ਚੰਡੀਗੜ੍ਹ: ਕਾਂਗਰਸੀ ਸਾਂਸਦ ਰਵਨੀਤ ਬਿੱਟੂ ਆਪਣੀ ਇੱਕ ਟਿੱਪਣੀ ਮਗਰੋਂ ਵਿਵਾਦਾਂ ਵਿੱਚ ਘਿਰ ਗਏ ਹਨ।ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਬਿੱਟੂ ਦੇ ਬਿਆਨਾਂ ਦੀ ਨਿਖੇਧੀ ਕੀਤੀ ਹੈ।ਬਿੱਟੂ ਦੀ ਟਿੱਪਣੀ ਤੇ ਨੋਟਿਸ ਲੈਂਦਿਆਂ SC ਕਮਿਸ਼ਨ ਨੇ ਉਨ੍ਹਾਂ ਨੂੰ 22 ਜੂਨ ਨੂੰ ਨਿੱਜੀ ਤੌਰ ਤੇ ਤਲਬ ਕੀਤਾ ਗਿਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ, "ਦੇਸ਼ ਇੰਨੀ ਅੱਗੇ ਵੱਧ ਚੁੱਕਾ ਹੈ। ਕਿਸੇ ਨੂੰ ਵੀ ਜਾਤੀ ਜਾਂ ਧਰਮ ਦੇ ਆਧਾਰ ਤੇ ਅਪਮਾਨਿਤ ਨਹੀਂ ਕੀਤਾ ਜਾ ਸਕਦਾ।ਬਿੱਟੂ ਦਾ ਬਿਆਨ ਕਾਂਗਰਸ ਦੀ ਮਾਨਸਿਕਤਾ ਦਿਖਾਉਂਦਾ ਹੈ।ਇਸੇ ਲਈ ਹੀ ਅੱਜ ਅਸੀਂ ਕਮਿਸ਼ਨ ਨੂੰ ਮਿਲੇ ਹਾਂ।"
ਐਸ ਸੀ ਕਮੀਸ਼ਨ ਪੰਜਾਬ ਦੇ ਮੈਂਬਰ ਗਿਆਨ ਚੰਦ ਨੇ ਏਬੀਪੀ ਸਾਂਝਾ ਨਾਲ ਗਲਬਾਤ ਕੀਤੀ ਅਤੇ ਦੱਸਿਆ ਕਿ ਅਕਾਲੀ ਦਲ ਦੇ ਤਿੰਨ ਵਿਧਾਇਕ ਪਵਨ ਕੁਮਾਰ ਟੀਨੂੰ , ਸੁਖਵਿੰਦਰ ਸੁਖੀ , ਬਲਦੇਵ ਖਹਿਰਾ ਨੇ ਕੱਲ ਐਸ ਸੀ ਕਮੀਸ਼ਨ ਦੇ ਦਫ਼ਤਰ ਆ ਕੇ ਸ਼ਿਕਾਇਤ ਦਰਜ ਕਰਵਾਈ ਸੀ।ਸਾਂਸਦ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਤੇ ਬਿਆਨ ਦਿੱਤਾ ਹੈ।ਜਿਸ ਤੋਂ ਬਾਅਦ ਅਨੂਸੂਚਿਤ ਜਾਤੀ ਭਾਈਚਾਰੇ ਦੇ ਹਿਰਦੇ ਵਲੁੰਦਰੇ ਗਏ ਹੈ।ਇਸ ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਨ ਤੋਂ ਬਾਅਦ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਨੇ 12 ਜੂਨ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ 'ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ।
ਇਸ ਪੋਸਟ 'ਚ ਰਵਨੀਤ ਬਿੱਟੂ ਨੇ ਕਿਹਾ ਸੀ, "ਅਕਾਲੀ ਦਲ ਖੁਦ ਨੂੰ ਪੰਥਕ ਪਾਰਟੀ ਕਹਿੰਦੀ ਹੈ ਪਰ ਗਠਜੋੜ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ 'ਪਵਿਤਰ' ਸੀਟਾਂ ਬੀਐਸਪੀ ਨੂੰ ਦੇ ਦਿੱਤੀਆਂ।"
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੱਗਦਾ ਹੈ ਕਿ ਬੀਜੇਪੀ ਨਾਲ ਮਿਲ ਕੇ ਹਿੰਦੂ ਵੋਟਾਂ ਲੈ ਲਵਾਂਗੇ ਅਤੇ ਹੁਣ ਬੀਐਸਪੀ ਤੋਂ ਐਸਸੀ ਵੋਟਾਂ ਲੈ ਲਵਾਂਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ