ਲੁਧਿਆਣਾ: ਇੱਥੇ ਐਸਟੀਐਫ ਰੇਂਜ ਤੇ ਦੇਹਾਤੀ ਪੁਲਿਸ ਵੱਲੋਂ ਜੁਆਇੰਟ ਆਪ੍ਰੇਸ਼ਨ ਦੌਰਾਨ ਛਾਪੇਮਾਰੀ ਕਰਕੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਆਪ੍ਰੇਸ਼ਨ ‘ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਚਾਰ ਕਿਲੋ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਅੰਤਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਇਸ ਦੌਰਾਨ ਐਸਟੀਐਫ ਮੁਖੀ ਏਆਈਜੀ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੂਚਨਾ ਦੇ ਆਧਾਰ ‘ਤੇ ਫ਼ਿਰੋਜ਼ਪੁਰ ਭਾਰਤ-ਪਾਕਿਸਤਾਨ ਸਰੱਹਦ ਦੇ ਨੇੜੇ ਕੰਡਿਆਲੀ ਤਾਰ ਕੋਲ ਇੱਕ ਖੇਤ ਵਿੱਚੋਂ ਚਾਰ ਕਿਲੋ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਛਾਪੇਮਾਰੀ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਲੋਕਾਂ ‘ਤੇ ਕੇਸ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਭਾਰਤ-ਪਾਕਿ ਸਰਹੱਦ ਤੋਂ ਫਿਰ ਫੜਿਆ ਕਰੋੜਾਂ ਦਾ 'ਚਿੱਟਾ'
ਏਬੀਪੀ ਸਾਂਝਾ
Updated at:
02 Aug 2019 03:26 PM (IST)
ਲੁਧਿਆਣਾ ਦੀ ਐਸਟੀਐਫ ਰੇਂਜ ਤੇ ਦੇਹਾਤੀ ਪੁਲਿਸ ਵੱਲੋਂ ਜੁਆਇੰਟ ਆਪ੍ਰੇਸ਼ਨ ਦੌਰਾਨ ਛਾਪੇਮਾਰੀ ਕਰਕੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਆਪ੍ਰੇਸ਼ਨ ‘ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਚਾਰ ਕਿਲੋ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
- - - - - - - - - Advertisement - - - - - - - - -