ਚੰਡੀਗੜ੍ਹ: ਮਾਨਸਾ ਸ਼ਹਿਰ ਦੇ ਵਾਰਡ ਨੰਬਰ ਇੱਕ ਦਾ ਨੌਜਵਾਨ ਯਾਦਵਿੰਦਰ ਸਿੰਘ (29) ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਜ਼ਿੰਦਗੀ ਦੇ ਮੌਤ ਵਿਚਾਲੇ ਜੂਝ ਰਿਹਾ ਹੈ। ਯਾਦਵਿੰਦਰ ਨੇ ਨਸ਼ੇ ਦੇ ਟੀਕੇ ਦੀ ਓਵਰਡੋਜ਼ ਲੈ ਲਈ ਸੀ ਜਿਸ ਕਰਕੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਲਾਜ ਲਈ ਉਸ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ ਪਰ ਹਾਲਤ ਠੀਕ ਨਾ ਹੋਣ ਕਰਕੇ ਕੱਲ੍ਹ ਰਾਤ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।

ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ। ਨਸ਼ੇ ਦੀ ਓਵਰਡੋਜ਼ ਨਾਲ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਸਨ। ਕੈਪਟਨ ਸਰਕਾਰ  ਨਸ਼ਿਆਂ 'ਤੇ ਨਕੇਲ ਕੱਸਣ ਲਈ ਰਹ ਸੰਭਵ ਕੋਸ਼ਿਸ਼ ਕਰ ਰਹੀ ਹੈ। ਬਹੁਤ ਸਾਰੇ ਨੌਜਵਾਨ ਨਸ਼ਾ ਛੁਡਾਊ ਕੇਂਦਰਾਂ ਵਿੱਚ ਸ਼ਰਨ ਲੈ ਰਹੇ ਹਨ।

ਕੈਪਟਨ ਸਰਕਰਾ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਨਸ਼ਾ ਛਡਾਊ ਕੇਂਦਰਾਂ 'ਚ ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਤੋਂ ਕਿਸੇ ਤਰ੍ਹਾਂ ਦੀ ਫੀਸ ਨਹੀਂ ਵਸੂਲੀ ਜਾਵੇਗੀ। ਇੱਥੋਂ ਤੱਕ ਕਿ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ।