ਪੜਚੋਲ ਕਰੋ

ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਅਹਿਮ ਖਬਰ...ਐਕਸ਼ਨ ਮੋਡ 'ਚ ਪੰਜਾਬ ਸਰਕਾਰ

ਪੰਜਾਬ ਦੀਆਂ ਮੰਡੀਆਂ ਵਿੱਚ 1 ਅਕਤੂਬਰ ਤੋਂ 15 ਨਵੰਬਰ ਤੱਕ ਝੋਨੇ ਦੀ ਖਰੀਦ ਹੋਏਗੀ। ਇਸ ਲਈ ਅਫਸਰਾਂ ਨੂੰ 15 ਸਤੰਬਰ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। 

Punjab News: ਝੋਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਅਹਿਮ ਖਬਰ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਲਈ ਹੁਣ ਤੋਂ ਹੀ ਤਿਆਰੀਆਂ ਖਿੱਚ ਦਿੱਤੀਆਂ ਹਨ। ਸਰਕਾਰ ਨੂੰ ਉਮੀਦ ਹੈ ਕਿ ਇਸ ਵਾਰ 190 ਲੱਖ ਮੀਟਰਿਕ ਝੋਨਾ ਮੰਡੀਆਂ ਵਿੱਚ ਆਏਗਾ। ਇਸ ਹਿਸਾਬ ਨਾਲ ਹੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੀਆਂ ਮੰਡੀਆਂ ਵਿੱਚ 1 ਅਕਤੂਬਰ ਤੋਂ 15 ਨਵੰਬਰ ਤੱਕ ਝੋਨੇ ਦੀ ਖਰੀਦ ਹੋਏਗੀ। ਇਸ ਲਈ ਅਫਸਰਾਂ ਨੂੰ 15 ਸਤੰਬਰ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। 

ਦਰਅਸਲ ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਬਣਾਉਣ ਲਈ ਤਿਆਰੀਆਂ ਹੁਣੇ ਤੋਂ ਵਿੱਢ ਦਿੱਤੀਆਂ ਹਨ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲਚੰਦ ਕਟਾਰੂਚੱਕ ਨੇ ਅਗਾਮੀ ਝੋਨੇ ਦੇ ਖਰੀਦ ਸੀਜ਼ਨ ਦੇ ਪ੍ਰਬੰਧਾਂ ਨੂੰ ਲੈ ਕੇ ਵੀਰਵਾਰ ਨੂੰ ਸੈਕਟਰ-39 ਵਿੱਚ ਸਥਿਤ ਅਨਾਜ ਭਵਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ 15 ਸਤੰਬਰ ਤੱਕ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। 

ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ 15 ਸਤੰਬਰ ਤੋਂ 15 ਨਵੰਬਰ ਤੱਕ ਐਕਸ-ਇੰਡੀਆ ਛੁੱਟੀ ’ਤੇ ਵਿਦੇਸ਼ ਨਾ ਜਾਣ ਦੀ ਹਦਾਇਤ ਕੀਤੀ। ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਝੋਨੇ ਦੇ ਖਰੀਦ ਸੀਜ਼ਨ ਦੌਰਾਨ 190 ਲੱਖ ਮੀਟਰਿਕ ਝੋਨੇ ਦੀ ਆਮਦ ਦੀ ਉਮੀਦ ਹੈ। ਇਸ ਦੌਰਾਨ ਵਿਭਾਗ ਵੱਲੋਂ ਭੰਡਾਰਨ ਲਈ ਹੋਰ ਥਾਂ ਤਿਆਰ ਕਰਨ ਲਈ ਅਕਤੂਬਰ 2024 ਤੋਂ ਜੂਨ 2025 ਤੱਕ 68 ਲੱਖ ਮੀਟਰਿਕ ਟਨ ਚੌਲ ਰਾਜ ਤੋਂ ਬਾਹਰ ਭੇਜਿਆ ਜਾ ਚੁੱਕਿਆ ਹੈ। 

ਇਸ ਤੋਂ ਇਲਾਵਾ ਅਗਸਤ 2025 ਤੋਂ ਜੂਨ 2026 ਤੱਕ ਲਗਪਗ 82.5 ਲੱਖ ਮੀਟਰਿਕ ਟਨ ਚੌਲ 7.5 ਲੱਖ ਮੀਟਰਿਕ ਟਨ ਪ੍ਰਤੀ ਮਹੀਨੇ ਦੀ ਦਰ ਨਾਲ ਬਾਹਰ ਭੇਜਿਆ ਜਾਵੇਗਾ। ਕੈਬਨਿਟ ਮੰਤਰੀ ਨੇ ਤਰਪਾਲਾਂ, ਲੱਕੜ ਦੇ ਕਰੇਟ, ਬਰਦਾਨੇ ਤੇ ਜਾਲੀਦਾਰ ਜਾਲਾਂ ਦਾ ਪ੍ਰਬੰਧ ਲੋੜੀਂਦੀ ਮਾਤਰਾ ਵਿੱਚ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ।

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਸਾਲ 2025-26 ਲਈ ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਇਸ ਮਹੀਨੇ ਵਿੱਚ ਤਿਆਰ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੇਬਰ ਅਤੇ ਕਾਰਟੇਜ ਪਾਲਿਸੀ 2024 ਦੇ ਨਾਲ-ਨਾਲ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2024 ਨੂੰ 30 ਸਤੰਬਰ 2025 ਤੱਕ ਵਧਾ ਦਿੱਤਾ ਗਿਆ ਹੈ ਤਾਂ ਜੋ ਝੋਨੇ ਦੀ ਖਰੀਦ ਸੀਜ਼ਨ ਨੂੰ ਸਫਲ ਬਣਾਇਆ ਜਾ ਸਕੇ।

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget