Mansa News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਦੇ ਪਾਣੀ ਨਾਲ ਘਰਾਂ ਵਿੱਚ ਘਿਰੇ ਲੋਕਾਂ ਨੂੰ ਹਰ ਤਰ੍ਹਾਂ ਦੀ ਮੱਦਦ ਭੇਜੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਕੀਤਾ। ਅੱਜ ਉਨ੍ਹਾਂ ਖੁਦ ਫੌਜ ਦੀ ਮਦਦ ਨਾਲ ਕਿਸ਼ਤੀ ਰਾਹੀਂ ਪਿੰਡ ਬੀਰੇਵਾਲਾ ਡੋਗਰਾ ਅਤੇ ਪਿੰਡ ਦੀਆਂ ਢਾਣੀਆਂ ਭੁੱਲਰਾਂ ਦੀ ਢਾਣੀ, ਸੁਰਜੀਤ ਸਿੰਘ ਵਾਲੀ ਢਾਣੀ ਵਿੱਚ ਖਾਣ ਪੀਣ ਲਈ ਰਾਸ਼ਨ, ਪੀਣ ਵਾਲਾ ਸਾਫ ਪਾਣੀ, ਤਰਪਾਲਾਂ, ਮੱਛਰਦਾਨੀਆਂ, ਸੁੱਕਾ ਦੁੱਧ , ਦਾਲਾਂ ਅਤੇ ਦਵਾਈਆਂ ਲੋਕਾਂ ਤੱਕ ਪਹੁੰਚਾਈਆਂ। 

ਉਨ੍ਹਾਂ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਹੋਰ ਲੋੜੀਂਦੀਆਂ ਜ਼ਰੂਰਤਾਂ ਬਾਰੇ ਪੁੱਛਿਆ ਤਾਂ ਜੋ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਇਸ ਮੌਕੇ ਬੀ.ਡੀ.ਪੀ.ਓ.ਸੁਖਵਿੰਦਰ ਸਿੰਘ, ਪੰਚਾਇਤ ਸਕੱਤਰ ਨਿੱਕਾ ਸਿੰਘ ਅਤੇ ਫੌਜ ਦੇ ਅਧਿਕਾਰੀ ਮੌਜੂਦ ਸਨ।
 
ਦੱਸ ਦੇਈਏ ਕਿ ਪਾਣੀ ਦਾ ਪੱਧਰ ਵਧਣ ਕਾਰਨ ਘੱਗਰ ਦੇ ਨੇੜਲੇ ਖੇਤਰ ਪਾਣੀ ਨਾਲ ਪ੍ਰਭਾਵਿਤ ਹੋਏ ਹਨ। ਸਬ ਡਵੀਜ਼ਨ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 28 ਪਰਿਵਾਰਾਂ ਨੂੰ ਬੀਤੇ ਦਿਨੀਂ ਸੁਰੱਖਿਅਤ ਥਾਵਾਂ 'ਤੇ ਬਣੇ ਰਾਹਤ ਕੈਂਪਾਂ ਵਿਚ ਪਹੁੰਚਾਇਆ ਗਿਆ ਸੀ ਅਤੇ ਇੰਨਾਂ੍ਹ ਖੇਤਰਾਂ ਵਿਚ ਕਿਸੇ ਵੀ ਤਰਾਂ੍ਹ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੈ।
 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ