ਪੰਜਾਬ ‘ਚ ਝੋਨੇ ਦੀ ਖਰੀਦ ਸ਼ੁਰੂ, ਮੰਡੀ ‘ਚ ਕੀਤੇ ਗਏ ਮੁਕੰਮਲ ਪ੍ਰਬੰਧ
Ludhiana News: ਲੁਧਿਆਣਾ ਦੇ ਜਗਰਾਉਂ ਵਿੱਚ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਲਗਭਗ 400 ਕੁਇੰਟਲ ਝੋਨਾ 2,389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਿਆ।

Ludhiana News: ਲੁਧਿਆਣਾ ਦੇ ਜਗਰਾਉਂ ਵਿੱਚ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਲਗਭਗ 400 ਕੁਇੰਟਲ ਝੋਨਾ 2,389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਿਆ। ਇਸ ਬਾਰੇ ਮੰਡੀ ਸਕੱਤਰ ਕਵਲਪ੍ਰੀਤ ਸਿੰਘ ਕਸਲੀ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ 16 ਸਤੰਬਰ ਨੂੰ ਸ਼ੁਰੂ ਹੋਈ ਸੀ, ਪਰ ਬਰਸਾਤੀ ਮੌਸਮ ਕਰਕੇ ਜਗਰਾਉਂ ਮੰਡੀ ਵਿੱਚ ਖਰੀਦ ਪ੍ਰਕਿਰਿਆ ਵਿੱਚ ਦੇਰੀ ਹੋਈ।
ਸਥਾਨਕ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਮੰਡੀ ਪਹੁੰਚ ਕੇ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ, ਤਾਂ ਜੋ ਖਰੀਦ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ।
ਇਸ ਸਾਲ ਹੜ੍ਹਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਨੂੰ ਦੇਖਦਿਆਂ ਹੋਇਆਂ ਅਧਿਕਾਰੀਆਂ ਨੇ ਸ਼ੈਲਰ ਮਾਲਕਾਂ ਨੂੰ ਕੁਝ ਸਹਿਯੋਗ ਦੀ ਅਪੀਲ ਵੀ ਕੀਤੀ। ਮਾਰਕੀਟ ਕਮੇਟੀ ਨੇ ਭਰੋਸਾ ਦਿੱਤਾ ਕਿ ਮੰਡੀ ਵਿੱਚ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਦੇ ਆਉਣ 'ਤੇ ਹੀ ਖਰੀਦੀਆਂ ਜਾਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















