Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਮੋਹਾਲੀ ਦੇ ਪੁਲਿਸ ਸਟੇਸ਼ਨ ਸੋਹਾਣਾ (ਹੁਣ ਪੁਲਿਸ ਸਟੇਸ਼ਨ ਖਰੜ ਅਰਬਨ) ਵਿਖੇ ਤਾਇਨਾਤ ਸਬ ਇੰਸਪੈਕਟਰ ਓਮ ਪ੍ਰਕਾਸ਼ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਪੁਲਿਸ ਮੁਲਾਜ਼ਮ ਨੂੰ ਵਿਜੀਲੈਂਸ ਨੇ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ 1.5 ਲੱਖ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ।
ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਗੁਰਜੀਤ ਸਿੰਘ ਨਾਮਕ ਵਿਅਕਤੀ ਅਤੇ ਉਸਦੀ ਪਤਨੀ ਵਿਰੁੱਧ ਦਰਜ ਕੇਸ ਰੱਦ ਕਰਨ ਦੇ ਬਦਲੇ 2.50 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਸਬੰਧੀ ਸ਼ਿਕਾਇਤ ਸਿੱਧੇ ਮੁੱਖ ਮੰਤਰੀ ਹੈਲਪਲਾਈਨ ਨੰਬਰ 'ਤੇ ਦਰਜ ਕਰਵਾਈ ਗਈ ਸੀ। ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਵਿਜੀਲੈਂਸ ਦੀ ਵਿਸ਼ੇਸ਼ ਟੀਮ ਨੇ ਕਾਰਵਾਈ ਦੀ ਯੋਜਨਾ ਬਣਾਈ ਅਤੇ ਜਾਲ ਵਿਛਾ ਕੇ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਸਬ ਇੰਸਪੈਕਟਰ ਨੂੰ 1.55 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਦੋਸ਼ੀ ਸਬ ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪੁਲਿਸ ਅਧਿਕਾਰੀ ਨੇ ਕੇਸ ਵਿੱਚੋਂ ਨਾਮ ਹਟਾਉਣ ਅਤੇ ਕਾਰਵਾਈ ਰੋਕਣ ਦੇ ਬਦਲੇ ਰਿਸ਼ਵਤ ਮੰਗੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।