ਪੜਚੋਲ ਕਰੋ

Punjab News: ਵਿਜੀਲੈਂਸ ਕੋਲ ਪਹੁੰਚੀਆਂ 4,02,133 ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਚੋਂ 3,90,050 ਨੂੰ 'ਕਬਾੜ' ਸਮਝ ਕੇ ਕੀਤਾ ਰੱਦ, ਵੈੱਬ ਪੋਰਟਲ ’ਤੇ ਲਾਇਆ ’ਆਟੋਮੈਟਿਕ ਬੋਟ’

ਵਿਜੀਲੈਂਸ ਬਿਊਰੋ ਨੇ ਸਪਸ਼ਟ ਕੀਤਾ ਹੈ ਕਿ ਇੱਕ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਉਣ, ਫਜ਼ੂਲ ਐਂਟਰੀਆਂ, ਸਪੈਮ, ਜੰਕ ਪੋਸਟਾਂ ਤੇ ਭ੍ਰਿਸ਼ਟਾਚਾਰ ਨਾਲ ਗੈਰ-ਸੰਬੰਧਿਤ ਐਂਟਰੀਆਂ ਦੀ ਪੁਣਛਾਣ (ਫਿਲਟਰ) ਲਈ ਇਸ ਵੈੱਬ ਪੋਰਟਲ ’ਤੇ ਇੱਕ ’ਆਟੋਮੈਟਿਕ ਬੋਟ’ ਸਥਾਪਤ ਕੀਤਾ ਹੈ।

Punjab News: ਪੰਜਾਬ ਅੰਦਰ ਭ੍ਰਿਸ਼ਟਾਚਾਰ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਦੇ ਐਕਸ਼ਨ ਉੱਪਰ ਸਵਾਲ ਉੱਠ ਰਹੇ ਹਨ। ਵਿਰੋਧੀ ਧਿਰਾਂ ਇਲਜ਼ਾਮ ਲਾ ਰਹੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਲੱਖਾਂ ਸ਼ਿਕਾਇਤਾਂ ਪੁੱਜਣ ਦੇ ਬਾਵਜੂਦ ਸਿਰਫ 300 ਦੇ ਕਰੀਬ ਕੇਸਾਂ 'ਚ ਐਕਸ਼ਨ ਕੀਤਾ ਗਿਆ ਹੈ। ਇਸ ਬਾਰੇ ਹੁਣ ਖੁਲਾਸਾ ਹੋਇਆ ਹੈ ਕਿ ਆਖਰ ਅਜਿਹਾ ਕਿਉਂ ਹੋ ਰਿਹਾ ਹੈ। 

ਵਿਜੀਲੈਂਸ ਬਿਊਰੋ ਨੇ ਸਪਸ਼ਟ ਕੀਤਾ ਹੈ ਕਿ ਇੱਕ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਉਣ, ਫਜ਼ੂਲ ਐਂਟਰੀਆਂ, ਸਪੈਮ, ਜੰਕ ਪੋਸਟਾਂ ਤੇ ਭ੍ਰਿਸ਼ਟਾਚਾਰ ਨਾਲ ਗੈਰ-ਸੰਬੰਧਿਤ ਐਂਟਰੀਆਂ ਦੀ ਪੁਣਛਾਣ (ਫਿਲਟਰ) ਲਈ ਇਸ ਵੈੱਬ ਪੋਰਟਲ ’ਤੇ ਇੱਕ ’ਆਟੋਮੈਟਿਕ ਬੋਟ’ ਸਥਾਪਤ ਕੀਤਾ ਹੈ। ਨਤੀਜੇ ਵਜੋਂ, ਕੁੱਲ 4,02,133 ਇੰਦਰਾਜ਼ਾਂ ਵਿੱਚੋਂ, 3,90,050 ਐਂਟਰੀਆਂ ਦੀ ਪਛਾਣ ਅਪ੍ਰਸੰਗਿਕ ਜਾਂ ਕਬਾੜ ਪੋਸਟਾਂ ਤੇ ਭ੍ਰਿਸ਼ਟਾਚਾਰ ਨਾਲ ਕੋਈ ਸਬੰਧ ਨਾ ਹੋਣ ਬਾਰੇ ਵਰਗੀਕ੍ਰਿਤ ਵੰਡ ਕਰਦਿਆਂ ਉਨ੍ਹਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ। 

ਵਿਜੀਲੈਂਸ ਨੇ ਕਿਹਾ ਹੈ ਕਿ ਇਸ ਪਹਿਲਕਦਮੀ ਦਾ ਉਦੇਸ਼ ਲੋੜੀਂਦੇ ਸਰੋਤਾਂ ਤੇ ਸਿਰਫ਼ ਕਾਰਵਾਈਯੋਗ ਸ਼ਿਕਾਇਤਾਂ ’ਤੇ ਧਿਆਨ ਕੇਂਦਰਿਤ ਕਰਨਾ ਹੈ ਜੋ ਭ੍ਰਿਸ਼ਟਾਚਾਰ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਯੋਗਦਾਨ ਪਾਉਂਦੀਆਂ ਹਨ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਬਾਕੀ ਬਚੀਆਂ 12,083 ਸ਼ਿਕਾਇਤਾਂ/ਇੰਦਰਾਜ਼ਾਂ ਦਾ ਡੂੰਘਾਈ ਨਾਲ ਮੁਲਾਂਕਣ ਕਰਨ ਤੋਂ ਪਤਾ ਲੱਗਿਆ ਹੈ ਕਿ 4,144 ਸ਼ਿਕਾਇਤਾਂ ਦਾ ਭ੍ਰਿਸ਼ਟਾਚਾਰ ਨਾਲ ਕੋਈ ਸਬੰਧ ਨਹੀਂ ਸੀ। 

ਬੁਲਾਰੇ ਨੇ ਅੱਗੇ ਕਿਹਾ ਕਿ ਕਾਰਵਾਈਯੋਗ ਸ਼ਿਕਾਇਤਾਂ ਵਿੱਚੋਂ, ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾਵਾਂ ਦੁਆਰਾ ਕੀਤੇ ਗਏ ਦਾਅਵਿਆਂ ਦੀ ਪੁਸ਼ਟੀ ਲਈ ਆਡੀਓ/ਵੀਡੀਓ ਰਿਕਾਰਡਿੰਗਾਂ ਦੇ ਨਾਲ ਬਾਕੀ ਬਚੀਆਂ ਕੁੱਲ 7,939 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਇਨ੍ਹਾਂ ਸ਼ਿਕਾਇਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤੇ ਉਨ੍ਹਾਂ ਵਿੱਚੋਂ 3,401 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਤ ਪਾਈਆਂ ਗਈਆਂ ਜੋ ਕਿ ਸਬੰਧਤ ਵਿਭਾਗਾਂ ਨੂੰ ਵਿਚਾਰਨ ਤੇ ਬਣਦੀ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ।

ਬੁਲਾਰੇ ਨੇ ਦੱਸਿਆ ਕਿ ਬਾਕੀ ਬਚੀਆਂ 394 ਸ਼ਿਕਾਇਤਾਂ, ਜੋ ਆਡੀਓ/ਵੀਡੀਓ ਰਿਕਾਰਡਿੰਗ ਸਬੂਤਾਂ ਨਾਲ ਸਨ ਅਤੇ ਸਿੱਧੇ ਤੌਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਹਨ। ਇਨ੍ਹਾਂ ਸ਼ਿਕਾਇਤਾਂ ਦੀ ਵਧੇਰੇ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਰੇਂਜਾਂ ਵਿੱਚ ਸਬੰਧਤ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸ.ਐਸ.ਪੀਜ)) ਨੂੰ ਭੇਜ ਦਿੱਤਾ ਗਿਆ ਹੈ। ਸਖ਼ਤ ਪੜਤਾਲ ਦੇ ਨਤੀਜੇ ਵਜੋਂ, ਹੁਣ ਤੱਕ ਪੜਤਾਲਾਂ ਦੇ ਨਤੀਜਿਆਂ ਦੇ ਆਧਾਰ ’ਤੇ ਕੁੱਲ 88 ਪਹਿਲੀ ਸੂਚਨਾ ਰਿਪੋਰਟਾਂ (ਐਫ.ਆਈ.ਆਰਜ.) ਦਰਜ ਕੀਤੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪੜਤਾਲਾਂ ਦੇ ਨਤੀਜੇ ਵਜੋਂ 40 ਪੁਲਿਸ ਮੁਲਾਜ਼ਮਾਂ ਸਮੇਤ ਰਿਸ਼ਵਤ ਦੇ ਵੱਖ-ਵੱਖ ਮਾਮਲਿਆਂ ਵਿੱਚ ਸ਼ਾਮਲ 132 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਪ੍ਰੈਲ 2022 ਤੋਂ ਵਿੱਢੀ ਇਸ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬਿਊਰੋ ਨੇ ਸੂਬੇ ਭਰ ਵਿੱਚ ਭ੍ਰਿਸ਼ਟਾਚਾਰ ਦੇ ਕੁੱਲ 298 ਵੱਖ-ਵੱਖ ਮਾਮਲਿਆਂ ਵਿੱਚ 359 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਆਪਕ ਜਾਂਚ ਲਈ 152 ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ ਤੇ 99 ਕੇਸਾਂ ਵਿੱਚ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget