Punjab News: ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਸਬੰਧੀ ਵਨ ਟਾਈਮ ਸੈਟਲਮੈਂਟ (OTS) ਸਕੀਮ ਸ਼ੁਰੂ ਕੀਤੀ ਹੈ। ਸੂਬੇ ਦੇ ਵੱਖ-ਵੱਖ ਨਗਰ ਨਿਗਮ ਅਤੇ ਨਿਗਮ ਕੌਂਸਲ ਦਫ਼ਤਰ ਅਜੇ ਤੱਕ ਟੀਚਾ ਪੂਰਾ ਨਹੀਂ ਕਰ ਸਕੇ ਹਨ। ਪੰਜਾਬ ਦੇ ਮਾਲੀਏ ਨੂੰ ਭਰਨ ਦਾ ਫੈਸਲਾ ਲੈਂਦਿਆਂ ਸਰਕਾਰ ਨੇ ਇਹ ਓ.ਟੀ.ਐਸ ਸਕੀਮ ਸ਼ੁਰੂ ਕੀਤੀ ਹੈ। ਪੰਜਾਬ ਸਰਕਾਰ ਨੇ ਇਸ ਲਈ ਇਸ ਸਾਲ ਦੇ ਅੰਤ ਤੱਕ ਦਾ ਸਮਾਂ ਦਿੱਤਾ ਹੈ।


ਇਹ ਵੀ ਪੜ੍ਹੋ: Jalandhar News: ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਕੇਸ 'ਚ ਥਾਣੇਦਾਰ ਤੇ ਮੁਨਸ਼ੀ ਫਰਾਰ, ਪੁਲਿਸ ਵੱਲੋਂ ਲੁੱਕ ਆਉਟ ਨੋਟਿਸ ਜਾਰੀ


ਪੁਰਾਣੀ ਰਕਮ ਉੱਤੇ ਲੱਗਿਆ ਹੋਇਆ ਵਿਆਜ਼ ਕੀਤਾ ਜਾਵੇਗਾ ਮੁਆਫ਼


ਇਹ OTS ਸਕੀਮ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਾਰੀ ਕੀਤੀ ਗਈ ਹੈ। ਉਨ੍ਹਾਂ ਅਨੁਸਾਰ, ਜਿਨ੍ਹਾਂ ਖਪਤਕਾਰਾਂ ਨੇ 31 ਮਾਰਚ 2023 ਅਤੇ ਇਸ ਤੋਂ ਪੁਰਾਣਾ ਮਕਾਨ ਅਤੇ ਜਾਇਦਾਦ ਟੈਕਸ ਦਾ ਭੁਗਤਾਨ ਨਹੀਂ ਕੀਤਾ ਹੈ, ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਯੋਜਨਾ ਦੇ ਤਹਿਤ, ਖਪਤਕਾਰ ਨੂੰ 31 ਮਾਰਚ, 2023 ਤੱਕ ਬਣਦਾ ਹੋਇਆ ਆਪਣਾ ਜਾਇਦਾਦ ਟੈਕਸ, 31 ਦਸੰਬਰ 2023 ਤੋਂ ਪਹਿਲਾਂ ਭਰਨਾ ਹੋਵੇਗਾ। ਇਸ ਮੌਕੇ ਪੁਰਾਣੀ ਬਕਾਇਆ ਰਕਮ 'ਤੇ ਲਗਾਇਆ ਗਿਆ ਜੁਰਮਾਨਾ ਅਤੇ ਵਿਆਜ ਖਪਤਕਾਰ ਤੋਂ ਨਹੀਂ ਲਿਆ ਜਾਵੇਗਾ।


ਇਹ ਵੀ ਪੜ੍ਹੋ: Qaumi Insaaf Morcha: ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਦੀ ਸਖਤੀ, ਰਾਤ ਨੂੰ ਖਾਲੀ ਕਰਵਾਈ ਸੜਕ, ਤਿੱਖੀ ਬਹਿਸ ਤੇ ਧੱਕਾ-ਮੁੱਕੀ ਹੋਈ


31 ਦਸੰਬਰ ਤੱਕ ਨਾ ਭਰਿਆ ਤਾਂ ਹੋਵੇਗੀ ਸਖ਼ਤ ਕਾਰਵਾਈ


ਇਹ ਹੁਕਮ ਪੰਜਾਬ ਮਿਉਂਸਪਲ ਐਕਟ 1911 ਦੀ ਧਾਰਾ 71 ਅਤੇ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 157 ਤਹਿਤ ਜਾਰੀ ਕੀਤਾ ਗਿਆ ਹੈ। ਇਸ ਵਿਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਜੋ ਖਪਤਕਾਰ 31 ਦਸੰਬਰ 2023 ਤੱਕ ਆਪਣਾ ਮਕਾਨ ਅਤੇ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਏਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਬਕਾਇਆ ਟੈਕਸ 'ਤੇ ਵਿਆਜ ਅਤੇ ਜੁਰਮਾਨਾ ਵੀ ਵਸੂਲਿਆ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।