ਚੰਡੀਗੜ੍ਹ: ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ (Gajendra Singh Shekhawat) ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਵਿੱਚ ਇਤਿਹਾਸ ਰਚਣ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ 'ਚ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ।


ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ੇਖਾਵਤ ਨੇ ਕਿਹਾ, ''ਭਾਜਪਾ-ਪੰਜਾਬ ਲੋਕ ਕਾਂਗਰਸ ਗਠਜੋੜ ਪਟਿਆਲਾ ਸਮੇਤ ਸਾਰੀਆਂ 117 ਸੀਟਾਂ 'ਤੇ ਇਤਿਹਾਸ ਰਚੇਗਾ, ਜਿੱਥੋਂ ਉਹ ਲੜ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕਾ ਲਈ ਸੂਬੇ ਅਤੇ ਦੇਸ਼ ਦੀ ਸੁਰੱਖਿਆ ਜ਼ਰੂਰੀ ਹੈ।'' ਉਨ੍ਹਾਂ ਕਿਹਾ, ''ਗਠਜੋੜ ਦੀ ਸਰਕਾਰ ਜ਼ਰੂਰ ਬਣੇਗੀ।''


ਦੱਸ ਦਈਏ ਕਿ ਭਾਜਪਾ ਪੀਐੱਲਸੀ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ 37 ਸੀਟਾਂ 'ਤੇ ਚੋਣ ਲੜ ਰਹੀ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋਣਗੀਆਂ। ਭਾਰਤੀ ਚੋਣ ਕਮਿਸ਼ਨ (ECI) ਵੱਲੋਂ ਜਾਰੀ ਸ਼ਡਿਊਲ ਮੁਤਾਬਕ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।


ਇਸ ਦੇ ਨਾਲ ਹੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਟਿਆਲਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਚੋਣ ਕਮਿਸ਼ਨ ਦੇ ਦਫ਼ਤਰ ਜਾਣ ਤੋਂ ਪਹਿਲਾਂ ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਸ਼ੀਰਵਾਦ ਲਿਆ।


ਉਧਰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਵੀ ਸੋਮਵਾਰ ਨੂੰ ਪਠਾਨਕੋਟ ਤੋਂ ਨਾਮਜ਼ਦਗੀ ਦਾਖਲ ਕੀਤੀ। ਉਨ੍ਹਾਂ ਕਿਹਾ, “ਪੰਜਾਬ ਸੂਬੇ ਦਾ ਭਵਿੱਖ ਬਦਲਣ ਲਈ ਸਥਾਈ ਸਰਕਾਰ ਚਾਹੁੰਦਾ ਹੈ। ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।ਮੈਨੂੰ ਯਕੀਨ ਹੈ ਕਿ ਲੋਕ ਵੋਟਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਦਾ ਮੁਲਾਂਕਣ ਕਰ ਲੈਣਗੇ। ਉਹ ਲੋਕ 2017 ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮਯਾਬ ਰਹੇ ਹਨ।"



ਇਹ ਵੀ ਪੜ੍ਹੋ: Viral Video: ਬਜ਼ੁਰਗ ਨੇ ਬਾਈਕ 'ਤੇ ਕੀਤਾ ਅਜਿਹਾ ਸਟੰਟ ਕਿ ਤਾਊ ਦੀ ਹਿੰਮਤ ਦੇਖ ਲੋਕ ਹੋਏ ਹੈਰਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904