ਫਾਜ਼ਿਲਕਾ: ਪਿੰਡ ਲੰਬੀ ਨੇੜੇ ਫਾਜ਼ਿਲਕਾ-ਦਿੱਲੀ ਨੈਸ਼ਨਲ ਹਾਈਵੇ ਰੋਡ ਉਪਰ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ।ਹਾਦਸੇ 'ਚ 2 ਨੋਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਦੋਵੇਂ ਨੌਜਵਾਨ ਆਪਣੇ ਪਰਿਵਾਰ ਦੇ ਇਕੱਲੇ ਲੜਕੇ ਸੀ।ਲੰਬੀ ਥਾਣਾ ਦੀ ਪੁਲਿਸ ਨੇ ਕਰਵਾਈ ਕਰਦੇ ਹੋਏ ਬੱਸ ਨੂੰ ਕਬਜੇ 'ਚ ਲੈ ਕੇ ਬਣਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। 


ਮ੍ਰਿਤਕਾਂ ਦੀ ਪਛਾਣ 23 ਸਾਲਾ ਹਰਪ੍ਰੀਤ ਸਿੰਘ ਅਤੇ 28 ਸਾਲਾ ਗੁਰਵੀਰ ਸਿੰਘ ਵਜੋਂ ਹੋਈ ਹੈ।ਡੱਬਵਾਲੀ ਤੋਂ ਮਲੌਟ ਤੱਕ ਬਣ ਰਹੀ ਫੋਰ ਲਾਇਨ ਸੜਕ ਰੋਜ਼ ਸੜਕ ਹਾਦਸਿਆ ਦਾ ਕਾਰਨ ਬਣ ਰਹੀ ਹੈ। ਇਸ ਦੇ ਚਲਦੇ ਪਿੰਡ ਲੰਬੀ ਦੇ ਬੱਸ ਸਟੈਂਡ ਕੋਲ ਵਾਪਰੇ ਸੜਕ ਹਾਦਸੇ 'ਚ ਦੇਰ ਸ਼ਾਮ ਡੱਬਵਾਲੀ ਵੱਲੋਂ ਆ ਰਹੀ ਇੱਕ ਪ੍ਰਾਈਵੇਟ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਵਿਚ ਮੋਟਰਸਾਈਕਲ ਸਵਾਰ ਦੋ ਨੋਜਵਾਨਾ ਦੀ ਮੌਕੇ ਤੇ ਮੌਤ ਹੋ ਗਈ। ਦੋਵੇਂ ਨੌਜਵਾਨ ਨਜ਼ਦੀਕੀ ਪਿੰਡ ਖਿਓ ਵਾਲੀ ਦੇ ਰਹਿਣ ਵਾਲੇ ਸੀ।ਜੋ ਲੰਬੀ ਤੋਂ ਆਪਣੇ ਪਿੰਡ ਨੂੰ ਵਾਪਸ ਜਾ ਰਹੇ ਸੀ।


ਲੰਬੀ ਦੇ ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਲੰਬੀ ਦੇ ਬੱਸ ਸਟੈਂਡ ਨਜ਼ਦੀਕ ਇਕ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਸੀ ਜਿਸ 'ਤੇ ਕਾਰਵਾਈ ਕਰਦੇ ਹੋਏ ਬੱਸ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ