(Source: ECI/ABP News/ABP Majha)
CM Bhagwant Mann: ਜੋ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਅਸੀਂ ਕਰ ਵਿਖਾਇਆ, ਪਹਿਲੇ 10 ਮਹੀਨਿਆਂ ਅੰਦਰ ਹੀ 25,886 ਨੌਕਰੀਆਂ ਦਿੱਤੀਆਂ: ਸੀਐਮ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਅਸੀਂ ਕਰ ਵਿਖਾਇਆ, ਪਹਿਲੇ 10 ਮਹੀਨਿਆਂ ਅੰਦਰ ਹੀ 25,886 ਨੌਕਰੀਆਂ ਦਿੱਤੀਆਂ ਹਨ।
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਡੀ ਸਰਕਾਰ ਹਰ ਹਫ਼ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਹੈ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਅਸੀਂ ਕਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪਹਿਲੇ 10 ਮਹੀਨਿਆਂ ਦੇ ਅੰਦਰ ਹੀ 25,886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਚੁੱਕੇ ਹਾਂ।
— AAP Punjab (@AAPPunjab) January 16, 2023
-- CM @BhagwantMann pic.twitter.com/wAt24BeljV
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ 'ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਕਰਵਾਇਆ ਗਿਆ ਜਿੱਥੇ ਸਾਰੇ ਉਮੀਦਵਾਰ ਪਹੁੰਚੇ।
ਸਾਡੀ ਸਰਕਾਰ ਹਰ ਹਫ਼ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦੀ ਰਹਿੰਦੀ ਹੈ ਜੋ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਅਸੀਂ ਆਪਣੇ ਪਹਿਲੇ 10 ਮਹੀਨਿਆਂ ਦੇ ਅੰਦਰ ਹੀ 25,886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਚੁੱਕੇ ਹਾਂ
ਦੱਸ ਦਈਏ ਕਿ ਪੰਜਾਬ ਵਿੱਚ ਜਦੋਂ ਤੋਂ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਹਰ ਵਰਗ ਮੁੱਖ ਮੰਤਰੀ ਵਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਨੇ ਕਈ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਹੈ ਤੇ ਹਾਲੇ ਜਦੋਂ ਸਰਕਾਰ ਬਣਿਆਂ ਨੂੰ 10 ਮਹੀਨੇ ਹੀ ਹੋਏ ਹਨ, ਸਰਕਾਰ ਨੇ 21 ਹਜ਼ਾਰ ਤੋਂ ਵੱਧ ਨੌਕਰੀਆਂ ਵੀ ਦੇ ਦਿੱਤੀਆਂ ਹਨ। ਇਸ ਦੇ ਨਾਲ ਹੀ ਕਈ ਅਧਿਆਪਕਾਂ ਨੂੰ ਵੀ ਨਿਯੁਕਤੀ ਪੱਤਰ ਵੰਡੇ ਹਨ।
ਸਿਹਤ ਵਿਭਾਗ ‘ਚ ਨਵ-ਨਿਯੁਕਤ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਟੈਕਨੀਸ਼ੀਅਨ ਅਤੇ 17 ਗਰੁੱਪ-ਡੀ ਦੇ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡੇ..ਸਾਰਿਆਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ..
— Bhagwant Mann (@BhagwantMann) January 16, 2023
ਅਸੀਂ ਨੌਜਵਾਨਾਂ ਨੂੰ ਡਿਗਰੀ ਮੁਤਾਬਕ ਰੁਜ਼ਗਾਰ ਦੇਣ ਲਈ ਵਚਨਬੱਧ ਹਾਂ..ਹੋਰ ਵਿਭਾਗਾਂ ‘ਚ ਵੀ ਨੌਕਰੀਆਂ ਦੇਣ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ.. pic.twitter.com/nTscAQwb4Q
ਇਹ ਵੀ ਪੜ੍ਹੋ: Shocking News: 3 ਪਤਨੀਆਂ ਤੇ 60 ਬੱਚੇ... ਫਿਰ ਵੀ ਇਹ ਬੰਦਾ ਨਹੀਂ ਮੰਨ ਰਿਹਾ, ਚਾਹੁੰਦਾ ਹੈ ਹੋਰ ਪਤਨੀ ਤੇ ਬੱਚੇ, ਸਰਕਾਰ ਨੂੰ ਕੀਤੀ ਬੇਨਤੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।