ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਖਰੀਦ ਹੁਣ ਸਿਰਫ 30 ਨਵੰਬਰ ਤੱਕ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਪਹਿਲਾਂ ਇੱਕ ਅਕਤੂਬਰ ਤੋਂ 15 ਦਸੰਬਰ ਤੱਕ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਸੀ। ਹੁਣ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਕਰਕੇ ਖ਼ਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ।
ਇਸ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਹੈ ਮੰਡੀਆਂ ਵਿੱਚ ਝੋਨੇ ਦੀ ਆਮਦ ਘਟ ਗਈ ਹੈ। ਇਸ ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੀ ਮਿਆਦ ਵਿੱਚ ਤਬਦੀਲੀ ਕਰਦਿਆਂ ਹੁਣ 30 ਨਵੰਬਰ ਕਰ ਦਿੱਤੀ ਹੈ। ਮਿਲਿੰਗ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਆਸ਼ੂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ 1844 ਮੰਡੀਆਂ ਵਿੱਚੋਂ 477 ਮੰਡੀਆਂ ਵਿੱਚ ਝੋਨੇ ਦੀ ਆਮਦ ਨਹੀਂ ਹੋਈ ਤੇ ਕਈ ਮੰਡੀਆਂ ਵਿੱਚ ਨਾਮਾਤਰ ਝੋਨਾ ਆਇਆ ਹੈ। ਉਨ੍ਹਾਂ ਦੱਸਿਆ ਕਿ 19 ਨਵੰਬਰ ਤੱਕ 160.91 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਸਰਕਾਰ ਵੱਲੋਂ 159.80 ਲੱਖ ਟਨ ਤੇ ਨਿੱਜੀ ਮਿੱਲ ਮਾਲਕਾਂ ਵੱਲੋਂ 111128 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 26946.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਖੁਰਾਕ ਸਪਲਾਈ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ 30 ਨਵੰਬਰ ਤੱਕ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਹ ਘੱਟੋ ਘੱਟ ਸਮਰਥਨ ਮੁੱਲ ਦਾ ਲਾਭ ਲੈ ਸਕਣ। ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਖ਼ਰੀਦ ਸਮੇਂ ਵਿੱਚ ਹੋਈ ਸੋਧ ਬਾਰੇ ਜਾਣਕਾਰੀ ਦੇਣ।
19 ਨਵੰਬਰ ਤੱਕ ਪਨਗ੍ਰੇਨ ਨੇ 6627321 ਟਨ, ਮਾਰਕਫੈਡ ਨੇ 4090074 ਟਨ ਅਤੇ ਪਨਸਪ ਨੇ 3279315 ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 1764817 ਟਨ ਤੇ ਐਫਸੀਆਈ ਨੇ 218492 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ।
ਸਾਵਧਾਨ! ਹੁਣ ਸਿਰਫ 30 ਨਵੰਬਰ ਤੱਕ ਵਿਕੇਗਾ ਝੋਨਾ
ਏਬੀਪੀ ਸਾਂਝਾ
Updated at:
21 Nov 2019 01:23 PM (IST)
ਪੰਜਾਬ ਵਿੱਚ ਝੋਨੇ ਦੀ ਖਰੀਦ ਹੁਣ ਸਿਰਫ 30 ਨਵੰਬਰ ਤੱਕ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਪਹਿਲਾਂ ਇੱਕ ਅਕਤੂਬਰ ਤੋਂ 15 ਦਸੰਬਰ ਤੱਕ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਸੀ। ਹੁਣ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਣ ਕਰਕੇ ਖ਼ਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ।
- - - - - - - - - Advertisement - - - - - - - - -