ਪੜਚੋਲ ਕਰੋ

Paddy Season in Punjab: ਪੰਜਾਬ ਚ 15 ਮਈ ਤੋਂ ਝੋਨੇ ਦਾ ਸੀਜ਼ਨ ਸ਼ੁਰੂ, ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ

Paddy Season in Punjab: ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ, ਜਦੋਂਕਿ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਸੂਬੇ ਭਰ ਵਿੱਚ ਪੜਾਅਵਾਰ ਢੰਗ ਨਾਲ ਸ਼ੁਰੂ ਕੀਤੀ ਜਾਵੇਗੀ।

Paddy Season in Punjab: ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ, ਜਦੋਂਕਿ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਸੂਬੇ ਭਰ ਵਿੱਚ ਪੜਾਅਵਾਰ ਢੰਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਮੁਤਾਬਕ ਪਹਿਲਾਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਫਾਜ਼ਿਲਕਾ ਜ਼ਿਲ੍ਹਿਆਂ ਵਿਚ ਲਵਾਈ ਪਹਿਲੀ ਜੂਨ ਤੋਂ ਆਰੰਭ ਹੋਵੇਗੀ। 

ਇਸੇ ਤਰ੍ਹਾਂ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿਖੇ ਲਵਾਈ ਦਾ ਆਗ਼ਾਜ਼ ਹੋਵੇਗਾ। ਬਾਕੀ ਰਹਿੰਦੇ ਜ਼ਿਲ੍ਹਿਆਂ ਮਾਨਸਾ, ਮੋਗਾ, ਬਰਨਾਲਾ, ਲੁਧਿਆਣਾ, ਮਲੇਰਕੋਟਲਾ, ਪਟਿਆਲਾ, ਸੰਗਰੂਰ, ਕਪੂਰਥਲਾ, ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ ਵਿਚ 9 ਜੂਨ ਤੋਂ ਝੋਨੇ ਦੀ ਲਵਾਈ ਦਾ ਸਮਾਂ ਤੈਅ ਕੀਤਾ ਗਿਆ ਹੈ।

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਐਤਕੀਂ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਕੀਤੇ ਜਾਣ ਦੇ ਫ਼ੈਸਲੇ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਕੋਲ ਚੁਣੌਤੀ ਦਿੱਤੀ ਗਈ ਹੈ। ਐਡਵੋਕੇਟ ਐਚਸੀ ਅਰੋੜਾ ਨੇ ਕੌਮੀ ਟ੍ਰਿਬਿਊਨਲ ’ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਖੇਤੀ ਮਾਹਿਰ, ਵਾਤਾਵਰਨ ਪ੍ਰੇਮੀਆਂ ਤੇ ਅਰਥਸ਼ਾਸਤਰੀਆਂ ਵੱਲੋਂ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਸੀ। ਕੁਝ ਕਿਸਾਨ ਯੂਨੀਅਨਾਂ ਨੇ ਵੀ ਫ਼ੈਸਲੇ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਧਿਰਾਂ ਦਾ ਵੱਡਾ ਫ਼ਿਕਰ ਜ਼ਮੀਨੀ ਪਾਣੀ ਦਾ ਡਿੱਗ ਰਿਹਾ ਪੱਧਰ ਹੈ।


Paddy Season in Punjab: ਪੰਜਾਬ ਚ 15 ਮਈ ਤੋਂ ਝੋਨੇ ਦਾ ਸੀਜ਼ਨ ਸ਼ੁਰੂ, ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ

ਦਰਅਸਲ ਪਿਛਲੇ ਵਰ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਸ਼ੁਰੂ ਹੁੰਦੀ ਰਹੀ ਹੈ ਪਰ ਇਸ ਵਾਰ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀ ਲਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਐਡਵੋਕੇਟ ਅਰੋੜਾ ਨੇ ਪਟੀਸ਼ਨ ਵਿੱਚ ਮੰਗ ਕੀਤੀ ਕਿ ਮੁੱਖ ਮੰਤਰੀ ਵੱਲੋਂ ਕੁਝ ਦਿਨ ਪਹਿਲਾਂ ਇਸ ਬਾਰੇ ਲਏ ਫ਼ੈਸਲੇ ਨੂੰ ਲਾਗੂ ਕਰਨ ਦੇ ਖ਼ਿਲਾਫ਼ ਸਰਕਾਰ ਨੂੰ ਨਿਰਦੇਸ਼ ਕੀਤੇ ਜਾਣ। ਆਉਂਦੇ ਦਿਨਾਂ ਵਿੱਚ ਟ੍ਰਿਬਿਊਨਲ ਸਰਕਾਰ ਨੂੰ ਨੋਟਿਸ ਜਾਰੀ ਕਰ ਸਕਦਾ ਹੈ। 

ਕਿਸਾਨ ਲੀਡਰਾਂ ਦਾ ਵੀ ਕਹਿਣਾ ਹੈ ਕਿ ਝੋਨੇ ਦੀ ਅਗੇਤੀ ਬਿਜਾਈ ਜ਼ਮੀਨੀ ਪਾਣੀ ਦੇ ਪੱਧਰ ਲਈ ਮਾਰੂ ਸਾਬਤ ਹੋਵੇਗੀ ਤੇ ਜਲ ਭੰਡਾਰ ਵੀ ਸੁੱਕ ਜਾਵੇਗਾ। ਕਿਸਾਨ ਯੂਨੀਅਨਾਂ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਘੱਟੋ-ਘੱਟ 10 ਜੂਨ ਤੱਕ ਉਡੀਕ ਕਰਨ ਲਈ ਕਹਿਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸਮੇਂ ਦੀ ਲੋੜ ਖੇਤੀਬਾੜੀ ਵਿਭਿੰਨਤਾ ਲਈ ਨੀਤੀ ਬਣਾਉਣ ਦੀ ਹੈ, ਤਾਂ ਜੋ ਕਿਸਾਨਾਂ ਨੂੰ ਪਾਣੀ ਦੀ ਖਪਤ ਕਰਨ ਵਾਲੇ ਝੋਨੇ ਤੋਂ ਦੂਰ ਰੱਖਿਆ ਜਾ ਸਕੇ।

ਕਿਸਾਨਾਂ ਨੂੰ ਨਮੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਜਾਵੇਗਾ ਬਚਾਇਆ
ਸੂਬੇ ਵਿੱਚ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੀ ਬਿਜਾਈ ਦੇ ਸੀਜ਼ਨ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕੇਂਦਰ ਦੀ ਨਮੀ ਦੀ ਸ਼ਰਤ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਦਾ ਤਰਕ ਹੈ ਕਿ ਸੂਬੇ ਦੇ ਉਹ ਖੇਤਰ ਜਿੱਥੇ ਝੋਨੇ ਦੀ ਲੁਆਈ 1 ਜੂਨ ਤੋਂ ਸ਼ੁਰੂ ਹੋਵੇਗੀ, 15-20 ਸਤੰਬਰ ਤੱਕ ਵਾਢੀ ਲਈ ਤਿਆਰ ਹੋ ਜਾਣਗੇ। 15 ਤੋਂ 20 ਸਤੰਬਰ ਦੇ ਵਿਚਕਾਰ ਫਸਲ ਤਿਆਰ ਹੋਣ ਕਾਰਨ, ਕਿਸਾਨਾਂ ਨੂੰ ਨਮੀ ਦੇ ਨਿਸ਼ਚਿਤ ਮਾਪਦੰਡ ਨੂੰ ਪੂਰਾ ਕਰਨ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਤਿੰਨ ਜ਼ੋਨਾਂ ਵਿੱਚ ਹੋਵੇਗੀ ਝੋਨੇ ਦੀ ਲਵਾਈ

1 ਜੂਨ : ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ

5 ਜੂਨ : ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਮੁਹਾਲੀ, ਸ੍ਰੀ ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ

9 ਜੂਨ : ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਤੇ ਨਵਾਸ਼ਹਿਰ

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! AAP ਵਿਧਾਇਕਾਂ ਦੇ ਟਿਕਾਣਿਆਂ 'ਤੇ ਰੇਡ ਜਾਰੀ, 25 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! AAP ਵਿਧਾਇਕਾਂ ਦੇ ਟਿਕਾਣਿਆਂ 'ਤੇ ਰੇਡ ਜਾਰੀ, 25 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਦੀਵਾਲੀ ਤੱਕ ਸਰਕਾਰੀ ਦਫਤਰਾਂ ਦਾ ਕੰਮਕਾਜ ਰਹੇਗਾ ਠੱਪ, ਕਲਮ ਛੋੜ ਹੜਤਾਲ 'ਤੇ ਰਹਿਣਗੇ ਮੁਲਾਜ਼ਮ; ਇੰਨੇ ਦਿਨ ਨਹੀਂ ਹੋਵੇਗਾ ਕੰਮ
ਪੰਜਾਬ 'ਚ ਦੀਵਾਲੀ ਤੱਕ ਸਰਕਾਰੀ ਦਫਤਰਾਂ ਦਾ ਕੰਮਕਾਜ ਰਹੇਗਾ ਠੱਪ, ਕਲਮ ਛੋੜ ਹੜਤਾਲ 'ਤੇ ਰਹਿਣਗੇ ਮੁਲਾਜ਼ਮ; ਇੰਨੇ ਦਿਨ ਨਹੀਂ ਹੋਵੇਗਾ ਕੰਮ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Embed widget