ ਤਰਕ ਹੈ ਕਿ ਮੈਗਾ ਟੈਕਸਟਾਈਲ ਪ੍ਰਾਜੈਕਟ ਨਾਲ ਹਜ਼ਾਰਾਂ ਏਕੜ ਜੰਗਲਾਂ ਤੇ ਸਤਲੁਜ ਦਰਿਆ ਦਾ ਵੱਡਾ ਇਲਾਕਾ ਪ੍ਰਭਾਵਿਤ ਹੋਵੇਗਾ। ਇਸ ਦੇ ਨਾਲ ਉਜਾੜਾ ਹੋਵੇਗਾ ਜਿਸ ਨਾਲ ਸਿਰਫ ਮਨੁੱਖ ਹੀ ਨਹੀਂ ਬਲਕਿ ਪਸ਼ੂ, ਪੰਛੀ ਤੇ ਹੋਰ ਜੀਵ ਵੀ ਪ੍ਰਭਾਵਿਤ ਹੋਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁੱਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ। ਉਹਨਾਂ ਨਾਲ ਹੀ ਪੰਜਾਬ ਵਿੱਚ ਜੰਗਲੀ ਕਵਰ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਦਮ ਚੁੱਕਣ ਦੀ ਵਕਾਲਤ ਕੀਤੀ ਹੈ। 

ਸੰਧਵਾਂ ਵਲੋਂ ਲਿਖੇ ਪੱਤਰ 'ਚ ਕਿਹਾ ਗਿਆ ਹੈ ਕਿ ਵਾਰਿਅਰ ਮੋਮਜ਼, ਮਦਰਜ਼ ਵਾਰ ਕਲੀਨ ਏਅਰ ਅਤੇ ‘ਵੀ ਸਪੋਰਟ ਅਵਰ ਫਾਰਮਜ਼’ , ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ, ਨਰੋਆ ਪੰਜਾਬ ਮੰਚ ਅਤੇ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਫਾਰੈਸਟ ਕਵਰੇਜ ਵਧਾਉਣ ਲਈ  ਬਹੁਤ ਹੀ ਚੰਗੇ ਸੁਝਾਅ ਦਿੱਤੇ ਗਏ ਹਨ।  ਇਹ ਸੰਸਥਾਵਾਂ ਵਾਤਾਵਰਣ ਨਾਲ ਸਬੰਧਤ ਬਹੁਤ ਹੀ ਮਹੱਤਵਪੂਰਣ ਮੁੱਦੇ ਉਠਾ ਕੇ ਲੋਕਾਂ ਅਤੇ ਸਰਕਾਰ ਨੂੰ ਸੰਵੇਦਨਸ਼ੀਲ ਕਰਨ ਲਈ ਸਮੇਂ ਸਮੇਂ ਤੇ ਆਪਣੇ ਸੁਝਾਅ ਦੇ ਰਹੀਆਂ ਹਨ। ਅਜਿਹੀਆਂ ਸੰਸਥਾਵਾਂ ਵੱਲੋਂ ਮੱਤੇਵਾੜਾ ਫਾਰੈਸਟ ਨੂੰ ਬਚਾਉਣ ਲਈ ਦਿੱਤੇ ਤਰਕ ਪਿਛਲੀ ਸਰਕਾਰਾਂ ਵੱਲੋਂ ਵਿਚਾਰੇ ਨਹੀਂ ਗਏ ਜਿਸ ਕਾਰਨ ਲੁਧਿਆਣੇ ਦੇ ਨਾਲ ਲਗਦੇ ਮੱਤੇਵਾੜਾ ਜੰਗਲ ਦਾ ਉਜਾੜ ਅਤੇ ਸਤਲੁੱਜ ਦਰਿਆ ਦੇ ਪਾਣੀ ਦਾ ਪ੍ਰਦੂਸ਼ਿਤ ਹੋਣਾ ਲਗਭਗ ਸੁਨਿਸ਼ਚਿਤ ਲੱਗ ਰਿਹਾ ਹੈ।

ਸਪੀਕਰ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਸਾਰੇ ਵਿਧਾਨਕਾਰ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਮੁੱਦੇ ਪਿਛਲੀ ਵਿਧਾਨ ਸਭਾ ਵਿੱਚ ਉਠਾਉਂਦੇ ਰਹੇ ਹਨ ਪਰ ਇਨ੍ਹਾਂ ਮੁੱਦਿਆਂ 'ਤੇ ਪਿਛਲੀ ਸਰਕਾਰ ਨੇ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ।

ਸੰਧਵਾਂ ਨੇ ਅੱਗੇ ਲਿਖਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਤਾਜ਼ਾ ਸੈਸ਼ਨ ਵਿੱਚ ਵੀ ਮੱਤੇਵਾੜਾ ਦੇ ਜੰਗਲ ਦਾ ਮੁੱਦਾ ਉੱਠਿਆ ਅਤੇ ਮੁੱਖ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਇਸ ਖੇਤਰ ਵਿੱਚ ਕੈਮੀਕਲ ਪ੍ਰੋਡਿਊਸ ਕਰਨ ਵਾਲੇ ਉਦਯੋਗ ਲਾਉਣ ਦੀ ਆਗਿਆ ਨਹੀਂ ਹੋਵੇਗੀ। ਪੰਜਾਬ ਵਿੱਚ ਜੰਗਲ ਦੇ ਖੇਤਰਾਂ ਨੂੰ ਹੋਰ ਵਧਾਉਣ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਕਿਹਾ ਕਿ ਮਾੜੇ ਵਾਤਾਵਰਣ ਦਾ ਲੋਕਾਂ ਦੀ ਸਿਹਤ ਉੱਤੇ ਵੀ ਬੁਰਾ ਪ੍ਰਭਾਵ ਪੈ ਰਿਹਾ ਹੈ।  ਇਸ ਲਈ ਸਨਅਤੀ ਸ਼ਹਿਰਾਂ ਦੇ ਨਜ਼ਦੀਕ ਦਰੱਖਤਾਂ ਦੇ ਸੁਰੱਖਿਆ ਕਵਚ ਨੂੰ ਵਧਾਉਣਾ ਬਹੁਤ ਹੀ ਜ਼ਰੂਰੀ ਹੈ। ਪੰਜਾਬ ਵਿੱਚ ਪਾਣੀ, ਸ਼ੋਰ ਅਤੇ ਹਵਾ ਦੇ ਪ੍ਰਦੂਸ਼ਣ ਕਾਰਨ ਹੋ ਰਹੀਆਂ ਭਿਆਨਕ ਬਿਮਾਰੀਆਂ ਜਿਵੇਂ ਕੈਂਸਰ, ਫੇਫੜੇ ਰੋਗ, ਅਸਥਮਾਂ ਆਦਿ ਨੂੰ ਰੋਕਣਾ ਸਮਾਜ ਅਤੇ ਸਰਕਾਰ ਦੀ ਅਹਿਮ ਹੀ ਨਹੀਂ ਸਗੋਂ ਪਹਿਲੀ ਜ਼ਿੰਮੇਵਾਰੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
Advertisement
ABP Premium

ਵੀਡੀਓਜ਼

ਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ
ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ
ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ
Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?
Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?
ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ
ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ
Embed widget