CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਡੀ ਸਰਕਾਰ ਹਰ ਹਫ਼ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਹੈ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਅਸੀਂ ਕਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪਹਿਲੇ 10 ਮਹੀਨਿਆਂ ਦੇ ਅੰਦਰ ਹੀ 25,886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਚੁੱਕੇ ਹਾਂ। 






ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਅਸਾਮੀਆਂ 'ਤੇ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਪ੍ਰੋਗਰਾਮ ਅੱਜ ਸਵੇਰੇ 11 ਵਜੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਕਰਵਾਇਆ ਗਿਆ ਜਿੱਥੇ ਸਾਰੇ ਉਮੀਦਵਾਰ ਪਹੁੰਚੇ।


ਸਾਡੀ ਸਰਕਾਰ ਹਰ ਹਫ਼ਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦੀ ਰਹਿੰਦੀ ਹੈ ਜੋ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਅਸੀਂ ਆਪਣੇ ਪਹਿਲੇ 10 ਮਹੀਨਿਆਂ ਦੇ ਅੰਦਰ ਹੀ 25,886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਚੁੱਕੇ ਹਾਂ


 


ਦੱਸ ਦਈਏ ਕਿ ਪੰਜਾਬ ਵਿੱਚ ਜਦੋਂ ਤੋਂ ਭਗਵੰਤ ਮਾਨ  ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਹਰ ਵਰਗ ਮੁੱਖ ਮੰਤਰੀ ਵਲੋਂ  ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਨੇ ਕਈ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਹੈ ਤੇ ਹਾਲੇ ਜਦੋਂ ਸਰਕਾਰ ਬਣਿਆਂ ਨੂੰ 10 ਮਹੀਨੇ ਹੀ ਹੋਏ ਹਨ, ਸਰਕਾਰ ਨੇ 21 ਹਜ਼ਾਰ ਤੋਂ ਵੱਧ ਨੌਕਰੀਆਂ ਵੀ ਦੇ ਦਿੱਤੀਆਂ ਹਨ। ਇਸ ਦੇ ਨਾਲ ਹੀ ਕਈ ਅਧਿਆਪਕਾਂ ਨੂੰ ਵੀ ਨਿਯੁਕਤੀ ਪੱਤਰ ਵੰਡੇ ਹਨ। 


 






 


ਇਹ ਵੀ ਪੜ੍ਹੋ: Shocking News: 3 ਪਤਨੀਆਂ ਤੇ 60 ਬੱਚੇ... ਫਿਰ ਵੀ ਇਹ ਬੰਦਾ ਨਹੀਂ ਮੰਨ ਰਿਹਾ, ਚਾਹੁੰਦਾ ਹੈ ਹੋਰ ਪਤਨੀ ਤੇ ਬੱਚੇ, ਸਰਕਾਰ ਨੂੰ ਕੀਤੀ ਬੇਨਤੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।